ਮੁੱਖ ਮੰਤਰੀ ਨੇ ਸਦਨ ਦਾ ਕੀਮਤੀ ਸਮਾਂ ਬਰਬਾਦ ਕਰਨ ਲਈ ਕਾਂਗਰਸ ਦੀ ਕੀਤੀ ਆਲੋਚਨਾ

By  Ravinder Singh September 30th 2022 03:09 PM -- Updated: September 30th 2022 03:10 PM

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਨੇ ਅੱਜ ਸਦਨ ਵਿੱਚ ਕਾਂਗਰਸੀ ਆਗੂਆਂ ਦੇ ਗੈਰ-ਜ਼ਿੰਮੇਵਾਰਾਨਾ ਵਤੀਰੇ ਦੀ ਨਿੰਦਾ ਕੀਤੀ। ਮੁੱਖ ਮੰਤਰੀ ਨੇ ਕਾਂਗਰਸੀ ਆਗੂਆਂ ਨੂੰ ਕਰੜੇ ਹੱਥੀਂ ਲੈਂਦਿਆਂ ਕਿਹਾ ਕਿ ਕਾਂਗਰਸੀ ਆਗੂਆਂ ਨੇ ਵਾਰ-ਵਾਰ ਵਿਘਨ ਪਾ ਕੇ ਸਦਨ ਦਾ ਕੀਮਤੀ ਸਮਾਂ ਬਰਬਾਦ ਕੀਤਾ ਹੈ। ਉਨ੍ਹਾਂ ਆਖਿਆ ਕਿ ਇਨ੍ਹਾਂ ਆਗੂਆਂ ਨੇ ਸਦਨ ਦੀ ਕਾਰਵਾਈ ਦੌਰਾਨ ਹੰਗਾਮਾ ਕਰਕੇ ਕਰਦਾਤਾਵਾਂ ਦੇ ਪੈਸੇ ਦੀ ਬਰਬਾਦੀ ਕੀਤੀ ਹੈ। ਭਗਵੰਤ ਮਾਨ ਨੇ ਅਫਸੋਸ ਜ਼ਾਹਰ ਕੀਤਾ ਕਿ ਇਸ ਸੈਸ਼ਨ ਦੇ ਸਮੇਂ ਨੂੰ ਪੰਜਾਬ ਤੇ ਸੂਬੇ ਦੇ ਲੋਕਾਂ ਨਾਲ ਸਬੰਧਤ ਵੱਖ-ਵੱਖ ਮੁੱਦਿਆਂ 'ਤੇ ਚਰਚਾ ਕਰਨ ਲਈ ਤਰਕਸੰਗਤ ਤਰੀਕੇ ਨਾਲ ਵਰਤਿਆ ਜਾ ਸਕਦਾ ਸੀ। ਮੁੱਖ ਮੰਤਰੀ ਨੇ ਸਦਨ ਦਾ ਕੀਮਤੀ ਸਮਾਂ ਬਰਬਾਦ ਕਰਨ ਲਈ ਕਾਂਗਰਸ ਦੀ ਕੀਤੀ ਆਲੋਚਨਾਮੁੱਖ ਮੰਤਰੀ ਨੇ ਕਿਹਾ ਕਿ ਕਾਂਗਰਸੀ ਆਗੂਆਂ ਨੇ ਇਸ ਸੁਨਹਿਰੀ ਮੌਕੇ ਨੂੰ ਬਰਬਾਦ ਕਰ ਦਿੱਤਾ ਹੈ। ਉਨ੍ਹਾਂ ਸਪੱਸ਼ਟ ਤੌਰ 'ਤੇ ਕਾਂਗਰਸੀ ਆਗੂਆਂ ਨੂੰ ਕਿਹਾ ਕਿ ਉਹ ਆਪਣੀ ਡਰਾਮੇਬਾਜ਼ੀ ਰਾਹੀਂ ਅਜ਼ੀਮ ਸਦਨ ਦਾ ਸਮਾਂ ਬਰਬਾਦ ਨਾ ਕਰਨ। ਭਗਵੰਤ ਮਾਨ ਨੇ ਕਿਹਾ ਕਿ ਜੇ ਕਾਂਗਰਸੀ ਆਗੂ ਸਦਨ 'ਚ ਅਫਰਾ-ਤਫਰੀ ਪੈਦਾ ਕਰਨਾ ਚਾਹੁੰਦੇ ਹਨ ਤਾਂ ਉਨ੍ਹਾਂ ਨੂੰ ਵਿਧਾਨ ਸਭਾ ਦੇ ਬਾਹਰ ਸਮਾਨਾਂਤਰ ਇਜਲਾਸ ਕਰਨ ਲਈ ਭਾਜਪਾ ਦਾ ਸਾਥ ਦੇਣਾ ਚਾਹੀਦਾ ਹੈ। ਇਹ ਵੀ ਪੜ੍ਹੋ : ਸਦਨ ਦੀ ਤੀਜੇ ਦਿਨ ਦੀ ਕਾਰਵਾਈ ਭਾਰੀ ਹੰਗਾਮਾ ਕਾਰਨ ਸੋਮਵਾਰ ਤੱਕ ਲਈ ਮੁਲਤਵੀ ਮੁੱਖ ਮੰਤਰੀ ਨੇ ਸਪੱਸ਼ਟ ਕਿਹਾ ਕਿ ਭਾਜਪਾ ਤੇ ਕਾਂਗਰਸ 'ਚ ਕੋਈ ਅੰਤਰ ਨਹੀਂ ਹੈ। ਉਨ੍ਹਾਂ ਕਿਹਾ ਕਿ ਇਹ ਤੱਥ ਸਾਬਤ ਹੋ ਗਿਆ ਹੈ ਕਿ ਕਾਂਗਰਸ, ਭਗਵਾ ਪਾਰਟੀ ਦੀ ਬੀ ਟੀਮ ਬਣ ਕੇ ਉੱਭਰੀ ਹੈ। ਭਗਵੰਤ ਮਾਨ ਨੇ ਕਿਹਾ ਕਿ ਪਹਿਲਾਂ ਕਾਂਗਰਸ ਦੇ ਮੁੱਖ ਮੰਤਰੀ ਨੇ ਭਾਜਪਾ ਦੇ ਇਸ਼ਾਰੇ 'ਤੇ ਰਾਜ ਕੀਤਾ ਅਤੇ ਹੁਣ ਸਮੁੱਚੀ ਕਾਂਗਰਸ, ਭਗਵਾ ਪਾਰਟੀ ਦੇ ਇਸ਼ਾਰਿਆਂ 'ਤੇ ਚੱਲ ਰਹੀ ਹੈ। -PTC News

Related Post