ਚੰਨੀ ਦੇ ਭਾਣਜੇ ਹਨੀ ਦੀ ਹੋਈ ਸੁਣਵਾਈ, ਅਗਲੀ ਪੇਸ਼ੀ ਹੋਵੇਗੀ 10 ਮਾਰਚ ਨੂੰ
Pardeep Singh
February 25th 2022 12:11 PM
ਜਲੰਧਰ: ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਭਾਣਜੇ ਭੁਪਿੰਦਰ ਸਿੰਘ ਹਨੀ ਦੀ ਅੱਜ ਜੇਲ੍ਹ ਵਿਚੋਂ ਹੀ ਵੀਡੀਓ ਕਾਨਫਰੰਸਿੰਗ ਦੁਆਰਾ ਪੇਸ਼ੀ ਹੋਈ।ਅਦਾਲਤ ਵਿੱਚ ਅਗਲੀ ਸੁਣਵਾਈ ਦੀ 10 ਮਾਰਚ ਨੂੰ ਹੋਵੇਗੀ। ਦੱਸ ਦੇਈਏ ਕਿ ਬੀਤੀ 11 ਫਰਵਰੀ ਨੂੰ ਹਨੀ ਨੂੰ ਨਿਆਂਇਕ ਹਿਰਾਸਤ ਵਿੱਚ ਭੇਜਿਆ ਗਿਆ ਸੀ। ਜ਼ਿਕਰਯੋਗ ਹੈ ਕਿ ਚਰਨਜੀਤ ਸਿੰਘ ਚੰਨੀ ਦੇ ਭਾਣਜੇ ਭੁਪਿੰਦਰ ਸਿੰਘ ਹਨੀ ਨੂੰ ਜਲੰਧਰ ਸੈਸ਼ਨ ਕੋਰਟ ਨੇ ਜੁਡੀਸ਼ੀਅਲ ਹਿਰਾਸਤ ਵਿੱਚ ਭੇਜਿਆ ਦਿੱਤਾ ਸੀ। ਜਿਸ ਦੀ ਅੱਜ 14 ਦਿਨ ਬਾਅਦ ਸੁਣਵਾਈ ਹੋਈ ਸੀ ਪਰ ਕੋਰਟ ਨੇ ਅਗਲੀ ਸੁਣਵਾਈ 10 ਮਾਰਚ ਨੂੰ ਰੱਖੀ ਹੈ।
ਦੱਸ ਦੇਈਏ ਕਿ ਜਨਵਰੀ 'ਚ ਗੈਰ-ਕਾਨੂੰਨੀ ਮਾਈਨਿੰਗ ਦੇ ਮਾਮਲੇ 'ਚ ਛਾਪੇਮਾਰੀ ਕਰਨ ਤੋਂ ਬਾਅਦ, ਇਨਫੋਰਸਮੈਂਟ ਡਾਇਰੈਕਟੋਰੇਟ ਨੇ ਭੁਪਿੰਦਰ ਸਿੰਘ ਹਨੀ ਦੇ ਘਰੋਂ 10 ਕਰੋੜ ਰੁਪਏ, 21 ਲੱਖ ਰੁਪਏ ਦਾ ਸੋਨਾ ਅਤੇ 12 ਲੱਖ ਰੁਪਏ ਦੀ ਰੋਲੇਕਸ ਘੜੀ ਬਰਾਮਦ ਕਰਨ ਦਾ ਐਲਾਨ ਕੀਤਾ ਸੀ। ਦੱਸਿਆ ਜਾ ਰਿਹਾ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਰਿਸ਼ਤੇਦਾਰ ਅਤੇ ਉਨ੍ਹਾਂ ਦੇ ਕਾਰੋਬਾਰੀ ਸਹਿਯੋਗੀ। ਦਰਜ FIR ਵਿੱਚ ਦੱਸਿਆ ਗਿਆ ਹੈ ਕਿ ਮਾਈਨਿੰਗ ਵਿਭਾਗ, ਸਿਵਲ ਪ੍ਰਸ਼ਾਸਨ ਅਤੇ ਪੁਲਿਸ ਵਿਭਾਗ ਦੇ ਅਧਿਕਾਰੀਆਂ ਦੀ ਇੱਕ ਟੀਮ ਨੇ 7 ਮਾਰਚ 2018 ਨੂੰ ਸ਼ਹੀਦ ਭਗਤ ਸਿੰਘ ਨਗਰ ਪੁਲਿਸ ਸਟੇਸ਼ਨ ਵਿੱਚ ਮਿਲੀ ਸ਼ਿਕਾਇਤ ਦੇ ਆਧਾਰ ਉੱਤੇ ਨਜਾਇਜ਼ ਰੇਤ ਦੀ ਅਚਨਚੇਤ ਚੈਕਿੰਗ ਕੀਤੀ ਸੀ। ਇਸ ਦੌਰਾਨ ਕਈ ਟਰੱਕ, ਟਿੱਪਰ, ਜੇਸੀਬੀ ਮਸ਼ੀਨਾਂ ਨੂੰ ਕਬਜੇ ਵਿੱਚ ਲਿਆ ਸੀ। ਇਹ ਵੀ ਪੜ੍ਹੋ: ਯੂਕਰੇਨ 'ਚ ਫਸੇ ਵਿਦਿਆਰਥੀਆਂ ਦੇ ਪਰਿਵਾਰ ਲਈ ਜਲੰਧਰ ਪ੍ਰਸ਼ਾਸਨ ਨੇ ਹੈਲਪ ਲਾਈਨ ਨੰਬਰ ਕੀਤਾ ਜਾਰੀ -PTC News