ਦੇਹਰਾਦੂਨ : ਉਤਰਾਖੰਡ ਵਿਚਲੇ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ ਠੰਢ ਦੇ ਮੌਸਮ ਦੇ ਮੱਦੇਨਜ਼ਰ 10 ਅਕਤੂਬਰ ਨੂੰ ਬਾਅਦ ਦੁਪਹਿਰ ਇਕ ਵਜੇ ਤੋਂ ਬੰਦ ਹੋ ਜਾਣਗੇ। ਹੇਮਕੁੰਟ ਸਾਹਿਬ ਦੀ ਯਾਤਰਾ ਇਸ ਸਾਲ 22 ਮਈ 2022 ਤੋਂ ਸ਼ੁਰੂ ਹੋਈ ਸੀ। ਯਾਤਰਾ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਦੋ ਲੱਖ ਪੰਦਰਾਂ ਹਜ਼ਾਰ ਦੇ ਕਰੀਬ ਸੰਗਤ ਗੁਰਦੁਆਰਾ ਸਾਹਿਬ ਦੇ ਦਰਬਾਰ ਵਿਖੇ ਨਤਮਸਤਕ ਹੋ ਚੁੱਕੀ ਹੈ। ਫੁੱਲਾਂ ਦੀ ਘਾਟੀ ਦਾ ਦੌਰਾ ਕਰਨ ਵਾਲੇ ਯਾਤਰੀਆਂ ਨੇ ਵੀ ਹੇਮਕੁੰਟ ਸਾਹਿਬ ਵਿਖੇ ਆਪਣੀ ਹਾਜ਼ਰੀ ਲਗਵਾਈ। ਇਸ ਤੋਂ ਇਲਾਵਾ ਸੂਬੇ ਦੇ ਸਾਰੇ ਧਾਮਾਂ 'ਤੇ ਪੁੱਜੀ ਸੰਗਤ ਨੇ ਆਪਣੀ ਯਾਤਰਾ ਨੂੰ ਆਨੰਦਪੂਰਵਕ ਪੂਰਾ ਕੀਤਾ। ਇਸ ਵਾਰ ਸੂਬੇ 'ਚ ਉਮੀਦ ਤੋਂ ਵੱਧ ਯਾਤਰੀ ਆਏ ਹਨ। ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਮੈਨੇਜਮੈਂਟ ਟਰੱਸਟ ਵੱਲੋਂ ਦੱਸਿਆ ਗਿਆ ਕਿ ਸ੍ਰੀ ਹੇਮਕੁੰਟ ਸਾਹਿਬ ਦੇ ਦਰਵਾਜ਼ੇ 10 ਅਕਤੂਬਰ ਨੂੰ ਦੁਪਹਿਰ 1 ਵਜੇ ਬੰਦ ਕਰ ਦਿੱਤੇ ਜਾਣਗੇ। ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਮੈਨੇਜਮੈਂਟ ਟਰੱਸਟ ਦੇ ਮੀਤ ਪ੍ਰਧਾਨ ਨਰਿੰਦਰਜੀਤ ਸਿੰਘ ਬਿੰਦਰਾ ਨੇ ਦੱਸਿਆ ਕਿ 22 ਮਈ ਨੂੰ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ ਖੋਲ੍ਹੇ ਗਏ ਸਨ ਤੇ ਯਾਤਰਾ ਸ਼ੁਰੂ ਕੀਤੀ ਗਈ ਸੀ। ਹੁਣ ਤੱਕ 2.15 ਲੱਖ ਸ਼ਰਧਾਲੂ ਯਾਤਰਾ ਕਰ ਚੁੱਕੇ ਹਨ। ਉਨ੍ਹਾਂ ਸੰਗਤ ਨੂੰ ਅਪੀਲ ਕੀਤੀ ਕਿ ਉਹ 10 ਅਕਤੂਬਰ ਤੱਕ ਆਪਣੀ ਯਾਤਰਾ ਨਿਰਵਿਘਨ ਜਾਰੀ ਰੱਖ ਸਕਦੀ ਹੈ। -PTC News ਇਹ ਵੀ ਪੜ੍ਹੋ : ਟੈਕਸਟਾਈਲ ਪਾਰਕ ਸਥਾਪਤ ਕਰਨ ਲਈ ਸੂਬਾ ਸਰਕਾਰ ਵੱਲੋਂ ਕੇਂਦਰ ਨੂੰ ਜ਼ਮੀਨ ਦੀ ਪੇਸ਼ਕਸ਼