AIG ਅਸ਼ੀਸ਼ ਕਪੂਰ ਤੇ ASI ਹਰਜਿੰਦਰ ਸਿੰਘ ਦੇ ਰਿਮਾਂਡ 'ਚ ਕੀਤਾ 3 ਦਿਨ ਦਾ ਵਾਧਾ
Pardeep Singh
October 12th 2022 08:21 AM
ਮੋਹਾਲੀ: ਇਕ ਕਰੋੜ ਰੁਪਏ ਰਿਸ਼ਵਤ ਲੈ ਕੇ ਧੋਖਾਦੇਹੀ ਦੇ ਮੁਲਜ਼ਮ ਨੂੰ ਬਰੀ ਕਰਵਾਉਣ ਦੇ ਮਾਮਲੇ ਵਿਚ ਵਿਜੀਲੈਂਸ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਏਆਈਜੀ ਅਸ਼ੀਸ਼ ਕਪੂਰ ਤੇ ਏਐੱਸਆਈ ਹਰਜਿੰਦਰ ਸਿੰਘ ਦਾ ਚਾਰ ਦਿਨ ਦਾ ਪੁਲਿਸ ਰਿਮਾਂਡ ਖਤਮ ਹੋਣ ਤੋਂ ਬਾਅਦ ਮੰਗਲਵਾਰ ਨੂੰ ਫਿਰ ਤੋਂ ਮੋਹਾਲੀ ਜ਼ਿਲ੍ਹਾ ਅਦਾਲਤ ਵਿਚ ਪੇਸ਼ ਕੀਤਾ ਗਿਆ ਜਿਥੇ ਦੋਵਾਂ ਨੂੰ ਹੋਰ ਤਿੰਨ ਦੇ ਰਿਮਾਂਡ ‘ਤੇ ਭੇਜ ਦਿੱਤਾ ਗਿਆ ਹੈ। ਦੱਸ ਦੇਈਏ ਕਿ ਅਸ਼ੀਸ਼ ਕਪੂਰ ਖਿਲਾਫ ਸਾਲ 2019 ‘ਚ ਜ਼ੀਰਕਪੁਰ ਥਾਣੇ ‘ਚ ਮਾਮਲਾ ਦਰਜ ਕੀਤਾ ਗਿਆ ਸੀ। ਸਾਬਕਾ ਆਈਪੀਐਸ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਆਪਣੀ ਜਾਂਚ ਵਿੱਚ ਆਸ਼ੀਸ਼ ਕਪੂਰ ਨੂੰ ਦੋਸ਼ੀ ਪਾਇਆ ਸੀ ਪਰ ਉਸ ਵੇਲੇ ਦੀ ਕੈਪਟਨ ਸਰਕਾਰ ਦੌਰਾਨ ਕਪੂਰ ਵਿਜੀਲੈਂਸ ਬਿਊਰੋ ਵਿੱਚ ਤਾਇਨਾਤ ਸੀ। ਇਹ ਵੀ ਪੜ੍ਹੋ:ਏਜੀਟੀਐਫ ਵੱਲੋਂ ਗੈਂਗਸਟਰ ਟੀਨੂੰ ਨੂੰ ਭੱਜਣ 'ਚ ਮਦਦ ਕਰਨ ਦੇ ਦੋਸ਼ ਹੇਠ ਜਿਮ ਮਾਲਕ ਸਣੇ ਤਿੰਨ ਗ੍ਰਿਫ਼ਤਾਰ -PTC News