ਚੰਡੀਗੜ੍ਹ : ਅਫਗਾਨਿਸਤਾਨ ਵਿਚ ਹੋਈ ਗੁਰਦੁਆਰਾ ਸਾਹਿਬ ਉਤੇ ਹਮਲੇ ਤੋਂ ਬਾਅਦ ਚੰਡੀਗੜ੍ਹ ਤੋਂ ਇੰਡੀਅਨ ਫੈਡਰੇਸ਼ਨ ਯੂਨਾਈਟਿਡ ਨੇਸ਼ਨਸ ਐਸੋਸੀਏਸ਼ਨ ਇਕ ਜੱਥਾ ਅਫਗਾਨਿਸਤਾਨ ਵਿੱਚ ਤਕਰੀਬਨ 170 ਪਰਿਵਾਰਾਂ ਨੂੰ ਮਿਲਣ ਜਾਵੇਗਾ। ਅਫਗਾਨਿਸਤਾਨ ਵਿੱਚ ਪਰਿਵਾਰਾਂ ਨੂੰ ਮਿਲਣ ਤੋਂ ਬਾਅਦ ਇਹ ਜਾਨਣ ਦੀ ਕੋਸ਼ਿਸ਼ ਕੀਤੀ ਜਾਵੇਗੀ ਕਿ ਉਹ ਭਾਰਤ ਆਉਣਾ ਚਾਹੁੰਦੇ ਹਨ ਜਾਂ ਕਿਸੇ ਹੋਰ ਦੇਸ਼ ਵਿੱਚ ਵੱਸਣਾ ਚਾਹੁੰਦੇ ਹਨ। ਉਨ੍ਹਾਂ ਨੇ ਐਸਜੀਪੀਸੀ ਨੂੰ ਵੀ ਅਪੀਲ ਕੀਤੀ ਕਿ ਉਹ ਵੀ ਅੱਗੇ ਆਉਣ ਅਤੇ ਇਸ ਮਸਲੇ ਨੂੰ ਸੁਲਝਾਉਣ। ਇੰਡੀਅਨ ਫੈਡਰੇਸ਼ਨ ਯੂਨਾਈਟਿਡ ਨੇਸ਼ਨ ਐਸੋਸੀਏਸ਼ਨ ਦੇ ਪ੍ਰਧਾਨ ਡਾ.ਹਰਚਰਨ ਸਿੰਘ ਰਨੌਤਾ ਨੇ ਕਿਹਾ ਕਿ ਅਫਗਾਨਿਸਤਾਨ ਵਿੱਚ ਤਕਰੀਬਨ 170 ਸਿੱਖਾਂ ਨੂੰ ਮਿਲਣ ਲਈ ਜੱਥਾ ਜਾਵੇਗਾ। ਇਹ ਜਥੇ 170 ਪਰਿਵਾਰਾਂ ਦੀ ਮੁਸ਼ਕਲਾਂ ਸੁਣੇਗਾ ਤੇ ਇਸ ਤੋਂ ਇਲਾਵਾ ਇਹ ਜਾਨਣ ਦੀ ਕੋਸ਼ਿਸ਼ ਕਰੇਗਾ ਕਿ ਇਹ ਪਰਿਵਾਰ ਭਾਰਤ ਆਉਣਾ ਚਾਹੁੰਦੇ ਹਨ ਜਾਂ ਕਿਸੇ ਹੋਰ ਦੇਸ਼ ਵਿੱਚ ਵੱਸਣਾ ਚਾਹੁੰਦੇ ਹਨ। ਜ਼ਿਕਰਯੋਗ ਹੈ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅਫਗਾਨਿਸਤਾਨ ਦੇ ਸਿੱਖਾਂ ਲਈ ਮਦਦ ਦਾ ਐਲਾਨ ਕਰਦਿਆਂ ਕਿਹਾ ਕਿ ਮੌਜੂਦਾ ਹਾਲਾਤ ਦੇ ਚੱਲਦਿਆਂ ਜਿਹੜੇ ਸਿੱਖ ਅਫਗਾਨਿਸਤਾਨ ਤੋਂ ਭਾਰਤ ਆਉਣਾ ਚਾਹੁੰਦੇ ਹਨ, ਉਨ੍ਹਾਂ ਦੀਆਂ ਹਵਾਈ ਟਿਕਟਾਂ ਦਾ ਪ੍ਰਬੰਧ ਸ਼੍ਰੋਮਣੀ ਕਮੇਟੀ ਵੱਲੋਂ ਕੀਤਾ ਜਾਵੇਗਾ। ਐਡਵੋਕੇਟ ਧਾਮੀ ਨੇ ਇਸ ਸਬੰਧੀ ਭਾਰਤ ਸਰਕਾਰ ਨੂੰ ਵੀ ਅਪੀਲ ਕੀਤੀ ਸੀ ਕਿ ਉਹ ਅਫਗਾਨਿਸਤਾਨ ਵਿੱਚ ਰਹਿ ਰਹੇ ਸਿੱਖਾਂ ਨੂੰ ਸੁਰੱਖਅਤ ਭਾਰਤ ਲਿਆਉਣ ਦੀ ਮਨਜ਼ੂਰੀ ਦੇਵੇ ਤਾਂ ਕਿ ਉਹ ਡਰ ਭਰੇ ਮਾਹੌਲ ਵਿਚੋਂ ਨਿਕਲ ਸਕਣ। ਉਨ੍ਹਾਂ ਨੇ ਕਿਹਾ ਸੀ ਕਿ ਅਫਗਾਨਿਸਤਾਨ ਵਿੱਚ ਰਹਿੰਦੇ ਸਿੱਖਾਂ ਨੂੰ ਘਬਰਾਉਣ ਦੀ ਜ਼ਰੂਰਤ ਨਹੀਂ ਹੈ ਤੇ ਜਿਨ੍ਹਾਂ ਕੋਲ ਆਵਾਜਾਈ ਦੇ ਖ਼ਰਚਿਆਂ ਦਾ ਪ੍ਰਬੰਧ ਨਹੀਂ ਹੈ, ਉਨ੍ਹਾਂ ਲਈ ਸਿੱਖ ਸੰਸਥਾ ਸ਼੍ਰੋਮਣੀ ਕਮੇਟੀ ਹਰ ਤਰ੍ਹਾਂ ਦਾ ਸਹਿਯੋਗ ਕਰੇਗੀ। ਇਹ ਵੀ ਪੜ੍ਹੋ : ਪਨਬੱਸ, ਪੰਜਾਬ ਰੋਡਵੇਜ਼ ਤੇ ਪੀਆਰਟੀਸੀ ਕੱਚੇ ਮੁਲਾਜ਼ਮਾਂ ਵੱਲੋਂ ਚੱਕਾ ਜਾਮ ਦਾ ਪ੍ਰੋਗਰਾਮ ਮੁਲਤਵੀ