ਝਾਰਖੰਡ 'ਚ ਵਾਪਰਿਆ ਭਿਆਨਕ ਸੜਕ ਹਾਦਸਾ, 10 ਦੀ ਮੌਤ, ਕਈ ਜ਼ਖ਼ਮੀ

By  Riya Bawa January 5th 2022 01:21 PM

ਰਾਂਚੀ : ਝਾਰਖੰਡ ਦੇ ਪਾਕੁੜ 'ਚ ਭਿਆਨਕ ਹਾਦਸਾ ਵਾਪਰਨ ਦੀ ਖਬਰ ਸਾਹਮਣੇ ਆਈ ਹੈ। ਇਸ ਹਾਦਸੇ ਵਿਚ 10 ਲੋਕਾਂ ਦੀ ਮੌਤ ਹੋ ਗਈ। ਦੱਸ ਦੇਈਏ ਕਿ ਇਹ ਹਾਦਸਾ ਅਮੜਾਪਾੜਾ ਥਾਣਾ ਖੇਤਰ ਦੇ ਪਾੜੇਰਕੋਲਾ ਪਿੰਡ ਕੋਲ ਵਾਪਰਿਆ ਹੈ ਜਿਥੇ ਐੱਲ.ਪੀ.ਜੀ. ਗੈਸ ਸਿਲੰਡਰ ਲੈ ਕੇ ਤੇਜ਼ ਗਤੀ ਨਾਲ ਜਾ ਰਹੇ ਇਕ ਟਰੱਕ ਦੀ ਸਾਹਮਣੇ ਤੋਂ ਆ ਰਹੀ ਬੱਸ ਨਾਲ ਟੱਕਰ ਹੋ ਗਈ। ਇਸ ਹਾਦਸੇ 'ਚ 7 ਲੋਕਾਂ ਦੀ ਮੌਕੇ 'ਤੇ ਮੌਤ ਹੋ ਗਈ, ਜਦੋਂ ਕਿ 2 ਦਰਜਨ ਤੋਂ ਵਧ ਲੋਕ ਜ਼ਖਮੀ ਹੋ ਗਏ। ਮਿਲੀ ਜਾਣਕਾਰੀ ਦੇ ਮੁਤਾਬਿਕ ਬੱਸ ਵਿੱਚ 40 ਤੋਂ ਵੱਧ ਲੋਕਾਂ ਦੇ ਸਵਾਰ ਹੋਣ ਦੀ ਸੂਚਨਾ ਮਿਲੀ ਹੈ। ਇਸ 'ਚ ਕਰੀਬ 25 ਲੋਕ ਜ਼ਖਮੀ ਹੋਏ ਹਨ। ਦੱਸਣਯੋਗ ਇਹ ਹੈ ਕਿ ਟੱਕਰ ਇੰਨੀ ਜ਼ਬਰਦਸਤ ਸੀ ਕਿ ਦੋਵੇਂ ਵਾਹਨਾਂ ਦੇ ਪਰਖੱਚੇ ਉੱਡ ਗਏ। ਕਈ ਲੋਕ ਬੱਸ ਦੇ ਬਾਹਰ ਡਿੱਗ ਪਏ ਅਤੇ ਬੱਸ ਵਿੱਚ ਬੈਠੇ ਕਈ ਲੋਕ ਅੰਦਰ ਫਸ ਗਏ। ਬੱਸ ਵਿਚ ਫੱਸੀ ਸਵਾਰੀਆਂ ਨੂੰ ਬੱਸ ਕੱਟ ਕੇ ਬਾਹਰ ਕੱਢਿਆ ਜਾ ਰਿਹਾ ਹੈ। ਦੱਸਿਆ ਜਾ ਰਿਹਾ ਹੈ ਕਿ ਬੱਸ ਦਾ ਡਰਾਈਵਰ ਜ਼ਿੰਦਾ ਹੈ ਅਤੇ ਉਹ ਬੱਸ ਵਿੱਚ ਫਸਿਆ ਹੋਇਆ ਹੈ। ਸਥਾਨਕ ਲੋਕਾਂ ਨੇ ਦੱਸਿਆ ਕਿ ਹਾਦਸੇ 'ਚ ਮਰਨ ਵਾਲਿਆਂ ਦੀ ਗਿਣਤੀ ਵਧਣ ਦੀ ਉਮੀਦ ਹੈ। ਦੱਸਿਆ ਜਾ ਰਿਹਾ ਹੈ ਕਿ ਕ੍ਰਿਸ਼ਨਾ ਰਜਤ ਦੀ ਬੱਸ ਅਤੇ ਐਲਪੀਜੀ ਸਿਲੰਡਰਾਂ ਨਾਲ ਭਰੇ ਟਰੱਕ ਵਿਚਾਲੇ ਹੋਈ ਟੱਕਰ ਇੰਨੀ ਤੇਜ਼ ਸੀ ਕਿ ਦੋਵੇਂ ਗੱਡੀਆਂ ਦੇ ਪਰਖੱਚੇ ਉੱਡ ਗਏ। ਪੁਲਿਸ ਨੇ ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਫਿਲਹਾਲ ਮਾਰੇ ਗਏ ਲੋਕਾਂ ਦੀ ਪਛਾਣ ਨਹੀਂ ਹੋ ਸਕੀ ਹੈ। ਜ਼ਖਮੀਆਂ ਨੂੰ ਹਸਪਤਾਲ ਵਿਚ ਪਹੁੰਚਾਇਆ ਗਿਆ ਹੈ। ਹਾਦਸੇ ਦੀ ਸੂਚਨਾ ਮਿਲਦੇ ਹੀ ਸਭ ਤੋਂ ਪਹਿਲਾਂ ਸਥਾਨਕ ਲੋਕ ਮੌਕੇ 'ਤੇ ਪਹੁੰਚ ਗਏ। ਪ੍ਰਸ਼ਾਸਨ ਅਤੇ ਪੁਲਿਸ ਦੇ ਪਹੁੰਚਣ ਤੋਂ ਪਹਿਲਾਂ ਹੀ ਉਹ ਰਾਹਤ ਅਤੇ ਬਚਾਅ ਕਾਰਜਾਂ ਵਿੱਚ ਜੁੱਟ ਗਏ ਸਨ। ਹਾਦਸੇ ਤੋਂ ਬਾਅਦ ਜ਼ਿਲ੍ਹਾ ਪ੍ਰਸ਼ਾਸਨ ਅਤੇ ਪੁਲਿਸ ਪ੍ਰਸ਼ਾਸਨ ਦੇ ਉੱਚ ਅਧਿਕਾਰੀਆਂ ਦੀ ਟੀਮ ਵੀ ਮੌਕੇ 'ਤੇ ਪਹੁੰਚ ਗਈ ਹੈ। -PTC News

Related Post