ਝੋਨੇ ਦੀ ਲੁਆਈ ਨੂੰ ਲੈ ਕੇ ਸਰਕਾਰ ਦਾ ਨਵਾਂ ਫਾਰਮੂਲਾ, ਚਾਰ ਪੜਾਅ 'ਚ ਹੋਵੇਗੀ ਲੁਆਈ

By  Ravinder Singh May 7th 2022 08:23 AM -- Updated: May 7th 2022 04:13 PM

ਚੰਡੀਗੜ੍ਹ: ਇਸ ਵਾਰ ਪੰਜਾਬ 'ਚ ਝੋਨੇ ਦੀ ਬਿਜਾਈ ਪੜਾਅ ਵਾਰ ਹੋਏਗੀ। ਇਸ ਸਬੰਧੀ ਪੰਜਾਬ ਸਰਕਾਰ ਵੱਲੋਂ ਤਰੀਕਾਂ ਦਾ ਐਲਾਨ ਵੀ ਕਰ ਦਿੱਤਾ ਗਿਆ ਹੈ। ਪੰਜਾਬ ਵਿੱਚ ਪਾਣੀ ਦੇ ਡਿੱਗਦੇ ਪੱਧਰ ਅਤੇ ਬਿਜਲੀ ਦੀ ਘਾਟ ਨੂੰ ਦੇਖਦੇ ਹੋਏ ਪੰਜਾਬ ਸਰਕਾਰ ਨੇ ਇਸ ਝੋਨੇ ਲੁਆਈ ਲਈ ਨਵੀਂ ਨੀਤੀ ਅਪਣਾਈ ਹੈ। ਜਿਸ ਨਾਲ ਪਾਣੀ ਦੀ ਬਚਤ ਹੋਵੇਗੀ। ਝੋਨੇ ਦੀ ਲਵਾਈ ਲਈ ਮੁੱਖ ਮੰਤਰੀ ਭਗਵੰਤ ਮਾਨ ਨੇ ਨਵਾਂ ਫਾਰਮੂਲਾ ਪੇਸ਼ ਕੀਤਾ ਹੈ। ਖੇਤੀਬਾੜੀ ਵਿਭਾਗ ਵੱਲੋਂ ਤਿਆਰ ਕੀਤਾ ਗਿਆ ਖਾਕਾ- 18 ਜੂਨ-ਸੰਗਰੂਰ, ਬਰਨਾਲਾ, ਮਲੇਰਕੋਟਲਾ,ਲੁਧਿਆਣਾ, ਪਟਿਆਲਾ, ਸ੍ਰੀ ਫਤਹਿਗੜ੍ਹ ਸਾਹਿਬ 22 ਜੂਨ-ਬਠਿੰਡਾ, ਮਾਨਸਾ, ਮੋਗਾ, ਫਰੀਦਕੋਟ, ਫਿਰੋਜ਼ਪੁਰ, ਫਾਜ਼ਿਲਕਾ 24 ਜੂਨ-ਮੋਹਾਲੀ, ਰੋਪੜ, ਸ਼ਹੀਦ ਭਗਤ ਸਿੰਘ ਨਗਰ, ਜਲੰਧਰ, ਕਪੂਰਥਲਾ, ਸ੍ਰੀ ਮੁਕਤਸਰ ਸਾਹਿਬ 26 ਜੂਨ-ਗੁਰਦਾਸਪੁਰ, ਪਠਾਨਕੋਟ,ਹੁਸ਼ਿਆਰਪੁਰ,ਅੰਮ੍ਰਿਤਰਸਰ, ਤਰਨਤਾਰਨ ਇਸ ਤੋਂ ਇਲਾਵਾ ਪੰਜਾਬ ਸਰਕਾਰ ਨੇ 20 ਮਈ ਤੋਂ ਝੋਨੇ ਦੀ ਸਿੱਧੀ ਬਿਜਾਈ ਨੂੰ ਹਰੀ ਝੰਡੀ ਦਿੱਤੀ ਹੈ। ਝੋਨੇ ਦੀ ਪਨੀਰੀ ਬੀਜਣ ਦੀ ਤਾਰੀਕ ਵੀ 20 ਮਈ ਮਿੱਥੀ ਗਈ ਹੈ। ਝੋਨੇ ਦੀ ਲੁਆਈ ਨੂੰ ਲੈ ਕੇ ਸਰਕਾਰ ਦਾ ਨਵਾਂ ਫਾਰਮੂਲਾ, ਤਿੰਨ ਪੜਾਅ 'ਚ ਹੋਵੇਗੀ ਲੁਆਈਇਸ ਤਹਿਤ ਪੰਜਾਬ ਨੂੰ ਤਿੰਨ ਜ਼ੋਨਾਂ ਵਿੱਚ ਵੰਡਿਆ ਗਿਆ ਹੈ। ਇਸ ਵਾਰ ਪੰਜਾਬ ਵਿੱਚ ਝੋਨੇ ਦੀ ਲਵਾਈ ਸਮੁੱਚੇ ਪੰਜਾਬ ਵਿੱਚ ਇੱਕੋ ਸਮੇਂ ਸ਼ੁਰੂ ਨਹੀਂ ਹੋਏਗੀ, ਸਗੋਂ ਜ਼ੋਨਾਂ ਤਹਿਤ ਸ਼ੁਰੂ ਹੋਵੇਗੀ। ਹਾਸਲ ਜਾਣਕਾਰੀ ਮੁਤਾਬਕ ਮੁੱਖ ਮੰਤਰੀ ਭਗਵੰਤ ਮਾਨ ਨੇ ਝੋਨੇ ਦੀ ਲੁਆਈ ਮੌਕੇ ਕਿਸਾਨਾਂ ਨੂੰ ਦਰਪੇਸ਼ ਸਮੱਸਿਆਵਾਂ ਦੂਰ ਕਰਨ ਲਈ ਨਵਾਂ ਤਜਰਬਾ ਕੀਤਾ ਹੈ। ਆਮ ਆਦਮੀ ਪਾਰਟੀ ਸਰਕਾਰ ਦਾ ਤਰਕ ਹੈ ਕਿ ਇੱਕੋ ਵੇਲੇ ਪੰਜਾਬ ਵਿੱਚ ਝੋਨੇ ਦੀ ਲੁਆਈ ਸ਼ੁਰੂ ਹੋਣ ਨਾਲ ਕਈ ਤਰ੍ਹਾਂ ਦੇ ਸੰਕਟ ਬਣਦੇ ਹਨ, ਜਿਨ੍ਹਾਂ ਨੂੰ ਟਾਲਣ ਲਈ ਨਵੀਂ ਵਿਉਂਤਬੰਦੀ ਕੀਤੀ ਗਈ ਹੈ। ਝੋਨੇ ਦੀ ਲੁਆਈ ਨੂੰ ਲੈ ਕੇ ਸਰਕਾਰ ਦਾ ਨਵਾਂ ਫਾਰਮੂਲਾ, ਤਿੰਨ ਪੜਾਅ 'ਚ ਹੋਵੇਗੀ ਲੁਆਈਖੇਤੀ ਵਿਭਾਗ ਨੇ ਖਾਕਾ ਤਿਆਰ ਕੀਤਾ ਹੈ ਕਿ ਪਹਿਲੇ ਗੇੜ ਵਿੱਚ 18 ਜੂਨ ਤੋਂ ਛੇ ਜ਼ਿਲ੍ਹਿਆਂ ਵਿੱਚ, ਦੂਜੇ ਗੇੜ ਵਿੱਚ 20 ਜੂਨ ਤੋਂ ਹੋਰ ਛੇ ਜ਼ਿਲ੍ਹਿਆਂ ਵਿੱਚ ਝੋਨੇ ਦੀ ਲੁਆਈ ਸ਼ੁਰੂ ਹੋਵੇਗੀ। ਤੀਜੇ ਗੇੜ ਵਿੱਚ 22 ਜੂਨ ਤੋਂ ਛੇ ਜ਼ਿਲ੍ਹਿਆਂ ਵਿੱਚ ਤੇ 24 ਜੂਨ ਤੋਂ ਬਾਕੀ ਰਹਿੰਦੇ ਜ਼ਿਲ੍ਹਿਆਂ ਵਿੱਚ ਝੋਨਾ ਲਾਇਆ ਜਾਵੇਗਾ। ਇਸ ਤਹਿਤ ਮਾਲਵਾ ਖ਼ਿੱਤੇ ਨੂੰ ਦੋ ਜ਼ੋਨਾਂ ਵਿੱਚ ਵੰਡਿਆ ਗਿਆ ਹੈ। ਇਸ ਇਲਾਵਾ ਪੰਜਾਬ ਸਰਕਾਰ ਨੇ ਝੋਨੇ ਦੀ ਪਨੀਰੀ ਬੀਜਣ ਦੀ ਤਾਰੀਕੀ 20 ਮਈ ਤੋਂ ਬਾਅਦ ਦੀ ਮਿੱਥੀ ਗਈ ਹੈ। ਝੋਨੇ ਦੀ ਲੁਆਈ ਨੂੰ ਲੈ ਕੇ ਸਰਕਾਰ ਦਾ ਨਵਾਂ ਫਾਰਮੂਲਾ, ਤਿੰਨ ਪੜਾਅ 'ਚ ਹੋਵੇਗੀ ਲੁਆਈਮਾਹਿਰ ਆਖਦੇ ਹਨ ਕਿ ਜਦੋਂ ਜ਼ੋਨਾਂ ਵਿੱਚ ਵੰਡ ਕੇ ਝੋਨੇ ਦੀ ਲੁਆਈ ਸ਼ੁਰੂ ਹੋਵੇਗੀ ਤਾਂ ਇਸ ਨਾਲ ਬਿਜਲੀ ਦੀ ਮੰਗ ਇੱਕਦਮ ਨਹੀਂ ਵਧੇਗੀ ਤੇ ਸਰਕਾਰ ਇਸ ਤਰ੍ਹਾਂ ਬਿਜਲੀ ਸੰਕਟ ਨੂੰ ਵੀ ਟਾਲ ਸਕੇਗੀ। ਸਰਕਾਰ ਦਾ ਤਰਕ ਹੈ ਕਿ ਇੰਜ ਲੇਬਰ ਦਾ ਸੰਕਟ ਵੀ ਟਲੇਗਾ। ਇਸ ਤੋਂ ਇਲਾਵਾ ਜਦੋਂ ਮੰਡੀਆਂ ਵਿੱਚ ਝੋਨੇ ਦੀ ਫ਼ਸਲ ਆਵੇਗੀ, ਉਸ ਵੇਲੇ ਵੀ ਇੱਕੋ ਸਮੇਂ ਅੰਬਾਰ ਨਹੀਂ ਲੱਗਣਗੇ। ਝੋਨੇ ਦੀ ਲੁਆਈ ਨੂੰ ਲੈ ਕੇ ਸਰਕਾਰ ਦਾ ਨਵਾਂ ਫਾਰਮੂਲਾ, ਤਿੰਨ ਪੜਾਅ 'ਚ ਹੋਵੇਗੀ ਲੁਆਈਉਧਰ, ਪੰਜਾਬ ਸਰਕਾਰ ਨੇ 20 ਮਈ ਤੋਂ ਝੋਨੇ ਦੀ ਸਿੱਧੀ ਬਿਜਾਈ ਕਰਨ ਲਈ ਹਰੀ ਝੰਡੀ ਦੇ ਦਿੱਤੀ ਹੈ। ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸਿੱਧੀ ਬਿਜਾਈ ਪ੍ਰਤੀ ਕਾਫੀ ਰੁਚੀ ਦਿਖਾਈ ਜਾ ਰਹੀ ਹੈ। ਉਨ੍ਹਾਂ ਨੇ ਆਪਣੇ ਜੱਦੀ ਪਿੰਡ ਸਤੌਜ ਦੇ ਕਿਸਾਨਾਂ ਨੂੰ ਸੱਦਾ ਦਿੱਤਾ ਹੈ ਕਿ ਉਹ ਪੰਜਾਬ ਲਈ ਰਾਹ ਦਸੇਰਾ ਬਣਨ। ਮੁੱਖ ਮੰਤਰੀ ਵੱਲੋਂ ਕੀਤੀ ਅਪੀਲ ਨੂੰ ਬੂਰ ਵੀ ਪੈਣ ਲੱਗਾ ਹੈ ਤੇ ਕਈ ਸੰਸਥਾਵਾਂ ਅਤੇ ਪਿੰਡਾਂ ਦੇ ਕਿਸਾਨਾਂ ਨੇ ਇਸ ਵਾਰ ਝੋਨੇ ਦੀ ਸਿੱਧੀ ਬਿਜਾਈ ਕਰਨ ਲਈ ਹੁੰਗਾਰਾ ਵੀ ਭਰਿਆ ਹੈ। ਇਹ ਵੀ ਪੜ੍ਹੋ : ਦੋ ਮਹੀਨੇ ਤੋਂ ਨਹੀਂ ਮਿਲੀ ਤਨਖਾਹ, ਪੰਜਾਬੀ ਯੂਨੀਵਰਸਿਟੀ ਮੁਲਾਜ਼ਮ ਨੇ ਮੰਗੀ ‘ਬੇਵੱਸੀ ਛੁੱਟੀ’

Related Post