ਟੈਂਡਰ ਘੁਟਾਲਾ: ਭਾਰਤ ਭੂਸ਼ਣ ਆਸ਼ੂ ਨੂੰ ਪਟਿਆਲਾ ਜੇਲ੍ਹ 'ਚ ਭੇਜਿਆ

By  Pardeep Singh September 1st 2022 07:59 AM -- Updated: September 1st 2022 02:19 PM

ਪਟਿਆਲਾ (1 ਸਤੰਬਰ): ਟੈਂਡਰ ਘੁਟਾਲੇ ’ਚ ਗ੍ਰਿਫ਼ਤਾਰ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਲਧਿਆਣਾ ਕੋਰਟ ਨੇ ਬੁੱਧਵਾਰ ਨੂੰ 14 ਦਿਨ ਦੀ ਨਿਆਂਇਕ ਹਿਰਾਸਤ ਉਤੇ ਭੇਜ ਦਿੱਤਾ ਹੈ। ਬੁੱਧਵਾਰ ਦੀ ਦੇਰ ਸ਼ਾਮ ਨੂੰ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਪਟਿਆਲਾ ਦੀ ਕੇਂਦਰੀ ਜੇਲ੍ਹ ਵਿੱਚ ਲਿਆਦਾ ਗਿਆ ਹੈ। ਪੰਜਾਬ ਵਿਜੀਲੈਂਸ ਬਿਊਰੋ ਦੀ ਟੀਮ ਨੇ ਟੈਂਡਰ ਘਪਲੇ ਵਿਚ ਸਾਬਕਾ ਖੁਰਾਕ ਤੇ ਸਪਲਾਈ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਗ੍ਰਿਫਤਾਰ ਕੀਤਾ ਸੀ। ਇਸ ਤੋਂ ਪਹਿਲਾਂ ਜੂਨ ਵਿੱਚ ਵਿਜੀਲੈਂਸ ਨੇ ਭ੍ਰਿਸ਼ਟਾਚਾਰ ਦੇ ਇਲਜ਼ਾਮ ਵਿੱਚ ਸਾਬਕਾ ਮੰਤਰੀ ਤੇ ਕਾਂਗਰਸੀ ਆਗੂ ਸਾਧੂ ਸਿੰਘ ਧਰਮਸੋਤ ਨੂੰ ਗ੍ਰਿਫ਼ਤਾਰ ਕੀਤਾ ਸੀ। ਵਿਜੀਲੈਂਸ ਟੀਮਾਂ ਨੇ ਸਾਬਕਾ ਮੰਤਰੀ ਆਸ਼ੂ ਦੇ ਕਰੀਬੀ ਤੇ ਅਨਾਜ ਟਰਾਂਸਪੋਰਟ ਘੁਟਾਲੇ ਵਿੱਚ ਨਾਮਜ਼ਦ ਮੀਨੂੰ ਮਲਹੋਤਰਾ ਦੇ ਘਰ ਤੇ ਉਸ ਦੇ ਕਰੀਬੀਆਂ ਦੇ ਟਿਕਾਣਿਆਂ 'ਤੇ ਛਾਪੇਮਾਰੀ ਕੀਤੀ ਸੀ। ਜਵਾਹਰ ਨਗਰ ਕੈਂਪ ਵਿੱਚ ਇੱਕ ਪ੍ਰਾਪਰਟੀ ਡੀਲਰ, ਮੀਨੂੰ ਦੇ ਰਿਸ਼ਤੇਦਾਰਾਂ ਤੇ ਉਸਦੇ ਘਰ ਵਿਜੀਲੈਂਸ ਵੱਲੋਂ ਛਾਪੇਮਾਰੀ ਕੀਤੀ ਗਈ ਸੀ। ਵਿਜੀਲੈਂਸ ਨੇ ਥਾਂ-ਥਾਂ ਦਸਤਾਵੇਜ਼ਾਂ ਦੀ ਜਾਂਚ ਕੀਤੀ ਸੀ। ਜ਼ਿਕਰਯੋਗ ਹੈ ਕਿ ਵਿਜੀਲੈਂਸ ਨੇ ਨਗਰ ਨਿਗਮ ਦੀ ਪ੍ਰਾਪਰਟੀ ਟੈਕਸ ਸ਼ਾਖਾ ਤੋਂ ਮੀਨੂੰ ਮਲਹੋਤਰਾ ਦੀਆਂ ਅੱਠ ਇਮਾਰਤਾਂ ਦੇ ਦਸਤਾਵੇਜ਼ ਲਏ ਸਨ ਅਤੇ ਫਿਰ ਉਨ੍ਹਾਂ ਦੀ ਜਾਂਚ ਕੀਤੀ ਸੀ। ਜ਼ਿਕਰਯੋਗ ਹੈ ਕਿ ਭਾਰਤ ਭੂਸ਼ਣ ਆਸ਼ੂ ਤੋਂ ਬਾਅਦ ਵਿਜੀਲੈਂਸ ਨੇ ਕੈਪਟਨ ਸੰਦੀਪ ਸੰਧੂ ਦੇ ਕਰੀਬੀ ਮਨਪ੍ਰੀਤ ਸਿੰਘ ਈਸੇਵਾਲ ਦੇ ਘਰ ਵਿਜੀਲੈਂਸ ਨੇ ਛਾਪੇਮਾਰੀ ਕਰਕੇ ਈਸੇਵਾਲ ਨੂੰ ਗ੍ਰਿਫ਼ਤਾਰ ਕਰ ਲਿਆ।ਵਿਜੀਲੈਂਸ ਨੇ ਬੁੱਧਵਾਰ ਦੇਰ ਸ਼ਾਮ ਨੂੰ ਪੁੱਛਗਿੱਛ ਕਰਨ ਤੋਂ ਬਾਅਦ ਰਿਹਾਅ ਕਰ ਦਿੱਤਾ ਸੀ।

ਰਿਪੋਰਟ-ਗਗਨਦੀਪ ਅਹੂਜਾ

ਇਹ ਵੀ ਪੜ੍ਹੋ:ਵਿਜੀਲੈਂਸ ਨੇ ਮਨਪ੍ਰੀਤ ਸਿੰਘ ਈਸੇਵਾਲ ਨੂੰ ਹਿਰਾਸਤ 'ਚ ਲੈ ਕੇ ਕੀਤੀ ਪੁੱਛਗਿੱਛ



-PTC News

Related Post