ਹਾਈ ਕੋਰਟ ਵੱਲੋਂ ਗਿਲਜ਼ੀਆਂ ਨੂੰ ਕੋਈ ਰਾਹਤ ਨਹੀਂ, ਐਫਆਈਆਰ ਰੱਦ ਕਰਨ ਦੀ ਕੀਤੀ ਸੀ ਮੰਗ

By  Ravinder Singh June 29th 2022 01:15 PM

ਚੰਡੀਗੜ੍ਹ : ਕਾਂਗਰਸ ਦੇ ਸਾਬਕਾ ਮੰਤਰੀ ਸੰਗਤ ਸਿੰਘ ਗਿਲਜ਼ੀਆਂ ਨੂੰ ਝਟਕਾ ਲੱਗਾ ਹੈ। ਹਾਈ ਕੋਰਟ ਨੇ ਸਾਬਕਾ ਜੰਗਲਾਤ ਮੰਤਰੀ ਸੰਗਤ ਸਿੰਘ ਗਿਲਜ਼ੀਆਂ ਨੂੰ ਕੋਈ ਰਾਹਤ ਨਹੀਂ ਦਿੱਤੀ ਹੈ। ਗਿਲਜ਼ੀਆਂ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਸੀ। ਜਿਸ ਵਿੱਚ ਉਸ ਖ਼ਿਲਾਫ਼ ਦਰਜ ਕੇਸ ਨੂੰ ਰੱਦ ਕਰਨ ਦੀ ਮੰਗ ਕੀਤੀ ਗਈ। ਹਾਈ ਕੋਰਟ ਵੱਲੋਂ ਗਿਲਜ਼ੀਆਂ ਨੂੰ ਕੋਈ ਰਾਹਤ ਨਹੀਂ, ਐਫਆਈਆਰ ਰੱਦ ਕਰਨ ਦੀ ਕੀਤੀ ਸੀ ਮੰਗਹਾਈ ਕੋਰਟ ਨੇ ਇਸ ਮਾਮਲੇ ਵਿੱਚ ਕਿਹਾ ਕਿ ਇਹ ਕੋਈ ਜ਼ਰੂਰੀ ਪਟੀਸ਼ਨ ਨਹੀਂ ਹੈ। ਇਸਨੂੰ ਨਿਯਮਿਤ ਤੌਰ ਉਤੇ ਸੁਣਿਆ ਜਾ ਸਕਦਾ ਹੈ। ਹਾਈ ਕੋਰਟ ਵਿੱਚ ਇਸ ਸਮੇਂ ਛੁੱਟੀਆਂ ਚੱਲ ਰਹੀਆਂ ਹਨ। ਦੂਜੇ ਪਾਸੇ ਜੇਕਰ ਗਿਲਜ਼ੀਆਂ ਨੂੰ ਅਗਾਊਂ ਜ਼ਮਾਨਤ ਚਾਹੀਦੀ ਹੈ ਤਾਂ ਉਸ ਨੂੰ ਹੇਠਲੀ ਅਦਾਲਤ ਵਿਚ ਜਾਣਾ ਚਾਹੀਦਾ ਹੈ।ਹਾਈ ਕੋਰਟ ਨੇ ਸੁਣਵਾਈ ਦੌਰਾਨ ਕਿਹਾ ਇਹ ਮਸਲਾ ਇੰਨਾ ਜ਼ਰੂਰੀ ਨਹੀਂ ਹੈ ਕਿ ਵੈਕੇਸ਼ਨ ਬੈਂਚ ਇਸ ਦੀ ਸੁਣਵਾਈ ਕਰੇ। ਹਾਈ ਕੋਰਟ ਵੱਲੋਂ ਗਿਲਜ਼ੀਆਂ ਨੂੰ ਕੋਈ ਰਾਹਤ ਨਹੀਂ, ਐਫਆਈਆਰ ਰੱਦ ਕਰਨ ਦੀ ਕੀਤੀ ਸੀ ਮੰਗਗਿਲਜ਼ੀਆਂ ਗ੍ਰਿਫਤਾਰੀ ਤੋਂ ਬਚਣ ਲਈ ਰੂਪੋਸ਼ ਹੋ ਗਿਆ। ਉਹ ਗ੍ਰਿਫਤਾਰੀ ਤੋਂ ਪਹਿਲਾਂ ਰਾਹਤ ਦੀ ਕੋਸ਼ਿਸ਼ ਕਰ ਰਿਹਾ ਸੀ। ਹਾਈ ਕੋਰਟ ਨੇ ਕਿਹਾ ਕਿ ਜੇਕਰ ਗਿਲਜ਼ੀਆਂ ਨੂੰ ਮਾਮਲਾ ਜ਼ਰੂਰੀ ਲੱਗਦਾ ਹੈ ਤਾਂ ਉਹ ਅਗਾਊਂ ਜ਼ਮਾਨਤ ਲਈ ਪਟੀਸ਼ਨ ਦਾਇਰ ਕਰ ਸਕਦਾ ਹੈ। ਪੰਜਾਬ ਵਿਜੀਲੈਂਸ ਬਿਊਰੋ ਨੇ ਜੰਗਲ ਘੁਟਾਲੇ ਵਿੱਚ ਕੇਸ ਦਰਜ ਕੀਤਾ ਸੀ। ਜਿਸ ਵਿੱਚ ਸਾਬਕਾ ਕਾਂਗਰਸੀ ਮੰਤਰੀ ਸਾਧੂ ਸਿੰਘ ਧਰਮਸੋਤ ਦੇ ਨਾਲ ਸੰਗਤ ਸਿੰਘ ਗਿਲਜ਼ੀਆਂ ਨੂੰ ਵੀ ਨਾਮਜ਼ਦ ਕੀਤਾ ਗਿਆ। ਹਾਈ ਕੋਰਟ ਵੱਲੋਂ ਗਿਲਜ਼ੀਆਂ ਨੂੰ ਕੋਈ ਰਾਹਤ ਨਹੀਂ, ਐਫਆਈਆਰ ਰੱਦ ਕਰਨ ਦੀ ਕੀਤੀ ਸੀ ਮੰਗਧਰਮਸੋਤ ਨੂੰ ਵਿਜੀਲੈਂਸ ਨੇ ਅਮਲੋਹ ਸਥਿਤ ਉਸ ਦੇ ਘਰ ਤੋਂ ਤੜਕੇ 3 ਵਜੇ ਗ੍ਰਿਫ਼ਤਾਰ ਕੀਤਾ ਹੈ। ਇਸ ਤੋਂ ਬਾਅਦ ਜਦੋਂ ਇਸ ਦਾ ਨਾਂ ਸਾਹਮਣੇ ਆਇਆ ਤਾਂ ਗਿਲਜ਼ੀਆਂ ਰੂਪੋਸ਼ ਹੋ ਗਿਆ। ਵਿਜੀਲੈਂਸ ਵੱਲੋਂ ਪੁੱਛਗਿੱਛ ਲਈ ਉਸ ਦੀ ਭਾਲ ਕੀਤੀ ਜਾ ਰਹੀ ਹੈ। ਇਹ ਵੀ ਪੜ੍ਹੋ : ਦੁਕਾਨਦਾਰ ਨੂੰ ਤਲਵਾਰ ਨਾਲ ਜ਼ਖਮੀ ਕਰ ਲੁਟੇਰੇ ਬਾਈਕ ਤੇ ਨਗਦੀ ਲੈ ਫਰਾਰ

Related Post