ਸੂਬਾ ਸਰਕਾਰ ਨੇ ਤਕਨੀਕੀ ਸਿੱਖਿਆ ਦਾ ਪੱਧਰ ਉਚਾ ਚੁੱਕਣ ਲਈ ਵਧਾਏ ਕਦਮ

By  Ravinder Singh May 4th 2022 06:10 PM

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵਾਅਦਾ ਕੀਤਾ ਸੀ ਕਿ ਹੁਣ ਪੰਜਾਬ ਦੀ ਜਵਾਨੀ ਨੂੰ ਬਾਹਰ ਨਹੀਂ ਜਾਣ ਦਿੱਤਾ ਜਾਵੇਗਾ। ਪੰਜਾਬ ਸਰਕਾਰ ਨੇ ਇਸ ਵੱਲ ਨੂੰ ਕਦਮ ਵਧਾ ਦਿੱਤੇ ਹਨ। ਮੁੱਖ ਮੰਤਰੀ ਨੇ ਦੱਸਿਆ ਕਿ ਉਨ੍ਹਾਂ ਪੰਜਾਬ ਦੇ ਨੌਜਵਾਨਾਂ ਨਾਲ ਵਾਅਦਾ ਸੀ ਕਿ ਉਨ੍ਹਾਂ ਨੂੰ ਕੰਮ ਲਈ ਵਿਦੇਸ਼ਾਂ 'ਚ ਨਹੀਂ ਜਾਣਾ ਪਵੇਗਾ ਸਗੋਂ ਇੱਥੇ ਹੀ ਨਵੀਂ ਤਕਨੀਕੀ ਸਿੱਖਿਆ ਮਿਲੇਗੀ ਜਿਸ ਵੱਲ ਅੱਜ ਕਦਮ ਵਧਾਏ ਗਏ ਹਨ। ਸੂਬਾ ਸਰਕਾਰ ਨੇ ਤਕਨੀਕੀ ਸਿੱਖਿਆ ਦਾ ਪੱਧਰ ਉਚਾ ਚੁੱਕਣ ਲਈ ਵਧਾਏ ਕਦਮਮੁੱਖ ਮੰਤਰੀ ਮਾਨ ਨੇ ਟਵੀਟ ਕਰਦਿਆਂ ਕਿਹਾ ਹੈ ਕਿ ''ਪੰਜਾਬ ਦੇ ਨੌਜਵਾਨਾਂ ਨਾਲ ਵਾਅਦਾ ਸੀ ਕਿ ਉਨ੍ਹਾਂ ਨੂੰ ਵਿਦੇਸ਼ਾਂ 'ਚ ਨਹੀਂ ਜਾਣਾ ਪਵੇਗਾ ਇੱਥੇ ਹੀ ਨਵੀਂ ਤਕਨੀਕੀ ਸਿੱਖਿਆ ਮਿਲੇਗੀ। ਉਨ੍ਹਾਂ ਅੱਗੇ ਦੱਸਿਆ ਕਿ ਉਨ੍ਹਾਂ ਨੇ ਆਪਣੇ ਵਾਅਦੇ ਉਤੇ ਅੱਗੇ ਵਧਦੇ ਹੋਏ ਈ-ਵ੍ਹੀਹਕਲ ਦੇ ਖੇਤਰ 'ਚ ਤਕਨੀਕੀ ਸਿਖਲਾਈ ਲਈ LTSU ਤੇ TATA TECHNOLOGIES ਦੇ ਅਫਸਰਾਂ ਨਾਲ ਚਰਚਾ ਕੀਤੀ ਹੈ ਜਿਸ ਨਾਲ ਪੰਜਾਬ ਵਿੱਚ ਰੁਜ਼ਗਾਰ ਦੇ ਮੌਕੇ ਵੀ ਪੈਦਾ ਹੋਣਗੇ।' ਉਨ੍ਹਾਂ ਨੇ ਕਿਹਾ ਕਿ ਤਕਨੀਕੀ ਸਿੱਖਿਆ ਦੇ ਸੁਧਾਰ ਵਿੱਚ ਹੋਰ ਵੀ ਕਦਮ ਚੁੱਕੇ ਜਾਣਗੇ। ਸੂਬਾ ਸਰਕਾਰ ਨੇ ਤਕਨੀਕੀ ਸਿੱਖਿਆ ਦਾ ਪੱਧਰ ਉਚਾ ਚੁੱਕਣ ਲਈ ਵਧਾਏ ਕਦਮਜ਼ਿਕਰਯੋਗ ਹੈ ਕਿ ਭਗਵੰਤ ਮਾਨ ਨੇ ਚੋਣ ਰੈਲੀਆਂ ਦੌਰਾਨ ਇਹ ਗੱਲ ਮੁੱਖ ਤੌਰ 'ਤੇ ਉਭਾਰੀ ਜਾ ਰਹੀ ਸੀ ਕਿ ਪੰਜਾਬ ਦੇ ਨੌਜਵਾਨ ਵਿਦੇਸ਼ ਵੱਲ ਨੂੰ ਜਾ ਰਹੇ ਜੋ ਕਿ ਸੂਬੇ ਲਈ ਚਿੰਤਾ ਦਾ ਵਿਸ਼ਾ ਹੈ। ਸੂਬਾ ਸਰਕਾਰ ਨੇ ਤਕਨੀਕੀ ਸਿੱਖਿਆ ਦਾ ਪੱਧਰ ਉਚਾ ਚੁੱਕਣ ਲਈ ਵਧਾਏ ਕਦਮਇਸ ਦੌਰਾਨ ਹੀ ਉਹ ਰੈਲੀਆਂ 'ਚ ਇਹ ਗੱਲ ਕਹਿੰਦੇ ਵੀ ਆਮ ਦਿਖਾਈ ਦਿੰਦੇ ਸਨ ਕਿ ਜੇ ਉਨ੍ਹਾਂ ਦੀ ਸਰਕਾਰ ਆਈ ਤਾਂ ਅਜਿਹੇ ਮੌਕੇ ਪੈਦਾ ਕਰਨਗੇ ਕਿ ਪੰਜਾਬ ਦੇ ਨੌਜਵਾਨ ਵਿਦੇਸ਼ਾਂ ਵੱਲ ਨਹੀਂ ਜਾਣਗੇ ਜਿਸਦੇ ਚੱਲਦੇ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਇਹ ਇੱਕ ਅਹਿਮ ਫ਼ੈਸਲਾ ਲਿਆ ਗਿਆ ਹੈ ਜਿਸ ਨਾਲ ਪੰਜਾਬ ਦੇ ਨੌਜਵਾਨਾਂ ਰੁਜ਼ਗਾਰ ਦੇ ਮੌਕੇ ਪੈਦਾ ਹੋਣਗੇ। ਇਹ ਵੀ ਪੜ੍ਹੋ : ਲੱਸੀ ਪੀਣ ਨਾਲ 8 ਜਣੇ ਹੋਏ ਬਿਮਾਰ, ਜ਼ੇਰੇ ਇਲਾਜ

Related Post