ਖਜ਼ਾਨੇ ਦੀ ਦੁਰਵਰਤੋਂ ਖ਼ਿਲਾਫ਼ ਵ੍ਹਾਈਟ ਪੇਪਰ ਲਿਆਏਗੀ 'ਆਪ' ਸਰਕਾਰ

By  Ravinder Singh June 24th 2022 05:09 PM -- Updated: June 24th 2022 05:23 PM

ਚੰਡੀਗੜ੍ਹ: ਇੱਕ ਪਾਸੇ ਜਿੱਥੇ ਪੰਜਾਬ ਦਾ ਬਜਟ ਸੈਸ਼ਨ ਸ਼ੁਰੂ ਹੋ ਗਿਆ ਹੈ ਉੱਥੇ ਹੀ ਦੂਜੇ ਪਾਸੇ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਹੋਈ। ਇਸ ਦੌਰਾਨ ਕੈਬਨਿਟ ’ਚ ਖਜ਼ਾਨੇ ਦੀ ਦੁਰਵਰਤੋਂ ’ਤੇ ਵ੍ਹਾਈਟ ਪੇਪਰ ਲਿਆਉਣ ਦੀ ਮਨਜ਼ੂਰੀ ਦਿੱਤੀ ਗਈ ਹੈ। ਇਸ ਮਤੇ ਨੂੰ ਵਿਧਾਨਸਭਾ ਚ ਵੀ ਪੇਸ਼ ਕੀਤਾ ਜਾਵੇਗਾ। ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਇਸ ਸਬੰਧੀ ਟਵੀਟ ਕੀਤਾ ਗਿਆ ਹੈ। ਖਜ਼ਾਨੇ ਦੀ ਦੁਰਵਰਤੋਂ ਖ਼ਿਲਾਫ਼ ਵ੍ਹਾਈਟ ਪੇਪਰ ਲਿਆਏਗੀ 'ਆਪ' ਸਰਕਾਰਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦੇ ਹੋਏ ਕਿਹਾ ਕਿ ਪਿਛਲੀਆਂ ਸਰਕਾਰਾਂ ਵੱਲੋਂ ਪੰਜਾਬ ਦੇ ਖ਼ਜ਼ਾਨੇ ਦੀ ਦੁਰਵਰਤੋਂ ਕਿਵੇਂ ਕੀਤੀ ਗਈ..ਕਿਵੇਂ ਪੰਜਾਬ ਕਰਜ਼ਈ ਹੋਇਆ..ਪੂਰੇ ਲੇਖੇ-ਜੋਖੇ ਉਪਰ ਵ੍ਹਾਈਟ-ਪੇਪਰ ਲਿਆਂਦਾ ਜਾਵੇਗਾ। ਵਿਧਾਨ ਸਭਾ ਵਿੱਚ ਵੀ ਪੇਸ਼ ਕਰਾਂਗੇ..ਅੱਜ ਕੈਬਨਿਟ ਮੀਟਿੰਗ ਵਿੱਚ ਫ਼ੈਸਲੇ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ। ਪੰਜਾਬੀਆਂ ਦੇ ਇੱਕ-ਇੱਕ ਪੈਸੇ ਦਾ ਹਿਸਾਬ ਲਿਆ ਜਾਵੇਗਾ। ਖਜ਼ਾਨੇ ਦੀ ਦੁਰਵਰਤੋਂ ਖ਼ਿਲਾਫ਼ ਵ੍ਹਾਈਟ ਪੇਪਰ ਲਿਆਏਗੀ 'ਆਪ' ਸਰਕਾਰਮੁੱਖ ਮੰਤਰੀ ਭਗਵੰਤ ਮਾਨ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਭ੍ਰਿਸ਼ਟਾਚਾਰ ਖਿਲਾਫ਼ ਡਟ ਕੇ ਖੜ੍ਹੀ ਹੋ ਚੁੱਕੀ ਹੈ। ਕਈ ਮੰਤਰੀ, ਆਗੂ, ਅਫਸਰ ਤੇ ਪੁਲਿਸ ਵਾਲੇ ਜੇਲ੍ਹ ਅੰਦਰ ਕੀਤੇ ਗਏ ਹਨ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅੱਜ ਕੈਬਨਿਟ ਮੀਟਿੰਗ ਕੀਤੀ ਗਈ। ਇਸ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਵੱਲੋਂ ਪੰਜਾਬ ਦੇ ਖ਼ਜ਼ਾਨੇ ਦੀ ਦੁਰਵਰਤੋਂ ਕਿਵੇਂ ਕੀਤੀ ਗਈ, ਕਿਵੇਂ ਪੰਜਾਬ ਕਰਜ਼ਾਈ ਹੋਇਆ, ਪੂਰੇ ਲੇਖੇ-ਜੋਖੇ ਉਤੇ ਵ੍ਹਾਈਟ-ਪੇਪਰ ਲਿਆਂਦਾ ਜਾਵੇਗਾ। ਵਿਧਾਨ ਸਭਾ ਵਿੱਚ ਵੀ ਇਸ ਨੂੰ ਪੇਸ਼ ਕੀਤਾ ਜਾਏਗਾ। ਵਿਧਾਨ ਸਭਾ ਦੇ ਮੌਜੂਦਾ ਸੈਸ਼ਨ ਦੌਰਾਨ ਸੂਬੇ ਦੇ ਵਿੱਤ ਬਾਰੇ ਵਾਈਟ ਪੇਪਰ ਸਦਨ ਵਿੱਚ ਪੇਸ਼ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ ਫੈਸਲਾ ਅੱਜ ਇੱਥੇ ਪੰਜਾਬ ਸਿਵਲ ਸਕੱਤਰੇਤ-1 ਵਿਖੇ ਮੁੱਖ ਮੰਤਰੀ ਦੀ ਪ੍ਰਧਾਨਗੀ ਹੇਠ ਹੋਈ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਲਿਆ ਗਿਆ। ਬੁਲਾਰੇ ਨੇ ਕਿਹਾ ਕਿ ਸੂਬੇ ਦੇ ਵਿੱਤ ਬਾਰੇ ‘ਵਾਈਟ ਪੇਪਰ’ਪੰਜਾਬ ਸਰਕਾਰ ਵੱਲੋਂ ਦਰਪੇਸ਼ ਗੁੰਝਲਦਾਰ ਮੁੱਦਿਆਂ ਨੂੰ ਸਰਲ ਬਣਾਉਣ ਅਤੇ ਮੌਜੂਦਾ ਸਰਕਾਰ ਵੱਲੋਂ ਵਿਰਾਸਤ ਵਿੱਚ ਮਿਲੀ ਮੌਜੂਦਾ ਸਥਿਤੀ ਬਾਰੇ ਆਮ ਆਦਮੀ ਨੂੰ ਸਪੱਸ਼ਟ ਤੌਰ ਉਤੇ ਜਾਣੂ ਕਰਵਾਉਣ ਦਾ ਯਤਨ ਹੈ। ਇਸ ਵ੍ਹਾਈਟ ਪੇਪਰ ਵਿੱਚ ਮੁੱਖ ਤੌਰ ਉਤੇ ਚਾਰ ਅਧਿਆਏ ਹਨ ਜੋ ਇਤਿਹਾਸਕ ਪੈਟਰਨ ਅਤੇ ਵਿੱਤੀ ਸੂਚਕਾਂ ਦੀ ਮੌਜੂਦਾ ਸਥਿਤੀ, ਕਰਜ਼ੇ ਦੀ ਸਥਿਤੀ ਅਤੇ ਰਾਜ ਦੇ PSUs ਦੀ ਵਿੱਤੀ ਸਿਹਤ ਨੂੰ ਸਾਹਮਣੇ ਲਿਆਉਂਦੇ ਹਨ। ਵ੍ਹਾਈਟ ਪੇਪਰ ਰਾਜ ਦੀ ਵਿੱਤੀ ਸਿਹਤ ਦੇ ਪੁਨਰ-ਉਭਾਰ ਲਈ ਸੰਭਾਵਿਤ ਰਾਹ ਉਤੇ ਵੀ ਟਿੱਪਣੀ ਕਰੇਗਾ। ਮੰਤਰੀ ਮੰਡਲ ਨੇ ਵਿਧਾਨ ਸਭਾ ਦੇ ਚੱਲ ਰਹੇ ਬਜਟ ਸੈਸ਼ਨ ਵਿੱਚ ਸਾਲ 2022-23 ਦੇ ਬਜਟ ਅਨੁਮਾਨਾਂ ਨੂੰ ਪੇਸ਼ ਕਰਨ ਨੂੰ ਵੀ ਪ੍ਰਵਾਨਗੀ ਦੇ ਦਿੱਤੀ ਹੈ। ਆਮ ਨਾਗਰਿਕਾਂ ਅਤੇ ਈਮੇਲਾਂ, ਪੱਤਰਾਂ ਅਤੇ ਸਿੱਧੇ ਸੰਚਾਰ ਰਾਹੀਂ ਆਪਣੇ ਸੁਝਾਅ ਦੇਣ ਵਾਲੇ ਲੋਕਾਂ ਸਮੇਤ ਸਾਰੇ ਹਿੱਸੇਦਾਰਾਂ ਨਾਲ ਸਲਾਹ-ਮਸ਼ਵਰਾ ਕਰਨ ਤੋਂ ਬਾਅਦ ਬਜਟ ਦੇ ਅਨੁਮਾਨ ਤਿਆਰ ਕੀਤੇ ਗਏ ਹਨ। ਬਜਟ ਪ੍ਰਸਤਾਵਾਂ ਵਿੱਚ ਮਾਲੀਆ ਪ੍ਰਾਪਤੀਆਂ, ਪੂੰਜੀ ਪ੍ਰਾਪਤੀਆਂ, ਮਾਲੀਆ ਖ਼ਰਚਾ, ਪੂੰਜੀਗਤ ਖਰਚਾ, ਮਾਲੀਆ ਘਾਟਾ, ਵਿੱਤੀ ਘਾਟਾ ਅਤੇ ਬਕਾਇਆ ਕਰਜ਼ਾ ਵਰਗੇ ਸਾਰੇ ਸਬੰਧਤ ਵਿੱਤੀ ਸੂਚਕਾਂ ਨੂੰ ਸ਼ਾਮਲ ਕੀਤਾ ਗਿਆ ਹੈ। ਖਜ਼ਾਨੇ ਦੀ ਦੁਰਵਰਤੋਂ ਖ਼ਿਲਾਫ਼ ਵ੍ਹਾਈਟ ਪੇਪਰ ਲਿਆਏਗੀ 'ਆਪ' ਸਰਕਾਰਮੰਤਰੀ ਮੰਡਲ ਨੇ ਪੰਜਾਬ ਵਿੱਤੀ ਜ਼ਿੰਮੇਵਾਰੀ ਤੇ ਬਜਟ ਪ੍ਰਬੰਧਨ ਐਕਟ, 2003 ਦੀ ਧਾਰਾ (ਏ) ਦੀ ਉਪ ਧਾਰਾ 2 ਵਿੱਚ ਧਾਰਾ 4 ਵਿੱਚ ਸੋਧ ਕਰਨ ਲਈ ਹਰੀ ਝੰਡੀ ਦੇ ਦਿੱਤੀ ਹੈ। ਇਸ ਨਾਲ ਅਨੁਮਾਨਤ ਕੁੱਲ ਦੇ 3.5 ਫ਼ੀਸਦੀ ਦੀ ਸਧਾਰਨ ਸ਼ੁੱਧ ਉਧਾਰ ਸੀਮਾ ਦਾ ਲਾਭ ਪ੍ਰਾਪਤ ਕਰਨ ਵਿੱਚ ਮਦਦ ਮਿਲੇਗੀ। ਰਾਜ ਘਰੇਲੂ ਉਤਪਾਦ (GSDP), ਰਾਸ਼ਟਰੀ ਪੈਨਸ਼ਨ ਯੋਜਨਾ (NPS) ਦੇ ਅਧੀਨ ਯੋਗਦਾਨ ਦੇ ਬਰਾਬਰ ਵਾਧੂ ਉਧਾਰ ਲੈਣ ਦੀ ਸੀਮਾ, ਪਿਛਲੇ ਸਾਲਾਂ ਲਈ ਮਨਜ਼ੂਰਸ਼ੁਦਾ ਉਧਾਰ ਦੀ ਸੀਮਾ ਤੋਂ ਇਸ ਦੇ ਅਣਵਰਤੇ ਉਧਾਰ ਨੂੰ ਅੱਗੇ ਵਧਾਉਣਾ ਅਤੇ ਰਾਜਾਂ ਨੂੰ ਵਿਸ਼ੇਸ਼ ਸਹਾਇਤਾ ਲਈ ਯੋਜਨਾ ਦੇ ਤਹਿਤ 50 ਸਾਲ ਦਾ ਵਿਆਜ ਮੁਕਤ ਕਰਜ਼ਾ ਪ੍ਰਾਪਤ ਕਰਨਾ। ਚਾਲੂ ਵਿੱਤੀ ਸਾਲ ਦੌਰਾਨ 2022-23 ਲਈ ਪੂੰਜੀ ਨਿਵੇਸ਼ ਲਈ। ਇਹ ਵੀ ਪੜ੍ਹੋ : ਰਾਸ਼ਟਰਪਤੀ ਅਹੁਦੇ ਦੇ ਉਮੀਦਵਾਰ ਯਸ਼ਵੰਤ ਸਿਨਹਾ ਨੂੰ ਜ਼ੈੱਡ ਸ਼੍ਰੇਣੀ ਸੁਰੱਖਿਆ ਦਿੱਤੀ

Related Post