ਪੰਜਾਬ 'ਚ ਲਾਗੂ ਕੋਵਿਡ ਪਾਬੰਦੀਆਂ ਅਗਲੇ ਹੁਕਮਾਂ ਤੱਕ ਰਹਿਣਗੀਆਂ ਜਾਰੀ
Pardeep Singh
January 31st 2022 08:36 PM --
Updated:
January 31st 2022 08:43 PM
ਚੰਡੀਗੜ੍ਹ: ਪੰਜਾਬ ਸਰਕਾਰ ਵੱਲੋਂ ਕੋਰੋਨਾ ਦੀਆਂ ਨਵੀਆਂ ਹਦਾਇਤਾਂ ਮੁਤਾਬਿਕ ਅਗਲੇ ਹੁਕਮਾਂ ਤੱਕ ਪਾਬੰਦੀਆਂ ਜਾਰੀ ਰਹਿਣਗੀਆਂ। ਦੱਸ ਦੇਈਏ ਕਿ ਪਹਿਲਾਂ ਕੋਰੋਨਾ ਸਬੰਧੀ ਹਦਾਇਤਾਂ 1 ਫਰਵਰੀ ਤੱਕ ਜਾਰੀ ਰਹਿਣ ਦੇ ਆਦੇਸ਼ ਸਨ। ਕੋਰੋਨਾ ਗਾਈਡਲਾਈਨਜ਼ ਮੁਤਾਬਿਕ ਰਾਤ ਦਾ ਕਰਫਿਊ ਰਾਤ 10 ਵਜੇ ਤੋਂ ਸਵੇਰੇ 5 ਵਜੇ ਤੱਕ ਜਾਰੀ ਰਹੇਗਾ। ਇਸੇ ਤਰ੍ਹਾਂ ਸਕੂਲ, ਕਾਲਜ, ਯੂਨੀਵਰਸਿਟੀਆਂ, ਕੋਚਿੰਗ ਸੈਂਟਰ ਬੰਦ ਰਹਿਣਗੇ ਤੇ ਸਿੱਖਿਆ ਆਨਲਾਈਨ ਕਲਾਸਾਂ ਦੁਆਰਾਂ ਦਿੱਤੀ ਜਾ ਸਕੇਗੀ। 300 ਤੋਂ ਵੱਧ ਵਿਅਕਤੀਆਂ ਦੇ ਇਕੱਠ ਉਤੇ ਪਾਬੰਦੀ ਲਾਗੂ ਰਹੇਗੀ ਅਤੇ ਜੇਕਰ ਸਥਾਨ ਛੋਟਾ ਹੈ ਤਾਂ ਉਹ 50 ਫੀਸਦੀ ਸਮਰੱਥਾ ਤੋਂ ਵੱਧ ਭਰਿਆ ਨਹੀਂ ਹੋਣਾ ਚਾਹੀਦਾ।
ਵਿਅਕਤੀ ਤੋਂ ਵਿਅਕਤੀ ਦੀ ਦੂਰੀ 6 ਫੁੱਟ ਬਰਕਰਾਰ ਰਹੇਗੀ ਅਤੇ ਬਿਨਾਂ ਮਾਸਕ ਜਨਤਕ ਸਥਾਨਾਂ ਉਤੇ ਜਾਣਾ ਵਰਜਿਤ ਰਹੇਗਾ। ਜੇਕਰ ਕੋਈ ਵਿਅਕਤੀ ਬਿਨਾਂ ਮਾਸਕ ਤੋਂ ਸਰਕਾਰੀ ਦਫਤਰਾਂ ਵਿਚ ਜਾਂਦਾ ਹੈ ਤਾਂ ਉਸਨੂੰ ਸੇਵਾ ਤੋਂ ਉਨ੍ਹੀ ਦੇਰ ਨਾਂਹ ਕੀਤੀ ਜਾਵੇ, ਜਦੋਂ ਤੱਕ ਉਹ ਮਾਸਕ ਨਹੀਂ ਪਾਉਂਦਾ।ਇਸੇ ਤਰ੍ਹਾਂ ਬਾਰ, ਸਿਨੇਮਾ ਹਾਲ, ਮਲਟੀਪਲੈਕਸ, ਮਾਲ, ਰੈਸਟੋਰੈਂਟ, ਸਪਾ, ਜਿੰਮ, ਖੇਡ ਕੰਪਲੈਕਸ, ਮਿਊਜੀਅਮ, ਚਿੜੀਆਘਰ 50 ਫੀਸਦੀ ਸਮਰੱਥਾ ਨਾਲ ਖੋਲ੍ਹੇ ਜਾ ਸਕਦੇ ਹਨ, ਪਰ ਉਥੋਂ ਦੇ ਸਾਰੇ ਸਟਾਫ ਨੂੰ ਕੋਰੋਨਾ ਦਾ ਟੀਕਾਕਰਨ ਹੋਇਆ ਹੋਣਾ ਜਰੂਰੀ ਹੈ। ਇਹ ਵੀ ਪੜ੍ਹੋ:ਪੰਜਾਬ ਦੀ ਸਿਆਸੀ ਪਾਰਟੀਆਂ ਲਈ ਵੱਡੀ ਖੁਸ਼ਖ਼ਬਰੀ, ਜਾਣੋ ਮੁੱਖ ਚੋਣ ਅਫ਼ਸਰ ਨੇ ਲਿਆ ਕਿਹੜਾ ਨਵਾਂ ਫੈਸਲਾ -PTC News