ਅਮਰੀਕਾ 'ਚ ਔਰਤ ਵੱਲੋਂ ਪਿੱਠ 'ਤੇ ਗੁਰਬਾਣੀ ਦੀਆਂ ਤੁੱਕਾਂ ਖੁਦਵਾਉਣ ਦਾ ਮਾਮਲਾ ਭਖਿਆ

By  Ravinder Singh August 5th 2022 08:36 PM -- Updated: August 5th 2022 08:47 PM

ਅੰਮ੍ਰਿਤਸਰ :

ਅਮਰੀਕਾ ਵਿੱਚ ਇੱਕ ਔਰਤ ਵੱਲੋਂ ਆਪਣੀ ਪਿੱਠ ਉਪਰ ਗੁਰਬਾਣੀ ਦੀਆਂ ਤੁੱਕਾਂ ਖੁਦਵਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਨੂੰ ਲੈ ਕੇ ਜਿਥੇ ਸਿੱਖਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ ਉੱਥੇ ਹੀ ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਪ੍ਰਤਾਪ ਸਿੰਘ ਨੇ ਕਿਹਾ ਕਿ ਇਹ ਸਿੱਖਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲਾ ਹੈ। ਇਸ ਨੂੰ ਬਿਲਕੁਲ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

ਅਮਰੀਕਾ ਦੀ ਔਰਤ ਵੱਲੋਂ ਪਿੱਠ 'ਤੇ ਗੁਰਬਾਣੀ ਦੀਆਂ ਤੁੱਕਾਂ ਖੁਦਵਾਉਣ ਦਾ ਮਾਮਲਾ ਭਖਿਆ

ਅਮਰੀਕੀ ਔਰਤ ਦੀ ਹਰਕਤ ਨਾਲ ਸਿੱਖਾਂ ਨੂੰ ਠੇਸ ਪਹੁੰਚਾਉਣ ਦੀ ਕੋਸ਼ਿਸ਼ ਕਰਾਰ ਦਿੰਦੇ ਹੋਏ ਉਨ੍ਹਾਂ ਨੇ ਕਿਹਾ ਕਿ ਉਸ ਖਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ ਤੇ ਬਾਕੀ ਸਾਰਿਆਂ ਨੂੰ ਇਹ ਸੰਦੇਸ਼ ਦਿੱਤਾ ਜਾਵੇ ਕਿ ਗੁਰਬਾਣੀ ਸਿੱਖਾਂ ਲਈ ਬਹੁਤ ਹੀ ਸਨਮਾਨਯੋਗ ਹੈ ਤੇ ਇਸ ਨੂੰ ਸਰੀਰ 'ਤੇ ਲਿਖ ਕੇ ਪ੍ਰਦਰਸ਼ਿਤ ਕਰਨਾ ਬਿਲਕੁਲ ਗਲਤ ਹੈ ਤੇ ਇਸ ਨੂੰ ਬਿਲਕੁਲ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਅਜਿਹੀ ਕੋਈ ਵੀ ਹਰਕਤ ਹੈ ਤਾਂ ਸਿੱਖਾਂ ਨੂੰ ਉਸੇ ਸਮੇਂ ਇਸ ਵਿਰੁੱਧ ਕਾਰਵਾਈ ਕਰਨੀ ਚਾਹੀਦੀ ਹੈ।

ਅਮਰੀਕਾ ਦੀ ਔਰਤ ਵੱਲੋਂ ਪਿੱਠ 'ਤੇ ਗੁਰਬਾਣੀ ਦੀਆਂ ਤੁੱਕਾਂ ਖੁਦਵਾਉਣ ਦਾ ਮਾਮਲਾ ਭਖਿਆ

ਉਥੇ ਹੀ ਇਸ ਮਾਮਲੇ ਵਿੱਚ ਸਿੱਖਾਂ ਵਿੱਚ ਭਾਰੀ ਰੋਸ ਨੂੰ ਦੇਖਣ ਨੂੰ ਮਿਲ ਰਿਹਾ ਹੈ ਤੇ ਅੱਜ ਨਿਹੰਗ ਸਿੰਘ ਜਥੇਬੰਦੀਆਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਉਤੇ ਇਸ ਮਾਮਲੇ ਨੂੰ ਲੈ ਕੇ ਮੰਗ ਪੱਤਰ ਦੇਣ ਲਈ ਪੁੱਜੀਆਂ ਤੇ ਉਨ੍ਹਾਂ ਦਾ ਕਹਿਣਾ ਹੈ ਕਿ ਅਜਿਹਾ ਕਰਨਾ ਸਿੱਖਾਂ ਦੀ ਭਾਵਨਾਵਾਂ ਨੂੰ ਠੇਸ ਪਹੁੰਚਾਉਣਾ ਹੈ ਤੇ ਉਨ੍ਹਾਂ ਨੇ ਇਸ ਮਾਮਲੇ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਾਹਿਬ ਨੂੰ ਮੰਗ ਪੱਤਰ ਦਿੱਤਾ ਅਤੇ ਕਿਹਾ ਕਿ ਜਿਥੇ ਇਸ ਮਾਮਲੇ ਵਿੱਚ ਕਾਨੂੰਨੀ ਕਾਰਵਾਈ ਹੋਣੀ ਚਾਹੀਦੀ ਹੈ। ਉਨ੍ਹਾਂ ਨੇ ਕਿਹਾ ਕਿ ਇਸ ਮਾਮਲੇ ਵਿੱਚ ਉਨ੍ਹਾਂ ਵੱਲੋਂ ਵੀ ਕਾਰਵਾਈ ਕੀਤੀ ਜਾਵੇਗੀ।



ਇਹ ਵੀ ਪੜ੍ਹੋ : ਵੀਆਈਪੀਜ਼ ਦੀ ਸੁਰੱਖਿਆ ਵਾਪਸ ਲੈਣ ਦਾ ਮਾਮਲਾ ; HC ਵੱਲੋਂ ਪੰਜਾਬ ਸਰਕਾਰ ਨੂੰ ਜਾਣਕਾਰੀ ਦੇਣ ਦੇ ਹੁਕਮ 

Related Post