ਆਈਜੀ ਵੱਲੋਂ ਡਾਕਟਰਾਂ ਤੇ ਸਿਹਤ ਮੁਲਾਜ਼ਮਾਂ ਦੀ ਸੁਰੱਖਿਆ ਲਈ ਪੁਲਿਸ ਮੁਖੀਆਂ ਨੂੰ ਹਦਾਇਤਾਂ ਜਾਰੀ

By  Ravinder Singh October 20th 2022 01:13 PM -- Updated: October 20th 2022 01:17 PM

ਪਟਿਆਲਾ : ਪੰਜਾਬ ਦੇ ਸਿਵਲ ਹਸਪਤਾਲਾਂ 'ਚ ਡਾਕਟਰਾਂ ਤੇ ਸਿਹਤ ਮੁਲਾਜ਼ਮਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਆਈਜੀ ਲਾਅ ਐਂਡ ਆਰਡਰ ਵੱਲੋਂ ਪੰਜਾਬ ਦੇ ਜ਼ਿਲ੍ਹਾ ਪੁਲਿਸ ਮੁਖੀਆਂ ਨੂੰ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਆਈਜੀ ਵੱਲੋਂ ਲਿਖੇ ਪੱਤਰ ਵਿਚ ਕਿਹਾ ਗਿਆ ਹੈ ਕਿ ਸਿਵਲ ਹਸਪਤਾਲਾਂ ਦੇ ਸੀਨੀਅਰ ਮੈਡੀਕਲ ਅਫਸਰ ਨਾਲ ਰਾਬਤਾ ਕਰ ਕੇ ਹਸਪਤਾਲਾਂ ਵਿਚ ਡਾਕਟਰਾਂ ਤੇ ਹੋਰ ਸਟਾਫ ਦੀ ਸੁਰੱਖਿਆ ਯਕੀਨੀ ਬਣਾਈ ਜਾਵੇ। ਆਈਜੀ ਵੱਲੋਂ ਡਾਕਟਰਾਂ ਤੇ ਸਿਹਤ ਮੁਲਾਜ਼ਮਾਂ ਦੀ ਸੁਰੱਖਿਆ ਲਈ ਪੁਲਿਸ ਮੁਖੀਆਂ ਨੂੰ ਹਦਾਇਤਾਂ ਜਾਰੀ ਆਈਜੀ ਵੱਲੋਂ ਜਾਰੀ ਪੱਤਰ ਵਿਚ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਪੱਤਰ ਵਿਚ ਲਿਖਿਆ ਕਿ ਸਾਰੇ DSPs/SHOS ਸਬੰਧਤ SMOS/MOS ਨਾਲ ਸਹੀ ਤਾਲਮੇਲ ਰੱਖਣ। ਹਸਪਤਾਲਾਂ ਦੇ ਸੁਰੱਖਿਆ ਅਮਲੇ ਨੂੰ ਸਹੀ ਢੰਗ ਨਾਲ ਜਾਣਕਾਰੀ ਦਿੱਤੀ ਜਾਵੇ। ਹਸਪਤਾਲਾਂ ਜਾਂ ਕਿਸੇ ਹੋਰ ਅਦਾਰੇ ਤੋਂ ਕਿਸੇ ਵੀ ਸੂਚਨਾ 'ਤੇ ਤੁਰੰਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ। ਹਸਪਤਾਲ ਅਤੇ ਇਲਾਕੇ ਵਿਚ 24 ਘੰਟੇ ਸੁਰੱਖਿਆ ਯਕੀਨੀ ਬਣਾਈ ਜਾਵੇ। ਰਾਤ ਦੇ ਸਮੇਂ ਹਸਪਤਾਲਾਂ ਦੇ ਆਲੇ-ਦੁਆਲੇ ਪੂਰੀ ਚੌਕਸੀ ਨਾਲ ਪ੍ਰਭਾਵੀ ਗਸ਼ਤ ਤੇ ਖੇਤਰਾਂ 'ਤੇ ਦਬਦਬਾ ਬਣਾਇਆ ਜਾਣਾ ਚਾਹੀਦਾ ਹੈ। ਜ਼ਿਲ੍ਹੇ ਵਿੱਚ ਰਣਨੀਤਕ ਥਾਵਾਂ 'ਤੇ ਪ੍ਰਭਾਵੀ ਨਾਕੇ ਲਗਾਏ ਜਾਣ ਅਤੇ ਇਲਾਕੇ ਵਿੱਚ ਗਸ਼ਤ ਕੀਤੀ ਜਾਵੇ। ਇਹ ਵੀ ਪੜ੍ਹੋ : VIP ਕਲਚਰ ਦਾ ਵਿਰੋਧ ਕਰਨ ਵਾਲੇ ਮਾਨ ਸੜਕ ਖ਼ਾਲੀ ਕਰਵਾ ਕੇ 42 ਗੱਡੀਆਂ ਦੇ ਕਾਫ਼ਲੇ ਨਾਲ ਹੋਏ ਰਵਾਨਾ ਕਾਬਿਲੇਗੌਰ ਹੈ ਕਿ ਹਸਪਤਾਲਾਂ ਵਿਚ ਡਾਕਟਰਾਂ ਨਾਲ ਬਦਸਲੂਕੀ ਹੋ ਰਹੀ ਹੈ। ਜਲੰਧਰ ਦੇ ਸਿਵਲ ਹਸਪਤਾਲ ਵਿਚ ਇਕ ਪਰਿਵਾਰ ਵੱਲੋਂ ਨਰਸ ਨਾਲ ਬਦਸਲੂਕੀ ਕੀਤੀ ਗਈ। ਇਸ ਮਗਰੋਂ ਡਾਕਟਰਾਂ ਤੇ ਸਟਾਫ ਵੱਲੋਂ ਸੰਘਰਸ਼ ਕੀਤਾ ਗਿਆ ਸੀ। ਇਸ ਤਰ੍ਹਾਂ ਹੀ ਵਿਧਾਇਕ ਦੇ ਭਰਾ ਵੱਲੋਂ ਜਲੰਧਰ ਸਿਵਲ ਹਸਪਤਾਲ ਵਿਚ ਸਟਾਫ ਨਾਲ ਬਦਸਲੂਕੀ ਕੀਤੀ ਗਈ ਸੀ। ਇਹ ਵਿਵਾਦ ਵੀ ਕਾਫੀ ਭਖ ਗਿਆ ਸੀ। ਇਸ ਤੋਂ ਇਲਾਵਾ ਪੰਜਾਬ ਦੇ ਹੋਰ ਕਈ ਹਸਪਤਾਲਾਂ ਵਿਚ ਇਸ ਤਰ੍ਹਾਂ ਦੀਆਂ ਘਟਨਾਵਾਂ ਵਾਪਰੀਆਂ ਸਨ। ਸਨਅਤੀ ਸ਼ਹਿਰ ਲੁਧਿਆਣਾ ਵਿਖੇ ਹਸਪਤਾਲ ਵਿਚ ਬਦਮਾਸ਼ਾਂ ਵੱਲੋਂ ਨੌਜਵਾਨ ਦਾ ਕਤਲ ਕਰ ਦਿੱਤਾ ਗਿਆ ਸੀ। ਰਿਪੋਰਟ-ਗਗਨਦੀਪ ਆਹੂਜਾ -PTC News  

Related Post