ਸਿਆਸਤਦਾਨਾਂ ਵੱਲੋਂ ਚੰਡੀਗੜ੍ਹ 'ਤੇ ਕੇਂਦਰ ਸਰਵਿਸ ਰੂਲਜ਼ ਲਾਗੂ ਕਰਨਾ ਤਾਨਾਸ਼ਾਹੀ ਕਰਾਰ

By  Ravinder Singh March 27th 2022 09:26 PM -- Updated: March 27th 2022 09:29 PM

ਚੰਡੀਗੜ੍ਹ : ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਚੰਡੀਗੜ੍ਹ ਦੌਰੇ ਉਤੇ ਹਨ। ਉਨ੍ਹਾਂ ਨੇ ਆਪਣੇ ਦੌਰੇ ਦੌਰਾਨ ਐਲਾਨ ਕੀਤਾ ਕਿ ਅੱਜ ਤੋਂ ਚੰਡੀਗੜ੍ਹ ਪੁਲਿਸ ਦੇ ਸਾਰੇ ਮੁਲਾਜ਼ਮਾਂ ਦੀਆਂ ਸੇਵਾਵਾਂ ਕੇਂਦਰ ਸੇਵਾ ਦੇ ਨਾਲ ਜੋੜ ਦਿੱਤੀਆਂ ਗਈਆਂ ਹਨ। ਚੰਡੀਗੜ੍ਹ ਦੇ ਮੁਲਾਜ਼ਮਾਂ ਉਤੇ ਹੁਣ ਸੈਂਟਰ ਸਰਵਿਸ ਰੂਲਜ਼ ਲਾਗੂ ਹੋਣਗੇ। ਸਿਆਸਤਦਾਨਾਂ ਵੱਲੋਂ ਚੰਡੀਗੜ੍ਹ 'ਤੇ ਕੇਂਦਰ ਸਰਵਿਸ ਰੂਲਜ਼ ਲਾਗੂ ਕਰਨਾ ਤਾਨਾਸ਼ਾਹੀ ਕਰਾਰ ਜਦਕਿ ਚੰਡੀਗੜ੍ਹ ਦੇ ਮੁਲਾਜ਼ਾਮਾਂ ਉਤੇ ਪਹਿਲਾਂ ਪੰਜਾਬ ਸਰਵਿਸ ਰੂਲਜ਼ ਲਾਗੂ ਹੁੰਦੇ ਸਨ। ਇਸ ਨੂੰ ਲੈ ਕੇ ਸਿਆਸੀ ਗਲਿਆਰਿਆਂ ਵਿੱਚ ਨਵਾਂ ਵਿਵਾਦ ਛਿੜ ਗਿਆ ਹੈ। ਪੰਜਾਬ ਦੀਆਂ ਵੱਖ-ਵੱਖ ਸਿਆਸੀ ਪਾਰਟੀਆਂ ਦੇ ਆਗੂਆਂ ਕੇਂਦਰ ਸਰਕਾਰ ਦੇ ਇਸ ਕਦਮ ਦੀ ਅਲੋਚਨਾ ਕੀਤੀ ਜਾ ਰਹੀ ਹੈ ਅਤੇ ਕਿਹਾ ਜਾ ਰਿਹਾ ਹੈ ਕਿ ਪੰਜਾਬ ਦੇ ਹੱਕਾਂ ਉਤੇ ਕੇਂਦਰ ਡਾਕਾ ਮਾਰ ਰਹੀ ਹੈ। ਸ਼੍ਰੋਮਣੀ ਅਕਾਲੀ ਅਕਾਲੀ ਆਗੂ ਸੀਨੀਅਰ ਆਗੂ ਦਲਜੀਤ ਸਿੰਘ ਚੀਮਾ ਨੇ ਪੰਜਾਬ ਦੇ ਰੂਲਜ਼ ਖਤਮ ਕਰ ਕੇ ਕੇਂਦਰ ਦੇ ਰੂਲ ਲਾਗੂ ਕਰਨ ਦੇ ਫ਼ੈਸਲੇ ਨੂੰ ਤਾਨਾਸ਼ਾਹੀ ਕਰਾਰ ਦਿੱਤਾ । ਉਨ੍ਹਾਂ ਨੇ ਇਸ ਫ਼ੈਸਲੇ ਦੀ ਸਖ਼ਤ ਨਿਖੇਧੀ ਕੀਤੀ। ਉਨ੍ਹਾਂ ਨੇ ਚੰਡੀਗੜ੍ਹ ਉਤੇ ਪੰਜਾਬ ਦੇ ਦਾਅਵੇ ਨੂੰ ਹੌਲੀ-ਹੌਲੀ ਖ਼ਤਮ ਕਰਨ ਦੇ ਤਰੀਕੇ ਅਪਣਾਏ ਜਾ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਕੇਂਦਰ ਸਰਕਾਰ ਜਲਦ ਇਹ ਫ਼ੈਸਲਾ ਵਾਪਸ ਲੈ ਕੇ ਪੰਜਾਬ ਸਰਵਿਸ ਰੂਲਜ਼ ਲਾਗੂ ਕਰੇ। ਇਸ ਤੋਂ ਇਲਾਵਾ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਇਸ ਫ਼ੈਸਲੇ ਉਤੇ ਵਿਰੋਧ ਪ੍ਰਗਟਾਇਆ। ਸਿਆਸਤਦਾਨਾਂ ਵੱਲੋਂ ਚੰਡੀਗੜ੍ਹ 'ਤੇ ਕੇਂਦਰ ਸਰਵਿਸ ਰੂਲਜ਼ ਲਾਗੂ ਕਰਨਾ ਤਾਨਾਸ਼ਾਹੀ ਕਰਾਰਸੁਖਪਾਲ ਖਹਿਰਾ ਨੇ ਟਵੀਟ ਕਰਦਿਆਂ ਕਿਹਾ ਕਿ ਅਸੀਂ ਚੰਡੀਗੜ੍ਹ ਦੇ ਕੰਟਰੋਲ ਉਤੇ ਪੰਜਾਬ ਦੇ ਅਧਿਕਾਰਾਂ ਨੂੰ ਹੜੱਪਣ ਦੇ ਭਾਜਪਾ ਦੇ ਤਾਨਾਸ਼ਾਹੀ ਫ਼ੈਸਲੇ ਦੀ ਸਖ਼ਤ ਨਿਖੇਧੀ ਕਰਦੇ ਹਾਂ। ਉਨ੍ਹਾਂ ਨੇ ਕਿਹਾ ਕਿ ਇਹ ਪੰਜਾਬ ਦਾ ਹੈ ਅਤੇ ਇਕਪਾਸੜ ਫੈਸਲਾ ਸੰਘੀ ਢਾਂਚੇ ਉਤੇ ਸਿੱਧਾ ਹਮਲਾ ਹੈ। ਇਹ ਵੀ ਪੜ੍ਹੋ : ਸਿੰਧੂ ਨੇ ਸਵਿਸ ਓਪਨ ਬੈਡਮਿੰਟਨ ਦਾ ਮਹਿਲਾ ਸਿੰਗਲਜ਼ ਖ਼ਿਤਾਬ ਜਿੱਤਿਆ, ਮੋਦੀ ਨੇ ਦਿੱਤੀ ਵਧਾਈ

Related Post