ਵਿਸ਼ੇਸ਼ ਇਜਲਾਸ ਰੱਦ ਕਰਨ ਖ਼ਿਲਾਫ਼ ਸੁਪਰੀਮ ਕੋਰਟ ਦਾ ਰੁਖ਼ ਕਰੇਗੀ 'ਆਪ' ਸਰਕਾਰ

By  Ravinder Singh September 22nd 2022 12:56 PM

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਰੱਦ ਕਰਨ ਤੋਂ ਪਰੇਸ਼ਾਨ ਆਮ ਆਦਮੀ ਪਾਰਟੀ ਦੀ ਸਰਕਾਰ ਸੁਪਰੀਮ ਕੋਰਟ ਦਾ ਦਰਵਾਜ਼ਾ ਖੜਕਾਏਗੀ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ 27 ਸਤੰਬਰ ਨੂੰ ਵਿਧਾਨ ਸਭਾ ਦਾ ਸੈਸ਼ਨ ਸੱਦਿਆ ਜਾਵੇਗਾ ਜਿਸ 'ਚ ਬਿਜਲੀ ਤੇ ਪਰਾਲੀ ਦੇ ਮੁੱਦਿਆਂ ਉਤੇ ਵੀ ਵਿਚਾਰ-ਚਰਚਾ ਕੀਤੀ ਜਾਵੇਗੀ। ਇਹ ਫੈਸਲਾ ਪੰਜਾਬ ਕੈਬਨਿਟ ਦੀ ਮੀਟਿੰਗ ਵਿਚ ਲਿਆ ਗਿਆ। ਉਨ੍ਹਾਂ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵੱਲੋਂ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਰੱਦ ਕਰਨ ਉਤੇ ਰੋਸ ਜ਼ਾਹਿਰ ਕੀਤਾ। ਇਸ ਤੋਂ ਪਹਿਲਾਂ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨੇ ਵਿਧਾਨ ਸਭਾ ਤੋਂ ਰਾਜ ਭਵਨ ਤੱਕ ਸ਼ਾਂਤੀ ਮਾਰਚ ਕਰਨ ਦਾ ਐਲਾਨ ਕੀਤਾ। ਵਿਸ਼ੇਸ਼ ਇਜਲਾਸ ਰੱਦ ਕਰਨ ਖ਼ਿਲਾਫ਼ ਸੁਪਰੀਮ ਕੋਰਟ ਦਾ ਰੁਖ਼ ਕਰੇਗੀ 'ਆਪ' ਸਰਕਾਰਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਲੋਕਤੰਤਰ ਵਿਚ ਲੋਕ ਵੱਡੇ ਹੁੰਦੇ ਹਨ। ਲੋਕਾਂ ਵੱਲੋਂ ਚੁਣੀ ਹੋਈ ਸਰਕਾਰ ਨੂੰ ਕੰਮ ਨਾ ਕਰਨ ਦੇਣਾ, ਲੋਕਤੰਤਰ ਦਾ ਕਤਲ ਹੈ। ਅੱਜ ਕੈਬਨਿਟ ਮੀਟਿੰਗ ਵਿੱਚ 27 ਸਤੰਬਰ ਨੂੰ ਸੈਸ਼ਨ ਸੱਦਣ ਦਾ ਫੈਸਲਾ ਲਿਆ। ਦਰਿਆਵਾਂ ਨੂੰ ਨੱਕੇ ਨਹੀਂ ਲੱਗ ਸਕਦੇ। ਉਨ੍ਹਾਂ ਨੇ ਵਿਸ਼ੇਸ਼ ਇਜਲਾਸ ਨੂੰ ਰੱਦ ਕਰਨ ਦੀ ਨਿਖੇਧੀ ਕੀਤੀ। ਇਹ ਵੀ ਪੜ੍ਹੋ : ਸਾਬਕਾ ਮੰਤਰੀ ਵਿਜੇਇੰਦਰ ਸਿੰਗਲਾ ਮੁਸ਼ਕਲਾਂ 'ਚ ਘਿਰੇ, ਅਦਾਲਤ ਨੇ ਕੀਤਾ ਤਲਬ ਪੰਜਾਬ ਦੇ ਰਾਜਪਾਲ ਵੱਲੋਂ ਅੱਜ ਹੋਣ ਵਾਲੇ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਨੂੰ ਮਨਜ਼ੂਰੀ ਦੇ ਕੇ ਵਾਪਸ ਲੈਣ ਤੋਂ ਬਾਅਦ ਸੂਬੇ ਦੀ ਸਿਆਸਤ ਭਖ ਗਈ ਹੈ। ਇਸ ਸਬੰਧੀ ਆਮ ਆਦਮੀ ਪਾਰਟੀ ਨੇ ਅੱਜ ਸਵੇਰ ਤੋਂ ਹੀ ਪਾਰਟੀ ਵਿਧਾਇਕਾਂ ਦੀ ਮੀਟਿੰਗ ਬੁਲਾਈ ਹੈ। ਦੋ ਦਿਨਾਂ ਤੱਕ ਅਗਲਾ ਅਗਲਾ ਸੈਸ਼ਨ ਬੁਲਾਇਆ ਜਾ ਸਕਦਾ ਹੈ। ਪਾਰਟੀ ਦੇ ਸਾਰੇ ਵਿਧਾਇਕਾਂ ਵੱਲੋ ਸ਼ਾਂਤੀ ਮਾਰਚ ਕੱਢਿਆ ਜਾਵੇਗਾ। ਪੰਜਾਬ ਮੰਤਰੀ ਮੰਡਲ ਦੀ ਮੀਟਿੰਗ 'ਚ ਚਰਚਾ ਹੋਵੇਗੀ। -PTC News  

Related Post