ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਕੇਂਦਰੀਕਰਨ ਨੂੰ ਲੈ ਕੇ ਸਿੱਖਿਆ ਮੰਤਰੀ ਦਾ ਵੱਡਾ ਬਿਆਨ, ਕਿਹਾ-ਕੇਂਦਰੀਕਰਨ ਕਿਸੇ ਹਾਲਤ 'ਚ ਨਹੀਂ ਹੋਣ ਦੇਵਾਂਗੇ

By  Pardeep Singh June 12th 2022 12:36 PM -- Updated: June 12th 2022 12:37 PM

ਚੰਡੀਗੜ੍ਹ:  ਪੰਜਾਬ ਦੇ ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਪੰਜਾਬ ਯੂਨੀਵਰਸਿਟੀ ਦੇ ਕੇਂਦਰੀਕਰਨ ਨੂੰ ਲੈ ਕੇ ਟਵੀਟ ਕੀਤਾ ਹੈ। ਉਨ੍ਹਾਂ ਨੇ ਟਵੀਟ ਵਿੱਚ ਲਿਖਿਆ ਹੈ ਕਿ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ,  ਸਾਡੀ ਮਾਣਮੱਤੀ ਸੰਸਥਾ ਹੈ , ਇਸਦੀ ਇਤਿਹਾਸਿਕ ਅਤੇ ਅਕਾਦਮਿਕ ਮਹੱਤਤਾ ਤਾਂ ਹੈ ਹੀ ਸਗੋਂ ਇਹ ਸਾਡੇ ਸੂਬੇ ਦੀ ਵਿਰਾਸਤ ਵੀ ਹੈ, ਮਾਣਯੋਗ ਮੁੱਖਮੰਤਰੀ ਭਗਵੰਤ ਮਾਨ ਇਸ ਵਿਸ਼ੇ ‘ਤੇ ਪੂਰੀ ਤਰ੍ਹਾਂ ਗੰਭੀਰ ਹਨ ਅਤੇ  ਅਸੀਂ ਇਸਦਾ ਕੇਂਦਰੀਕਰਨ ਕਿਸੇ ਹਾਲਤ ਵਿੱਚ ਵੀ ਨਹੀਂ ਹੋਣ ਦੇਵਾਂਗੇ। ਮੀਤ ਹੇਅਰ ਦਾ ਕਹਿਣਾ ਹੈ ਕਿ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ, ਸਾਡੀ ਮਾਣਮੱਤੀ ਸੰਸਥਾ ਹੈ, ਇਸ ਦੀ ਇਤਿਹਾਸਿਕ ਅਤੇ ਅਕਾਦਮਿਕ ਮਹੱਤਤਾ ਤਾਂ ਹੈ ਹੀ ਸਗੋਂ ਇਹ ਸਾਡੇ ਸੂਬੇ ਦੀ ਵਿਰਾਸਤ ਵੀ ਹੈ। ਉਨ੍ਹਾਂ ਨੇ ਸਰਕਾਰ ਇਸ ਵਿਸ਼ੇ ਨੂੰ ਬੜੀ ਗੰਭੀਰਤਾ ਨਾਲ ਲੈ ਰਹੀ ਹੈ। ਇਹ ਵੀ ਪੜ੍ਹੋ:ਕੇਜਰੀਵਾਲ 15 ਜੂਨ ਨੂੰ ਆਉਣਗੇ ਪੰਜਾਬ, CM ਮਾਨ ਨਾਲ ਦਿੱਲੀ ਏਅਰਪੋਰਟ ਲਈ ਬੱਸਾਂ ਨੂੰ ਦੇਣਗੇ ਹਰੀ ਝੰਡੀ -PTC News

Related Post