ਹੁਸ਼ਿਆਰਪੁਰ : ਸ਼ਹਿਰ ਹੁਸ਼ਿਆਰਪੁਰ ਵਿੱਚ ਟ੍ਰੈਫਿਕ ਜਾਮ ਦੀ ਸਮੱਸਿਆ ਬਹੁਤ ਜ਼ਿਆਦਾ ਗੰਭੀਰ ਬਣੀ ਹੋਈ ਹੈ। ਇਸ ਕਾਰਨ ਲੋਕ ਕਈ-ਕਈ ਟ੍ਰੈਫਿਕ ਕਾਰਨ ਜਾਮ ਵਿੱਚ ਫਸੇ ਰਹਿੰਦੇ ਹਨ। ਨਾਜਾਇਜ਼ ਕਬਜ਼ਿਆਂ ਤੇ ਹੋਰ ਕਾਰਨਾਂ ਕਰ ਕੇ ਟ੍ਰੈਫਿਕ ਸਮੱਸਿਆ ਬਹੁਤ ਜ਼ਿਆਦਾ ਖ਼ਰਾਬ ਹੋ ਚੁੱਕੀ ਹੈ। ਜਾਮ ਵਿੱਚ ਐਂਬੂਲੈਂਸ ਅਤੇ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਫਸੀਆਂ ਰਹਿੰਦੀਆਂ ਹਨ। ਲੋਕ ਟ੍ਰੈਫਿਕ ਨਿਯਮਾਂ ਦੀ ਪਾਲਣਾ ਪ੍ਰਤੀ ਵੀ ਇੰਨੇ ਜ਼ਿਆਦਾ ਜਾਗਰੂਕ ਨਹੀਂ ਹਨ। ਇਸ ਕਾਰਨ ਆਏ ਦਿਨ ਕੋ ਨਾ ਕੋਈ ਵੱਡਾ ਹਾਦਸਾ ਵਾਪਰ ਜਾਂਦਾ ਹੈ। ਮੁੱਖ ਚੌੜੀਆਂ ਸੜਕਾਂ ਤੋਂ ਇਲਾਵਾ ਸ਼ਹਿਰ ਦੇ ਅੰਦਰੂਨੀ ਬਾਜ਼ਾਰਾਂ ਵਿੱਚ ਲੋਕ ਜਿੱਥੇ ਮਨ ਆਏ ਸਕੂਟਰ ਜਾਂ ਗੱਡੀ ਨੂੰ ਖੜ੍ਹੀਆਂ ਕਰਕੇ ਤਿੰਨ-ਤਿੰਨ ਘੰਟੇ ਬਾਜ਼ਾਰ ਵਿੱਚ ਖ਼ਰੀਦਦਾਰੀ ਕਰਨ ਦੇ ਲਈ ਚਲੇ ਜਾਂਦੇ ਹਨ ਇਹ ਪਰਵਾਹ ਕੀਤਿਆਂ ਬਗੈਰ ਕੇ ਉਨ੍ਹਾਂ ਦੇ ਇੱਕ ਵਾਹਨ ਦੇ ਕਰਕੇ ਕਈ-ਕਈ ਕਿਲੋਮੀਟਰ ਲੰਬੇ ਟਰੈਫਿਕ ਜਾਮ ਲੱਗ ਜਾਂਦੇ ਹਨ। ਲੋਕ ਆਪਣੇ ਨਾਬਾਲਿਗ ਬੱਚਿਆਂ ਨੂੰ ਵਾਹਨ ਫੜਾ ਦਿੰਦੇ ਹਨ ਜੋ ਕਿ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਹੈ। ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ ਸਬੰਧੀ ਲੋਕ ਵੀ ਜ਼ਿਆਦਾ ਸੁਹਿਰਦ ਨਜ਼ਰ ਨਹੀਂ ਆ ਰਿਹਾ ਹੈ। ਪ੍ਰਸ਼ਾਸਨ ਤੇ ਟ੍ਰੈਫ਼ਿਕ ਪੁਲਿਸ ਦੇ ਕਰਮਚਾਰੀਆਂ ਤੇ ਅਧਿਕਾਰੀਆਂ ਦੀ ਪਰਵਾਹ ਕੀਤੇ ਬਿਨਾਂ ਲੋਕ ਟ੍ਰੈਫਿਕ ਨਿਯਮਾਂ ਦੀ ਧੱਜੀਆਂ ਉਡਾਉਂਦੇ ਹਨ। ਟ੍ਰੈਫਿਕ ਪੁਲਿਸ ਚਾਲਾਨ ਕੱਟਦੀ ਹੈ ਤੇ ਲੋਕਾਂ ਨੂੰ ਟ੍ਰੈਫਿਕ ਨਿਯਮਾਂ ਸਬੰਧੀ ਜਾਗਰੂਕ ਕਰਨ ਲਈ ਵਰਕਸ਼ਾਪ ਲਗਾਉਂਦੀ ਹੈ ਪਰ ਇਸ ਸਭ ਦੇ ਬਾਵਜੂਦ ਖਾਸ ਅਸਰ ਵਿਖਾਈ ਨਹੀਂ ਦੇ ਰਿਹਾ ਹੈ। ਸ਼ਹਿਰ ਦੇ ਹਰ ਇਲਾਕੇ ਵਿੱਚ ਸੜਕਾਂ ਗਲੀਆਂ ਵਿੱਚ ਰੇਹੜੀ ਫੜ੍ਹੀ ਅਤੇ ਦੁਕਾਨਦਾਰਾਂ ਵੱਲੋਂ ਨਾਜਾਇਜ਼ ਕਬਜ਼ੇ ਕੀਤੇ ਗਏ ਹਨ। ਸ਼ਹਿਰ ਦੇ ਹਰ ਕੋਨੇ ਉਤੇ ਨਾਜਾਇਜ਼ ਕਬਜ਼ੇ ਕੀਤੇ ਗਏ ਹੋਏ ਹਨ ਜੋ ਕਿ ਵੱਡਾ ਜਾਮ ਦਾ ਕਾਰਨ ਬਣਦਾ ਹੈ। ਦੁਕਾਨਦਾਰਾਂ ਨੇ ਦੁਕਾਨਾਂ ਦੇ ਬਾਹਰ ਸਾਮਾਨ ਰੱਖਿਆ ਹੋਇਆ। ਇਸ ਕਾਰਨ ਲੋਕ ਕਈ-ਕਈ ਘੰਟੇ ਜਾਮ ਵਿੱਚ ਫਸੇ ਰਹਿੰਦੇ ਹਨ। ਇਹ ਵੀ ਪੜ੍ਹੋ : ਸੂਬਾ ਸਰਕਾਰ ਐਮਆਰਪੀ 'ਤੇ ਸ਼ਰਾਬ ਵੇਚਣ ਲਈ ਬਣਾਏਗੀ ਨਵੀਂ ਪਾਲਿਸੀ