ਵਾਲਮੀਕਿ ਭਾਈਚਾਰੇ ਨੇ ਪੰਜਾਬ ਬੰਦ ਦਾ ਸੱਦਾ ਲਿਆ ਵਾਪਸ, ਸੀਐਮ ਨਾਲ ਮੀਟਿੰਗ ਦੇ ਭਰੋਸੇ ਮਗਰੋਂ ਲਿਆ ਫ਼ੈਸਲਾ

By  Ravinder Singh August 11th 2022 08:15 PM -- Updated: August 11th 2022 09:19 PM

ਜਲੰਧਰ/ਅੰਮ੍ਰਿਤਸਰ : ਵਾਲਮੀਕਿ ਭਾਈਚਾਰੇ ਨੇ 12 ਅਗਸਤ ਨੂੰ ਪੰਜਾਬ ਬੰਦ ਦਾ ਸੱਦਾ ਵਾਪਸ ਲੈ ਲਿਆ। ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਮੀਟਿੰਗ ਦਾ ਸਮਾਂ ਮਿਲਣ ਮਗਰੋਂ ਵਾਲਮੀਕਿ ਭਾਈਚਾਰੇ ਨੇ ਪੰਜਾਬ ਬੰਦ ਦਾ ਫ਼ੈਸਲਾ ਵਾਪਸ ਲੈ ਲਿਆ ਹੈ। ਵਾਲਮੀਕਿ ਭਾਈਚਾਰੇ ਦੇ ਨੁਮਾਇੰਦਿਆਂ ਅਤੇ ਮੁੱਖ ਮੰਤਰੀ ਵਿਚਕਾਰ 19 ਅਗਸਤ ਨੂੰ ਮੁੱਖ ਮੰਤਰੀ ਦੀ ਰਿਹਾਇਸ਼ ਉਤੇ ਮੀਟਿੰਗ ਹੋਵੇਗੀ। ਅੱਜ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ, ਡਿਪਟੀ ਕਮਿਸ਼ਨਰ ਪੁਲਿਸ ਪਰਮਿੰਦਰ ਸਿੰਘ ਭੰਡਾਲ ਤੇ ਐਸਐਸਪੀ ਅੰਮ੍ਰਿਤਸਰ ਸਵੱਪਨ ਸ਼ਰਮਾ ਨਾਲ ਕੀਤੀ ਮੀਟਿੰਗ ਵਿੱਚ ਵਾਲਮੀਕਿ ਸਮਾਜ ਦੇ ਆਗੂਆਂ ਤੇ ਭਗਵਾਨ ਵਾਲਮੀਕਿ ਤੀਰਥ ਪ੍ਰਬੰਧਨ ਕਮੇਟੀ ਦੇ ਚੇਅਰਮੈਨ ਕੁਮਾਰ ਦਰਸ਼ਨ, ਸ੍ਰੀ ਓ ਪ੍ਰਕਾਸ਼ ਅਨਾਰੀਆ, ਸਸ਼ੀ ਨਾਗ, ਰਵਿੰਦਰ ਹੰਸ ਨੇ ਫੈਸਲਾ ਕੀਤਾ ਕਿ ਜਦੋਂ ਮੁੱਖ ਮੰਤਰੀ ਪੰਜਾਬ ਵੱਲੋਂ ਸਮਾਜ ਦੇ ਆਗੂਆਂ ਨੂੰ ਗੱਲਬਾਤ ਲਈ 19 ਅਗਸਤ ਦਾ ਸਮਾਂ ਦੇ ਦਿੱਤਾ ਗਿਆ ਹੈ ਤਾਂ ਪੰਜਾਬ ਬੰਦ ਦਾ ਫੈਸਲਾ ਵਾਪਸ ਲੈ ਲਿਆ ਜਾਵੇ। ਵਾਲਮੀਕਿ ਭਾਈਚਾਰੇ ਨੇ ਪੰਜਾਬ ਬੰਦ ਦਾ ਸੱਦਾ ਲਿਆ ਵਾਪਸ, ਸੀਐਮ ਨਾਲ ਮੀਟਿੰਗ ਦੇ ਭਰੋਸੇ ਮਗਰੋਂ ਲਿਆ ਫ਼ੈਸਲਾ ਡਿਪਟੀ ਕਮਿਸ਼ਨਰ ਦੀ ਅਗਵਾਈ ਹੇਠ ਲੰਮੀ ਚੱਲੀ ਮੀਟਿੰਗ ਵਿੱਚ ਸਮਾਜ ਦੇ ਆਗੂਆਂ ਨੇ ਸਮਾਜ ਦੀਆਂ ਜ਼ਰੂਰੀ ਮੰਗਾਂ ਬਾਰੇ ਵਿਸਥਾਰ ਵਿੱਚ ਵਿਚਾਰ-ਚਰਚਾ ਕੀਤੀ ਤੇ ਡਿਪਟੀ ਕਮਿਸ਼ਨਰ ਸੂਦਨ ਇਸ ਬਾਬਤ ਮੁੱਖ ਮੰਤਰੀ ਦਫ਼ਤਰ ਨਾਲ ਲਗਾਤਾਰ ਸੰਪਰਕ ਵਿਚ ਰਹੇ। ਇਸ ਤਰ੍ਹਾਂ ਮੁੱਖ ਮੰਤਰੀ ਵੱਲੋਂ 19 ਅਗਸਤ ਨੂੰ ਸਮਾਜ ਦੇ ਆਗੂਆਂ ਨੂੰ ਗੱਲਬਾਤ ਲਈ ਸੱਦਾ ਦੇ ਦਿੱਤਾ ਗਿਆ, ਜਿਸ ਨਾਲ ਇਹ ਬੰਦ ਦਾ ਸੱਦਾ ਆਗੂਆਂ ਨੇ ਵਾਪਸ ਲੈ ਲਿਆ। ਮੁੱਖ ਮੰਤਰੀ ਦੇ ਆਫਿਸ ਵੱਲੋਂ ਵਾਲਮੀਕਿ ਤੀਰਥ ਪ੍ਰਬੰਧਕ ਕਮੇਟੀ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਮੁਲਾਕਾਤ ਲਈ ਇਕ ਪੱਤਰ ਭੇਜਿਆ ਗਿਆ ਹੈ। ਮੁੱਖ ਮੰਤਰੀ ਦੇ ਆਫਿਸ ਤੋਂ ਪੱਤਰ ਮਿਲਣ ਮਗਰੋਂ ਵਾਲਮੀਕਿ ਭਾਈਚਾਰੇ ਦੇ ਨੁਮਾਇੰਦਿਆਂ ਨੇ 12 ਅਗਸਤ ਨੂੰ ਦਿੱਤਾ ਗਿਆ ਪੰਜਾਬ ਬੰਦ ਦਾ ਸੱਦਾ ਵਾਪਸ ਲੈ ਲਿਆ ਹੈ। ਵਾਲਮੀਕਿ ਭਾਈਚਾਰੇ ਨੇ ਪੰਜਾਬ ਬੰਦ ਦਾ ਸੱਦਾ ਲਿਆ ਵਾਪਸ, ਸੀਐਮ ਨਾਲ ਮੀਟਿੰਗ ਦੇ ਭਰੋਸੇ ਮਗਰੋਂ ਲਿਆ ਫ਼ੈਸਲਾਕਾਬਿਲੇਗੌਰ ਹੈ ਕਿ ਸਾਬਕਾ ਐਡਵੋਕੇਟ ਜਨਰਲ ਅਨਮੋਲ ਰਤਨ ਸਿੰਘ ਸਿੱਧੂ ਵੱਲੋਂ ਐੱਸਸੀ/ਬੀਸੀ ਵਰਗ ਨੂੰ ਲੈ ਕੇ ਇਤਰਾਜ਼ਯੋਗ ਟਿੱਪਣੀ ਕਰਨ ਦੇ ਵਿਰੋਧ ’ਚ 12 ਅਗਸਤ ਨੂੰ ਸਵੇਰੇ 9 ਵਜੇ ਤੋਂ ਸ਼ਾਮ ਪੰਜ ਵਜੇ ਤਕ ਪੰਜਾਬ ਬੰਦ ਦਾ ਸੱਦਾ ਦਿੱਤਾ ਗਿਆ ਸੀ। ਇਹ ਸੱਦਾ ਵਾਲਮੀਕਿ ਟਾਈਗਰ ਫੋਰਸ ਆਲ ਇੰਡੀਆ ਤੇ ਗੁਰੂ ਰਵਿਦਾਸ ਟਾਈਗਰ ਫੋਰਸ ਪੰਜਾਬ ਵੱਲੋਂ ਸੰਯੁਕਤ ਰੂਪ ’ਚ ਕੀਤਾ ਗਿਆ ਸੀ। ਪੰਜਾਬ ਦੇ ਵਾਲਮੀਕਿ ਭਾਈਚਾਰੇ ਵੱਲੋਂ ਸਰਕਾਰ ਨਾਲ ਕੀਤੀ ਗਈ ਮੀਟਿੰਗ ਬੇਸਿੱਟਾ ਰਹੀ ਸੀ। ਇਸ ਤੋਂ ਬਾਅਦ ਵਾਲਮੀਕਿ ਭਾਈਚਾਰੇ ਵੱਲੋਂ 12 ਅਗਸਤ ਨੂੰ ਪੰਜਾਬ ਬੰਦ ਦਾ ਸੱਦਾ ਦਿੱਤਾ ਗਿਆ ਸੀ। ਵਾਲਮੀਕਿ ਭਾਈਚਾਰੇ ਨੇ ਪੰਜਾਬ ਬੰਦ ਦਾ ਸੱਦਾ ਲਿਆ ਵਾਪਸ, ਸੀਐਮ ਨਾਲ ਮੀਟਿੰਗ ਦੇ ਭਰੋਸੇ ਮਗਰੋਂ ਲਿਆ ਫ਼ੈਸਲਾਪੰਜਾਬ ਸਰਕਾਰ ਦੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਵਾਲਮੀਕਿ ਭਾਈਚਾਰੇ ਨਾਲ ਮੀਟਿੰਗ ਕੀਤੀ ਸੀ ਪਰ ਨਤੀਜਾ ਬੇਸਿੱਟਾ ਨਿਕਲਿਆ ਸੀ। ਇਸ ਮਗਰੋਂ ਵਾਲਮੀਕਿ ਭਾਈਚਾਰੇ ਵੱਲੋਂ 12 ਅਗਸਤ ਨੂੰ ਪੰਜਾਬ ਬੰਦ ਦਾ ਸੱਦਾ ਦਿੱਤਾ ਗਿਆ ਸੀ। ਦਲਿਤ ਸਮਾਜ ਦੀ ਮੰਗ ਹੈ ਕਿ ਐਡਵੋਕੇਟ ਜਨਰਲ ਅਨਮੋਲ ਰਤਨ ਖ਼ਿਲਾਫ਼ ਕੇਸ ਦਰਜ ਕਰ ਕੇ ਕਾਰਵਾਈ ਕੀਤੀ ਜਾਵੇ ਤਾਂ ਜੋ ਭਵਿੱਖ ਵਿੱਚ ਕੋਈ ਅਜਿਹੀ ਵਿਵਾਦਤ ਟਿੱਪਣੀ ਨਾ ਕਰੇ। ਇਹ ਵੀ ਪੜ੍ਹੋ : ਮੁੱਖ ਮੰਤਰੀ ਵੱਲੋਂ ਐੱਸਸੀ ਵਿਦਿਆਰਥੀਆਂ ਦੀਆਂ ਡਿਗਰੀਆਂ ਰੋਕਣ ਵਾਲੇ ਵਿਦਿਅਕ ਅਦਾਰਿਆਂ ਖ਼ਿਲਾਫ਼ ਕਾਰਵਾਈ ਦੇ ਹੁਕਮ

Related Post