ਟੋਲ ਪਲਾਜ਼ਾ 'ਤੇ ਸਕਿਉਰਿਟੀ ਗਾਰਡਜ਼ ਨਾਲ 'The Great Khali' ਦੀ ਹੋਈ ਝੜਪ, ਵੀਡੀਓ ਹੋਈ ਵਾਇਰਲ

By  Riya Bawa July 12th 2022 08:35 AM -- Updated: July 12th 2022 09:13 AM

Great Khali Toll Plaza Viral Video: WWE ਦੇ ਮਸ਼ਹੂਰ ਰੈਸਲਰ ਅਤੇ ਬੀਜੇਪੀ ਆਗੂ ਦਲੀਪ ਰਾਣਾ ਉਰਫ ਦ ਗ੍ਰੇਟ ਖਲੀ (The Great Khali)ਦੀ ਟੋਲ ਵਰਕਰਾਂ ਨਾਲ ਝੜਪ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਇਸ ਦਾ ਇੱਕ ਵੀ ਵੀਡੀਓ ਸਾਹਮਣੇ ਆਇਆ ਹੈ ਜਿਸ 'ਚ ਖਲੀ ਕਹਿ ਰਹੇ ਹਨ ਕਿ ਉਨ੍ਹਾਂ ਨੂੰ ਬਲੈਕਮੇਲ ਕੀਤਾ ਜਾ ਰਿਹਾ ਹੈ। ਇਸ ਦੇ ਨਾਲ ਹੀ ਟੋਲ ਕਰਮਚਾਰੀਆਂ ਦਾ ਕਹਿਣਾ ਹੈ ਕਿ ਇਕ ਕਰਮਚਾਰੀ ਨੇ ਉਨ੍ਹਾਂ ਨੂੰ ਆਈਡੀ ਕਾਰਡ ਦਿਖਾਉਣ ਲਈ ਕਿਹਾ। ਇਹ ਸੁਣ ਕੇ ਖਲੀ ਨੇ ਉਸ ਨੂੰ ਥੱਪੜ ਮਾਰ ਦਿੱਤਾ ਜਿਸ ਤੋਂ ਬਾਅਦ ਟੋਲ ਕਰਮਚਾਰੀਆਂ ਨੇ ਖਲੀ ਦੀ ਕਾਰ ਨੂੰ ਘੇਰ ਲਿਆ। ਉਨ੍ਹਾਂ ਕਿਹਾ ਕਿ ਖਲੀ ਨੇ ਗਲਤ ਕੀਤਾ ਹੈ। Great Khali Toll Plaza Viral Video ਦਿ ਗ੍ਰੇਟ ਖਲੀ (The Great Khali) ਨੇ ਇਸ ਬਾਰੇ ਦੱਸਿਆ ਕਿ ਉਹ ਜਲੰਧਰ ਤੋਂ ਕਰਨਾਲ ਜਾ ਰਹੇ ਸਨ। ਇਸੇ ਦੌਰਾਨ ਫਿਲੌਰ ਨੇੜੇ ਲਾਡੋਵਾਲ ਟੋਲ ਪਲਾਜ਼ਾ ’ਤੇ ਮੁਲਾਜ਼ਮ ਉਸ ਨਾਲ ਫੋਟੋ ਖਿਚਵਾਉਣਾ ਚਾਹੁੰਦੇ ਸਨ। ਉਹ ਕਾਰ ਦੇ ਅੰਦਰ ਬੈਠ ਕੇ ਫੋਟੋ ਖਿਚਵਾਉਣ ਲਈ ਕਹਿ ਰਿਹਾ ਸੀ। ਜਦੋਂ ਉਸ ਨੇ ਇਨਕਾਰ ਕੀਤਾ ਤਾਂ ਉਸ ਨਾਲ ਦੁਰਵਿਵਹਾਰ ਕੀਤਾ ਗਿਆ। (The Great Khali) ਇਹ ਵੀ ਪੜ੍ਹੋ: ਰੱਖਿਆ ਮੰਤਰੀ ਨੇ ਆਰਟੀਫੀਸ਼ੀਅਲ ਇੰਟੈਲੀਜੈਂਸ ਨਾਲ ਸਬੰਧਤ 75 ਉਤਪਾਦ ਕੀਤੇ ਲਾਂਚ ਦਿ ਗ੍ਰੇਟ ਖਲੀ ਮਸ਼ਹੂਰ ਕੁਸ਼ਤੀ ਮੁਕਾਬਲੇ WWW ਦੇ ਚੈਂਪੀਅਨ ਰਹਿ ਚੁੱਕੇ ਹਨ। ਹੁਣ ਉਹ ਜਲੰਧਰ ਵਿੱਚ ਆਪਣੀ ਕਾਂਟੀਨੈਂਟਲ ਰੈਸਲਿੰਗ ਅਕੈਡਮੀ (CWE) ਚਲਾ ਰਹੇ ਹਨ। ਜਿੱਥੇ ਉਹ ਨਵੇਂ ਪਹਿਲਵਾਨਾਂ ਨੂੰ ਤਿਆਰ ਕਰ ਰਹੇ ਹੈ। ਖਲੀ ਪੰਜਾਬ ਚੋਣਾਂ ਤੋਂ ਪਹਿਲਾਂ ਭਾਜਪਾ 'ਚ ਸ਼ਾਮਲ ਹੋ ਗਏ ਸਨ। ਹਾਲਾਂਕਿ ਉਨ੍ਹਾਂ ਨੇ ਚੋਣ ਨਹੀਂ ਲੜੀ ਸੀ। ਖਲੀ ਨੇ ਕਿਹਾ ਸੀ ਕਿ WWW ਵਿੱਚ ਬਹੁਤ ਨਾਮ ਅਤੇ ਪੈਸਾ ਹੈ ਪਰ ਉਹ ਦੇਸ਼ ਦੀ ਸੇਵਾ ਕਰਨ ਲਈ ਵਾਪਸ ਪਰਤਿਆ ਹੈ। TheGreatKhali ਵੇਖੋ VIDEO--- -PTC News

Related Post