ਹਾਈ ਕੋਰਟ ਵੱਲੋਂ ਵਿਧਾਇਕ ਪਠਾਣਮਾਜਰਾ ਦੀ ਦੂਜੀ ਪਤਨੀ ਨੂੰ ਅੰਤ੍ਰਿਮ ਰਾਹਤ ਜਾਰੀ
ਚੰਡੀਗੜ੍ਹ : ਆਮ ਆਦਮੀ ਪਾਰਟੀ ਦੇ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਦੀ ਦੂਜੀ ਵੱਲੋਂ ਪਾਏ ਗਏ ਕੇਸ ਵਿਚ ਹਾਈ ਕੋਰਟ ਵਿਚ ਸੁਣਵਾਈ ਹੋਈ। ਇਸ ਦੌਰਾਨ ਹਾਈ ਕੋਰਟ ਨੇ ਪੰਜਾਬ ਸਰਕਾਰ ਤੋਂ ਜਵਾਬ ਮੰਗਿਆ ਹੈ। ਹਾਈ ਕੋਰਟ ਨੇ ਪੰਜਾਬ ਸਰਕਾਰ ਤੋਂ ਪੁੱਛਿਆ ਕਿ ਸ਼ਿਕਾਇਤਕਰਤਾ ਵੱਲੋਂ ਪਾਈ ਗਈ ਸ਼ਿਕਾਇਤ ਦੀ ਜਾਂਚ ਕਿਥੇ ਤੱਕ ਪੁੱਜੀ ਹੈ। ਪੰਜਾਬ ਸਰਕਾਰ ਨੇ ਹਾਲਾਂਕਿ ਆਪਣਾ ਜਵਾਬ ਦਾਖ਼ਲ ਕਰ ਦਿੱਤਾ ਹੈ। ਪਠਾਣਮਾਜਰਾ ਦੀ ਦੂਜੀ ਪਤਨੀ ਨੂੰ ਸੁਰੱਖਿਆ ਮੁਹੱਈਆ ਕਰਵਾ ਦਿੱਤੀ ਗਈ ਹੈ। ਇਸ ਤੋਂ ਇਲਾਵਾ ਪਠਾਣਮਾਜਰਾ ਦੀ ਦੂਜੀ ਪਤਨੀ ਖ਼ਿਲਾਫ਼ ਹੋਈ ਐਫਆਈਆਰ ਵਿਚ ਹਾਈ ਕੋਰਟ ਵੱਲੋਂ ਨੂੰ ਅੰਤ੍ਰਿਮ ਰਾਹਤ ਜਾਰੀ ਰੱਖਣ ਦੇ ਨਿਰਦੇਸ਼ ਵੀ ਦਿੱਤੇ ਗਏ। ਇਸ ਮਾਮਲੇ ਦੀ ਅਗਲੀ ਸੁਣਵਾਈ 15 ਨੰਬਰ ਨੂੰ ਹੋਵੇਗੀ। ਸ਼ਿਕਾਇਤਕਰਤਾ ਨੇ ਸ਼ਿਕਾਇਤ ਕੀਤੀ ਕੀ ਉਸ ਨੂੰ ਜਾਨ ਤੋਂ ਮਾਰਨ ਦੀਆਂ ਧਮਕੀਆਂ ਮਿਲ ਰਹੀਆਂ ਹਨ। ਇਸ ਲਈ ਹਾਈ ਕੋਰਟ ਵਿਚ ਉਸ ਨੇ ਆਪਣੀ ਸੁਰੱਖਿਆ ਲਈ ਪਟੀਸ਼ਨ ਪਾਈ ਸੀ। ਇਹ ਵੀ ਪੜ੍ਹੋ : ਐਸਜੀਪੀਸੀ ਦੇ ਯਤਨਾਂ ਨੂੰ ਪਿਆ ਬੂਰ ; ਸਿੱਖੀ ਛੱਡ ਕੇ ਗਏ 56 ਪਰਿਵਾਰਾਂ ਦੀ ਹੋਈ ਘਰ ਵਾਪਸੀ ਜ਼ਿਕਰਯੋਗ ਹੈ ਕਿ ਪਠਾਣਮਾਜਰਾ ਦੀ ਦੂਜੀ ਪਤਨੀ ਗੁਰਪ੍ਰੀਤ ਨੇ ਵਿਧਾਇਕ ਹਰਮੀਤ ਸਿੰਘ ਉਤੇ ਗੰਭੀਰ ਦੋਸ਼ ਲਗਾਏ ਸਨ। ਗੁਰਪ੍ਰੀਤ ਕੌਰ ਨੇ ਵਿਧਾਇਕ ਪਠਾਣਮਾਜਰਾ ’ਤੇ ਕੁੱਟਮਾਰ ਕਰਨ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਦੇ ਵੀ ਦੋਸ਼ ਲਗਾਏ ਸਨ। ਗੁਰਪ੍ਰੀਤ ਕੌਰ ਦਾ ਕਹਿਣਾ ਸੀ ਕਿ ਪਿਛਲੇ ਸਾਲ 14 ਅਗਸਤ ਨੂੰ ਉਨ੍ਹਾਂ ਦਾ ਵਿਆਹ ਹੋਇਆ ਸੀ। ਇਸ ਮਗਰੋਂ ਵਿਧਾਇਕ ਪਠਾਣਮਾਜਰਾ ਵੱਲੋਂ ਪਟਿਆਲਾ ਵਿਚ ਗੁਰਪ੍ਰੀਤ ਦੇ ਖ਼ਿਲਾਫ਼ ਮਾਮਲਾ ਦਰਜ ਕਰਵਾ ਦਿੱਤਾ ਸੀ। ਇਸ ਪਿੱਛੋਂ ਗੁਰਪ੍ਰੀਤ ਕੌਰ ਨੇ ਹਾਈ ਕੋਰਟ ਦਾ ਰੁਖ਼ ਕਰ ਲਿਆ ਸੀ। -PTC News