ਕੰਢੀ ਨਹਿਰ ਸੰਘਰਸ਼ ਕਮੇਟੀ ਨੇ ਕੈਬਨਿਟ ਮੰਤਰੀ ਜਿੰਪਾ ਦੀ ਰਿਹਾਇਸ਼ ਘੇਰੀ
ਹੁਸ਼ਿਆਰਪੁਰ : ਕੰਢੀ ਨਹਿਰ ਸੰਘਰਸ਼ ਕਮੇਟੀ ਵਲੋਂ ਹਾਜੀਪੁਰ-ਬਲਾਚੌਰ ਨਹਿਰ ਦੀ ਮੁੜ ਉਸਾਰੀ ਦੇ ਵਿਰੋਧ ਵਿੱਚ ਹੁਸ਼ਿਆਰਪੁਰ ਦੇ ਪਿੰਡ ਮਸਤੀਵਾਲ ਵਿਖੇ ਬੀਤੇ 18 ਦਿਨ ਤੋਂ ਧਰਨਾ ਦਿੱਤਾ ਜਾ ਰਿਹਾ ਹੈ ਪਰ ਇਸ 18 ਦਿਨ ਦੇ ਸੰਘਰਸ਼ ਦਾ ਕੋਈ ਅਸਰ ਨਾ ਦੇਖਦੇ ਹੋਏ ਅੱਜ ਸੰਘਰਸ਼ ਕਮੇਟੀ ਅਤੇ ਪਿੰਡ ਵਾਸੀਆਂ ਵੱਲੋਂ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਦੀ ਕੋਠੀ ਦੇ ਘਿਰਾਓ ਦਾ ਫ਼ੈਸਲਾ ਲਿਆ ਗਿਆ।
ਇਸ ਕਾਰਨ ਵੱਡੀ ਗਿਣਤੀ ਵਿੱਚ ਕਿਸਾਨ ਜਿੰਪਾ ਦੀ ਰਿਹਾਇਸ਼ ਦਾ ਘਿਰਾਓ ਕਰਨ ਪੁੱਜ ਪਏ ਮੌਕੇ ਉਤੇ ਤਾਇਨਾਤ ਭਾਰੀ ਪੁਲਿਸ ਬਲ ਵੱਲੋਂ ਉਨ੍ਹਾਂ ਨੂੰ ਰੋਕਿਆ ਗਿਆ ਪਰ ਨਵੀਂ ਸਰਕਾਰ ਦੀਆਂ ਨੀਤੀਆਂ ਤੋਂ ਨਾਖੁਸ਼ ਕਿਸਾਨ ਵੀਰਾਂ ਨੇ ਸਰਕਾਰ ਅਤੇ ਮੰਤਰੀ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ, ਜਿਸ ਤੋਂ ਬਾਅਦ ਮੌਕੇ ਉਤੇ ਪਹੁੰਚੇ ਬ੍ਰਹਮ ਸ਼ੰਕਰ ਜਿੰਪਾ ਨੇ ਕਿਸਾਨਾਂ ਦੀ ਸਮੱਸਿਆਵਾਂ ਸੁਣੀਆਂ ਅਤੇ ਜਲਦ ਹੱਲ ਕਰਨ ਦਾ ਭਰੋਸਾ ਦਿੱਤਾ। ਕੈਬਨਿਟ ਮੰਤਰੀ ਨੇ ਕਿਹਾ ਕਿ ਜਲਦ ਹੀ ਕਿਸਾਨਾਂ ਦੀ ਇਸ ਮੰਗ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਅੱਗੇ ਰੱਖੀ ਜਾਵੇਗੀ।
ਜ਼ਿਕਰਯੋਗ ਹੈ ਕਿ ਕੰਢੀ ਇਲਾਕੇ ਦੇ 16 ਕਿਲੋਮੀਟਰ ਨਹਿਰ ਦੇ ਥੱਲੇ ਨੂੰ ਕੱਚਾ ਰੱਖਣ ਦੀ ਮੰਗ ਕੀਤੀ ਹੈ। ਕਿਸਾਨਾਂ ਨੇ ਕਿਹਾ ਕਿ ਇਸ ਨਾਲ ਪਾਣੀ ਦੀ ਭਾਰੀ ਕਿੱਲਤ ਹੋਵੇਗੀ। ਕਿਸਾਨਾਂ ਨੇ ਕਿਹਾ ਕਿ ਪ੍ਰਸ਼ਾਸਨ ਵੱਲੋਂ ਉਨ੍ਹਾਂ ਦੀ ਸਾਰ ਨਾ ਲਏ ਜਾਣ ਉਤੇ ਉਹ ਮੰਤਰੀ ਦੀ ਰਿਹਾਇਸ਼ ਕਰਨ ਲਈ ਪੁੱਜੇ ਹੋਏ ਹਨ। ਇਸ ਮੌਕੇ ਵੱਡੀ ਗਿਣਤੀ ਵਿੱਚ ਮੌਜੂਦ ਸਨ। ਧਰਨਾਕਾਰੀਆਂ ਦਾ ਕਹਿਣਾ ਹੈ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਦੀਆਂ ਉਮੀਦਾਂ ਉਤੇ ਖਰੀ ਨਹੀਂ ਉਤਰ ਰਹੀ।