ਚੰਡੀਗੜ੍ਹ : ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਪੰਜਾਬ ਵਿਧਾਨ ਸਭਾ ਦਾ ਬੁਲਾਇਆ ਗਿਆ ਵਿਸ਼ੇਸ਼ ਸੈਸ਼ਨ ਰੱਦ ਕਰ ਦਿੱਤਾ ਹੈ। ਰਾਜਪਾਲ ਨੇ ਕਿਹਾ ਕਿ ਇਸ ਤਰ੍ਹਾਂ ਵਿਧਾਨ ਸਭਾ ਦਾ ਸੈਸ਼ਨ ਸੱਦਣਾ ਠੀਕ ਨਹੀਂ ਹੈ ਜਿਸ ਕਾਰਨ ਉਨ੍ਹਾਂ ਵੱਲੋਂ ਪੰਜਾਬ ਸਰਕਾਰ ਵੱਲੋਂ ਸੱਦਿਆ ਗਿਆ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਰੱਦ ਕਰ ਦਿੱਤਾ ਗਿਆ ਹੈ। ਹਾਲਾਂਕਿ ਇਸ ਤੋਂ ਪਹਿਲਾਂ ਗਵਰਨਰ ਨੇ ਇਸ ਸੈਸ਼ਨ ਨੂੰ ਮਨਜ਼ੂਰੀ ਦਿੱਤੀ ਸੀ। ਪੰਜਾਬ ਸਰਕਾਰ ਵੱਲੋਂ ਬੇਭਰੋਸਗੀ ਦੇ ਮਤੇ 'ਤੇ ਇਹ ਵਿਸ਼ੇਸ਼ ਸੈਸ਼ਨ ਸੱਦਿਆ ਗਿਆ ਸੀ। ਅੱਜ ਸਾਰਾ ਦਿਨ ਰਾਜਪਾਲ ਦਫ਼ਤਰ ਮੁੱਖ ਮੰਤਰੀ ਦਫ਼ਤਰ ਤੋਂ ਨਿਯਮਾਂ ਅਤੇ ਕਾਨੂੰਨਾਂ ਬਾਰੇ ਜਾਣਕਾਰੀ ਮੰਗਦਾ ਰਿਹਾ ਪਰ ਰਾਜਪਾਲ ਦਫ਼ਤਰ ਸਰਕਾਰ ਦੇ ਜਵਾਬ ਤੋਂ ਸੰਤੁਸ਼ਟ ਨਹੀਂ ਹੋਇਆ ਅਤੇ ਸ਼ਾਮ ਤੱਕ ਸੈਸ਼ਨ ਦੀ ਸਹਿਮਤੀ ਵਾਪਸ ਲੈਣ ਦੇ ਹੁਕਮ ਜਾਰੀ ਕਰ ਦਿੱਤੇ ਗਏ। ਕਾਬਿਲੇਗੌਰ ਹੈ ਕਿ ਕਾਂਗਰਸ ਵਿਧਾਇਕ ਸੁਖਪਾਲ ਪਾਲ ਖਹਿਰਾ ਨੇ ਆਮ ਆਦਮੀ ਪਾਰਟੀ ਵੱਲੋਂ ਸੱਦੇ ਵਿਸ਼ੇਸ਼ ਸੈਸ਼ਨ ਨੂੰ ਰੱਦ ਕਰਨ ਬਾਰੇ ਪੰਜਾਬ ਦੇ ਗਵਰਨਰ ਬਨਵਾਰੀ ਲਾਲ ਪੁਰੋਹਿਤ ਨੂੰ ਚਿੱਠੀ ਲਿਖੀ ਸੀ। ਜ਼ਿਕਰਯੋਗ ਹੈ ਕਿ ਕੱਲ੍ਹ ਵਿਧਾਨ ਸਭਾ 'ਚ ਮਾਨ ਸਰਕਾਰ ਦੇ ਭਰੋਸਗੀ ਮਤੇ ਉਤੇ ਵੋਟਿੰਗ ਹੋਣੀ ਸੀ। ਇਸ ਨੂੰ ਲੈ ਕੇ ਆਮ ਆਦਮੀ ਪਾਰਟੀ ਵੱਲੋਂ ਵਿਧਾਇਕਾ ਪ੍ਰੋ. ਬਲਜਿੰਦਰ ਕੌਰ ਨੂੰ ਚੀਫ ਵ੍ਹਿਪ ਬਣਾਇਆ ਹੈ। ਵਿਧਾਇਕਾ ਪ੍ਰੋ. ਬਲਜਿੰਦਰ ਕੌਰ ਨੇ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਲਈ ਵ੍ਹਿਪ ਜਾਰੀ ਕੀਤਾ ਹੈ। -PTC News ਇਹ ਵੀ ਪੜ੍ਹੋ : ਹਾਈ ਕੋਰਟ ਵੱਲੋਂ ਵਿਧਾਇਕ ਪਠਾਣਮਾਜਰਾ ਦੀ ਦੂਜੀ ਪਤਨੀ ਨੂੰ ਅੰਤ੍ਰਿਮ ਰਾਹਤ ਜਾਰੀ