ਮੁੱਖ ਮੰਤਰੀ ਵੱਲੋਂ ਪਟਿਆਲਾ 'ਚ ਹੋਈ ਝੜਪ 'ਤੇ ਦੁੱਖ ਜ਼ਾਹਰ

By  Ravinder Singh April 29th 2022 04:46 PM

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਪਟਿਆਲਾ ਵਿੱਚ ਝੜਪ ਦੀ ਘਟਨਾ ਨੂੰ ਬਹੁਤ ਹੀ ਨਿੰਦਣਯੋਗ ਅਤੇ ਮੰਦਭਾਗਾ ਦੱਸਦੇ ਹੋਏ ਕਿਹਾ ਕਿ ਇਸ ਘਟਨਾ ਦੀ ਸਾਰਿਆਂ ਵੱਲੋਂ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਜਾਣੀ ਚਾਹੀਦੀ ਹੈ। ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਲੋਕਾਂ ਨੂੰ ਅਮਨ-ਕਾਨੂੰਨ ਦੀ ਵਿਵਸਥਾ ਹਰ ਕੀਮਤ ਉਤੇ ਕਾਇਮ ਰੱਖਣ ਦੇ ਨਾਲ-ਨਾਲ ਪਿਆਰ, ਅਮਨ-ਸ਼ਾਂਤੀ, ਭਾਈਚਾਰਕ ਸਾਂਝ ਅਤੇ ਸਦਭਾਵਨਾ ਦੀਆਂ ਪੁਰਾਣੀਆਂ ਰਵਾਇਤਾਂ ਬਰਕਰਾਰ ਰੱਖਣ ਦੀ ਅਪੀਲ ਕੀਤੀ। ਮੁੱਖ ਮੰਤਰੀ ਵੱਲੋਂ ਪਟਿਆਲਾ 'ਚ ਹੋਈ ਝੜਪ 'ਤੇ ਦੁੱਖ ਜ਼ਾਹਰਇਸ ਘਟਨਾ ਉਤੇ ਡੂੰਘਾ ਦੁੱਖ ਜ਼ਾਹਰ ਕਰਦੇ ਹੋਏ ਮੁੱਖ ਮੰਤਰੀ ਨੇ ਲੋਕਾਂ ਨੂੰ ਸੰਕਟ ਦੀ ਘੜੀ ਵਿੱਚ ਸੰਜਮ ਵਰਤਦੇ ਹੋਏ ਪੁਲਿਸ ਤੇ ਸਿਵਲ ਪ੍ਰਸ਼ਾਸਨ ਨੂੰ ਪੂਰਨ ਸਹਿਯੋਗ ਤੇ ਸਾਥ ਦੇਣ ਦੀ ਅਪੀਲ ਕੀਤੀ। ਉਨ੍ਹਾਂ ਨੇ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਕਿਸੇ ਨੂੰ ਵੀ ਸੂਬੇ ਵਿੱਚ ਬਹੁਤ ਘਾਲਣਾ ਘਾਲ ਕੇ ਕਾਇਮ ਕੀਤੀ ਅਮਨ-ਸ਼ਾਂਤੀ ਤੇ ਸਦਭਾਵਨਾ ਨੂੰ ਭੰਗ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਮੁੱਖ ਮੰਤਰੀ ਵੱਲੋਂ ਪਟਿਆਲਾ 'ਚ ਹੋਈ ਝੜਪ 'ਤੇ ਦੁੱਖ ਜ਼ਾਹਰਇਸ ਦੌਰਾਨ ਭਗਵੰਤ ਮਾਨ ਨੇ ਟਵੀਟ ਕੀਤਾ, “ਪਟਿਆਲ਼ਾ ਵਿਚ ਝੜਪ ਹੋਣ ਦੀ ਬਹੁਤ ਹੀ ਮੰਦਭਾਗੀ ਘਟਨਾ ਵਾਪਰੀ ਹੈ। ਮੈਂ ਡੀ.ਜੀ.ਪੀ. ਨਾਲ ਗੱਲ ਕੀਤੀ ਅਤੇ ਇਲਾਕੇ ਵਿਚ ਸ਼ਾਂਤੀ ਬਹਾਲ ਹੋ ਗਈ ਹੈ। ਅਸੀਂ ਹਾਲਾਤ ਉਤੇ ਨੇੜਿਓਂ ਨਿਗ੍ਹਾ ਰੱਖੀ ਹੋਈ ਹੈ ਅਤੇ ਸੂਬੇ ਵਿੱਚ ਕਿਸੇ ਨੂੰ ਵੀ ਕੋਈ ਗੜਬੜ ਨਹੀਂ ਕਰਨ ਦਿੱਤੀ ਜਾਵੇਗੀ। ਪੰਜਾਬ ਦੀ ਅਮਨ-ਸ਼ਾਂਤੀ ਅਤੇ ਸਦਭਾਵਨਾ ਸਭ ਤੋਂ ਵੱਧ ਮਹੱਤਵਪੂਰਨ ਹੈ।” ਮੁੱਖ ਮੰਤਰੀ ਵੱਲੋਂ ਪਟਿਆਲਾ 'ਚ ਹੋਈ ਝੜਪ 'ਤੇ ਦੁੱਖ ਜ਼ਾਹਰਆਪਣੀ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਜਿਹਾ ਕੁਝ ਵੀ ਨਹੀਂ ਕੀਤਾ ਜਾਣਾ ਚਾਹੀਦਾ ਜਿਸ ਨਾਲ ਸਾਡਾ ਸ਼ਾਂਤਮਈ ਮਾਹੌਲ ਖ਼ਰਾਬ ਹੁੰਦਾ ਹੋਵੇ ਕਿਉਂਕਿ ਅਸੀਂ ਸਾਰੇ ਪੰਜਾਬ ਨੂੰ ਦੇਸ਼ ਦਾ ਸਭ ਤੋਂ ਸ਼ਾਂਤਮਈ, ਸਦਭਾਵਨਾ ਪੂਰਨ ਤੇ ਖ਼ੁਸ਼ਹਾਲ ਸੂਬਾ ਬਣਾਉਣ ਲਈ ਨੈਤਿਕ ਤੌਰ 'ਤੇ ਦ੍ਰਿੜ ਅਤੇ ਵਚਨਬੱਧ ਹਾਂ। ਇਹ ਵੀ ਪੜ੍ਹੋ : ਭਾਰਤ-ਪਾਕਿਸਤਾਨ ਸਰਹੱਦ ਤੋਂ ਬੀਐਸਐਫ ਵੱਲੋਂ ਪਾਕਿਸਤਾਨੀ ਘੁਸਪੈਠੀਆ ਗ੍ਰਿਫ਼ਤਾਰ

Related Post