ਹੁੱਲੜਬਾਜ਼ਾਂ ਨੇ ਕੀਤਾ ਗੁੰਡਾਗਰਦੀ ਦਾ ਨੰਗਾ ਨਾਚ, ਕੀਤੀ ਫਾਈਰਿੰਗ

By  Ravinder Singh April 16th 2022 11:07 AM

ਅੰਮ੍ਰਿਤਸਰ : ਅੰਮ੍ਰਿਤਸਰ ਵਿਖੇ ਸ਼ਰਾਰਤੀ ਅਨਸਰਾਂ ਵੱਲੋਂ ਆਏ ਦਿਨ ਕੋਈ ਨਾ ਕੋਈ ਘਟਨਾ ਨੂੰ ਅੰਜਾਮ ਦਿੱਤਾ ਜਾਂਦਾ ਹੈ। ਸ਼ਹਿਰ ਵਿੱਚ ਲੁੱਟ-ਖੋਹ ਤੇ ਹਮਲਿਆਂ ਦੀਆਂ ਵਾਰਦਾਤਾਂ ਕਾਰਨ ਲੋਕਾਂ ਵਿੱਚ ਕਾਫੀ ਸਹਿਮ ਦਾ ਮਾਹੌਲ ਹੈ। ਬੀਤੀ ਰਾਤ ਹੁੱਲੜਬਾਜ਼ਾਂ ਦੇ ਇਕ ਝੁੰਡ ਨੇ ਇਕ ਘਰ ਉਤੇ ਇੱਟਾਂ ਪੱਥਰਾਂ ਤੇ ਡੰਡਿਆਂ ਨਾਲ ਹਮਲਾ ਕਰ ਦਿੱਤਾ। ਇਸ ਤੋਂ ਬਾਅਦ ਮੁਲਜ਼ਮ ਨੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਕੇ ਫਾਈਰਿੰਗ ਵੀ ਕੀਤੀ ਜਿਸ ਨਾਲ ਇਲਾਕੇ ਵਿੱਚ ਸਹਿਮ ਦਾ ਮਾਹੌਲ ਪੈਦਾ ਹੋ ਗਿਆ ਹੈ। ਇਸ ਹਮਲੇ ਨਾਲ ਪੀੜਤ ਪਰਿਵਾਰ ਦੇ ਘਰ ਦਾ ਨੁਕਸਾਨ ਵੀ ਹੋਇਆ ਹੈ। ਹੁੱਲੜਬਾਜ਼ਾਂ ਨੇ ਕੀਤਾ ਗੁੰਡਾਗਰਦੀ ਦਾ ਨੰਗਾ ਨਾਚਪੀੜਤ ਪਰਿਵਾਰ ਮੁਤਾਬਕ ਉਨ੍ਹਾਂ ਨੇ ਘਰ ਦੀ ਨੂੰਹ ਦੇ ਭਰਾਵਾਂ ਨੇ ਹਮਲਾ ਕੀਤਾ ਹੈ। ਨੌਜਵਾਨਾਂ ਵੱਲੋਂ ਅੰਜਾਮ ਦਿੱਤੀ ਗਈ ਵਾਰਦਾਤ ਸੀਸੀਟੀਵੀ ਵਿੱਚ ਕੈਦ ਹੋ ਗਈ। ਪੁਲਿਸ ਨੇ ਪਰਿਵਾਰਕ ਮੈਂਬਰਾਂ ਦੇ ਬਿਆਨ ਦੇ ਆਧਾਰ ਉਤੇ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਆਰੰਭ ਕਰ ਦਿੱਤੀ ਹੈ। ਹੁੱਲੜਬਾਜ਼ਾਂ ਨੇ ਕੀਤਾ ਗੁੰਡਾਗਰਦੀ ਦਾ ਨੰਗਾ ਨਾਚਪੁਲਿਸ ਮੁਲਾਜ਼ਮਾਂ ਦੇ ਕਹਿਣਾ ਹੈ ਕਿ ਪਰਿਵਾਰਕ ਮੈਂਬਰਾਂ ਦੇ ਬਿਆਨ ਦੇ ਆਧਾਰ ਉਤੇ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੁਲਿਸ ਸੀਸੀਟੀਵੀ ਫੁਟੇਜ ਖੰਗਾਲ ਰਹੀ ਹੈ ਤੇ ਇਸ ਤੋਂ ਇਲਾਵਾ ਪਰਿਵਾਰਕ ਮੈਂਬਰਾਂ ਤੇ ਹੋਰ ਲੋਕਾਂ ਕੋਲੋਂ ਬਾਰੀਕੀ ਨਾਲ ਪੁੱਛਗਿਛ ਕਰ ਰਹੀ ਹੈ। ਹੁੱਲੜਬਾਜ਼ਾਂ ਨੇ ਕੀਤਾ ਗੁੰਡਾਗਰਦੀ ਦਾ ਨੰਗਾ ਨਾਚਇਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰ ਰਹੀ ਹੈ। ਪੁਲਿਸ ਮੁਲਾਜ਼ਮਾਂ ਦਾ ਕਹਿਣਾ ਹੈ ਕਿ ਮੁਲਜ਼ਮਾਂ ਨੂੰ ਜਲਦ ਕਾਬੂ ਕਰ ਲਿਆ ਜਾਵੇਗਾ। ਇਹ ਵੀ ਪੜ੍ਹੋ : ਪਹਿਲੀ ਜੁਲਾਈ ਤੋਂ ਮਿਲੇਗੀ 300 ਯੂਨਿਟ ਮੁਫ਼ਤ ਬਿਜਲੀ

Related Post