ਦਿੱਲੀ-ਐਨਸੀਆਰ 'ਚ ਮੀਂਹ ਨਾਲ ਹੋਈ ਦਿਨ ਦੀ ਸ਼ੁਰੂਆਤ, ਹੋਰ ਸੂਬਿਆਂ 'ਚ ਬਾਰਿਸ਼ ਦੀ ਪੇਸ਼ੀਨਗੋਈ

By  Ravinder Singh October 7th 2022 08:09 AM -- Updated: October 7th 2022 08:13 AM

ਨਵੀਂ ਦਿੱਲੀ : ਦਿੱਲੀ ਵਿਚ ਅੱਜ ਮੀਂਹ ਦੇ ਨਾਲ ਦਿਨ ਦੀ ਸ਼ੁਰੂਆਤ ਹੋਈ। ਲਗਾਤਾਰ ਹਲਕੇ ਮੀਂਹ ਨਾਲ ਤਾਪਮਾਨ ਵਿਚ ਗਿਰਾਵਟ ਆਈ ਹੈ। ਅਸਮਾਨ ਵਿਚ ਬੱਦਲ ਛਾਏ ਰਹੇ। ਬੱਦਲਾਂ ਦੇ ਨਾਲ ਠੰਢੀ ਹਵਾ ਨੇ ਦਿੱਲੀ ਦੇ ਮੌਸਮ ਵਿਚ ਵੱਡਾ ਬਦਲਾਅ ਆਇਆ ਹੈ। ਮੌਸਮ ਵਿਭਾਗ ਮੁਤਾਬਕ ਦਿੱਲੀ ਵਿਚ 7 ਅਕਤੂਬਰ ਨੂੰ ਪੂਰੇ ਦਿਨ ਹਲਕੇ ਮੀਂਹ ਦੀ ਸੰਭਾਵਨਾ ਹੈ। ਘੱਟੋ-ਘੱਟ ਤਾਪਮਾਨ ਵਿਚ 21 ਡਿਗਰੀ ਅਤੇ ਵੱਧ ਤੋਂ ਵੱਧ ਤਾਪਮਾਨ 30 ਡਿਗਰੀ ਦਰਜ ਕੀਤਾ ਗਿਆ। ਦਿੱਲੀ-ਐਨਸੀਆਰ 'ਚ ਮੀਂਹ ਨਾਲ ਹੋਈ ਦਿਨ ਦੀ ਸ਼ੁਰੂਆਤ, ਹੋਰ ਸੂਬਿਆਂ 'ਚ ਮੀਂਹ ਦੀ ਪੇਸ਼ੀਨਗੋਈਇਸ ਤੋਂ ਇਲਾਵਾ ਮੌਸਮ ਵਿਭਾਗ ਨੇ ਕਈ ਸੂਬਿਆਂ ਵਿਚ ਮੀਂਹ ਦੀ ਪੇਸ਼ੀਨਗੋਈ ਕੀਤੀ ਹੈ। ਮੌਨਸੂਨ ਇਕ ਵਾਰ ਫਿਰ ਵਾਪਸ ਆ ਗਿਆ ਹੈ ਤੇ ਇਸ ਕਾਰਨ ਉੱਤਰ ਪ੍ਰਦੇਸ਼, ਉੱਤਰਾਖੰਡ ਅਤੇ ਮੱਧ ਪ੍ਰਦੇਸ਼ ਸਮੇਤ ਕਈ ਰਾਜਾਂ ਵਿੱਚ ਭਾਰੀ ਮੀਂਹ ਪੈ ਰਿਹਾ ਹੈ। ਮੌਸਮ ਵਿਭਾਗ (IMD) ਨੇ ਭਵਿੱਖਬਾਣੀ ਕੀਤੀ ਹੈ ਕਿ ਯੂਪੀ, ਉੱਤਰਾਖੰਡ, ਆਂਧਰਾ ਪ੍ਰਦੇਸ਼, ਮੱਧ ਪ੍ਰਦੇਸ਼ ਸਮੇਤ ਕਈ ਰਾਜਾਂ ਵਿੱਚ ਅਗਲੇ ਤਿੰਨ ਦਿਨਾਂ ਤੱਕ ਭਾਰੀ ਮੀਂਹ ਪਵੇਗਾ। ਇਸ ਦੇ ਨਾਲ ਹੀ ਤੱਟਵਰਤੀ ਆਂਧਰਾ ਪ੍ਰਦੇਸ਼, ਰਾਇਲਸੀਮਾ, ਤੇਲੰਗਾਨਾ ਅਤੇ ਮੱਧ ਪ੍ਰਦੇਸ਼ ਵਿੱਚ ਅਗਲੇ ਦੋ-ਤਿੰਨ ਦਿਨਾਂ ਤੱਕ ਭਾਰੀ ਮੀਂਹ ਪੈਣ ਦੀ ਪੇਸ਼ੀਨਗੋਈ ਹੈ। ਇਹ ਵੀ ਪੜ੍ਹੋ : ਨਸ਼ੇ ਨੂੰ ਲੈ ਕੇ ਲੱਗਾ ਬੋਰਡ ਬਣਿਆ ਚਰਚਾ ਦਾ ਵਿਸ਼ਾ, ਵੀਡੀਓ ਹੋ ਰਹੀ ਵਾਇਰਲ ਮੌਸਮ ਵਿਭਾਗ ਅਨੁਸਾਰ ਯੂਪੀ ਅਤੇ ਉੱਤਰਾਖੰਡ ਵਿੱਚ 8 ਅਕਤੂਬਰ ਤੱਕ ਭਾਰੀ ਮੀਂਹ ਜਾਰੀ ਰਹੇਗਾ। ਸੂਬੇ 'ਚ ਰੁਕ-ਰੁਕ ਕੇ ਹੋ ਰਹੀ ਬਾਰਿਸ਼ ਕਾਰਨ ਪਾਰਾ ਡਿੱਗਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ 7 ਅਕਤੂਬਰ ਨੂੰ ਯੂਪੀ ਦੇ ਮਹਾਰਾਜਗੰਜ, ਬਾਰਾਬੰਕੀ ਤੇ ਆਸ-ਪਾਸ ਦੇ ਇਲਾਕਿਆਂ 'ਚ ਔਰੇਂਜ ਅਲਰਟ ਜਾਰੀ ਕੀਤਾ ਹੈ। ਇਸ ਦੇ ਨਾਲ ਹੀ ਲਖੀਮਪੁਰ ਖੇੜੀ, ਮਹੋਬਾ, ਅਯੁੱਧਿਆ, ਸੀਤਾਪੁਰ ਅਤੇ ਅਮੇਠੀ ਸਮੇਤ ਹੋਰ ਥਾਵਾਂ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। 8 ਅਕਤੂਬਰ ਤੱਕ ਕੁਝ ਇਲਾਕਿਆਂ 'ਚ ਭਾਰੀ ਮੀਂਹ ਪੈਣ ਦੀ ਵੀ ਸੰਭਾਵਨਾ ਹੈ। ਅਗਲੇ 24 ਘੰਟਿਆਂ 'ਚ ਤੇਲੰਗਾਨਾ ਦੇ ਵਿਕਰਾਬਾਦ, ਮਹਿਬੂਬਨਗਰ, ਨਾਗਰਕੁਰਨੂਲ, ਵਨਪਾਰਥੀ, ਨਰਾਇਣਪੇਟ ਅਤੇ ਜੋਗੁਲੰਬਾ ਗਡਵਾਲ ਜ਼ਿਲ੍ਹਿਆਂ ਵਿੱਚ ਵੱਖ-ਵੱਖ ਥਾਵਾਂ 'ਤੇ ਭਾਰੀ ਮੀਂਹ ਦੀ ਸੰਭਾਵਨਾ ਹੈ। -PTC News  

Related Post