ਪੰਚਾਇਤੀ ਜ਼ਮੀਨ ਨੂੰ ਲੈ ਕੇ ਸਰਕਾਰ ਦਾ ਵੱਡਾ ਐਕਸ਼ਨ, 29 ਏਕੜ ਜ਼ਮੀਨ ਦਾ ਲਿਆ ਕਬਜ਼ਾ, ਕਹੀ ਇਹ ਵੱਡੀ ਗੱਲ
Pardeep Singh
April 28th 2022 06:09 PM
ਚੰਡੀਗੜ੍ਹ: ਪੰਜਾਬ ਸਰਕਾਰ ਐਕਸ਼ਨ ਮੂਡ ਵਿੱਚ ਹੈ। ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵੱਲੋਂ ਪੰਚਾਇਤੀ ਜ਼ਮੀਨਾਂ ਉੱਤੇ ਨਜ਼ਾਇਜ ਕਬਜਿਆ ਨੂੰ ਲੈ ਕੇ ਵੱਡੀ ਕਾਰਵਾਈ ਕੀਤੀ ਗਈ ਹੈ। ਪੰਚਾਇਤ ਮੰਤਰੀ ਨੇ ਸਿਸਵਾਂ ਵਿਖੇ ਪੰਚਾਇਤੀ ਜ਼ਮੀਨ ਉੱਤੇ ਰੇਡ ਕੀਤੀ ਹੈ। ਇਸ ਮੌਕੇ ਉਨ੍ਹਾਂ ਨੇ 29 ਏਕੜ ਜ਼ਮੀਨ ਦਾ ਕਬਜਾ ਛੁਡਾਇਆ ਹੈ। ਇਸ ਮੌਕੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦਾ ਕਹਿਣਾ ਹੈ ਕਿ ਇਸ ਜ਼ਮੀਨ ਉੱਤੇ ਫਸਲਾਂ ਉਗਾਈਆ ਜਾ ਸਕਦੀਆ ਹਨ ਪਰ ਇਸ ਨੂੰ ਲੈਂਡ ਮਾਫੀਆ ਦੁਆਰਾ ਦੱਬਿਆ ਹੋਇਆ ਸੀ। ਉਨ੍ਹਾਂ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਪੰਜਾਬ ਵਿੱਚੋਂ ਲੈਂਡ ਮਾਫੀਆ ਖਤਮ ਕਰੇਗਾ। ਉਨ੍ਹਾਂ ਨੇ ਕਿਹਾ ਹੈ ਕਿ ਪੰਚਾਇਤੀ ਜ਼ਮੀਨਾਂ ਤੋਂ ਨਜਾਇਜ਼ ਕਬਜ਼ੇ ਹਟਾਏ ਜਾਣਗੇ। ਇਹ ਵੀ ਪੜ੍ਹੋ:ਸੋਹਣਾ ਤੇ ਮੋਹਣਾ ਨੂੰ ਹੋਇਆ ਪਾਸਪੋਰਟ ਜਾਰੀ, ਵਿਦੇਸ਼ਾਂ 'ਚ ਵੱਸਦੇ ਪੰਜਾਬੀਆਂ ਨੂੰ Sponsorship ਭੇਜਣ ਦੀ ਅਪੀਲ -PTC News