ਜਬਰ-ਜਨਾਹ ਦੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਨਾ ਕੀਤੇ ਜਾਣ 'ਤੇ ਰੋਸ ਵਜੋਂ ਥਾਣਾ ਸਿਟੀ ਦਾ ਘਿਰਾਓ

By  Pardeep Singh August 18th 2022 04:33 PM

ਗੁਰਦਾਸਪੁਰ: ਗੁਰਦਾਸਪੁਰ ਵਿੱਚ 13 ਸਾਲਾਂ ਨਾਬਾਲਿਗ ਲੜਕੀ ਨਾਲ ਬਲਾਤਕਾਰ ਕਰਨ ਵਾਲੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰਵਾਉਣ ਲਈ ਸਮੂਹ ਜਥੇਬੰਦੀਆਂ ਵੱਲੋਂ ਪੁਲਿਸ ਥਾਣਾ ਸਿਟੀ ਦਾ ਘਿਰਾਓ ਕੀਤਾ ਗਿਆ। ਜ਼ਿਕਰਯੋਗ ਹੈ ਸ਼ਹਿਰ ਅੰਦਰ 13 ਸਾਲਾਂ ਨਾਬਾਲਿਗ਼ ਸਕੂਲੀ ਵਿਦਿਆਰਥਣ ਨਾਲ ਵਿਜੇ ਕੁਮਾਰ ਵੱਲੋਂ ਪਿਸਤੌਲ ਦੀ ਨੋਕ ਉਤੇ ਬਲਾਤਕਾਰ ਕੀਤਾ ਗਿਆ ਸੀ, ਜਿਸ ਖਿਲਾਫ਼ ਜਨਤਕ ਜਥੇਬੰਦੀਆਂ ਦੇ ਦਬਾਅ ਸਦਕਾ 25 ਜੂਨ ਨੂੰ ਮੁਲਜ਼ਮ ਖਿਲਾਫ ਪਰਚਾ ਦਰਜ ਕੀਤਾ ਗਿਆ ਪਰ ਲਗਭਗ ਦੋ ਮਹੀਨੇ ਬੀਤ ਜਾਣ ਦੇ ਬਾਵਜੂਦ ਪੁਲਿਸ ਵੱਲੋਂ ਮੁਲਜ਼ਮ ਨੂੰ ਗ੍ਰਿਫਤਾਰ ਕਰਨ ਵਿੱਚ ਆਨਾ-ਕਾਨੀ ਕੀਤੀ ਜਾ ਰਹੀ ਸੀ, ਜਿਸ ਕਾਰਨ ਮੁਲਜ਼ਮ ਵਿਜੇ ਕੁਮਾਰ ਦੇ ਹੌਂਸਲੇ ਐਨੇ ਬੁਲੰਦ ਹੋ ਗਏ ਸਨ ਕਿ ਉਹ ਪੀੜਿਤ ਪਰਿਵਾਰ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦੇ ਰਿਹਾ ਸੀ। ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਕਿਹਾ ਕਿ ਬਲਾਤਕਾਰ ਪੀੜਤਾ ਨੂੰ ਇਨਸਾਫ਼ ਦਿਵਾਉਣ ਲਈ ਲੋਕਾਂ ਨੂੰ ਸੜਕਾਂ ਉੱਤੇ ਧਰਨੇ ਲਗਾਉਣੇ ਪੈ ਰਹੇ ਹਨ। ਉਹਨਾਂ ਦੱਸਿਆ ਕਿ ਜ਼ਿਲ੍ਹਾ ਪੁਲਿਸ ਪ੍ਰਸ਼ਾਸ਼ਨ ਨੇ ਇਹ ਮਾਮਲਾ ਬੇਹੱਦ ਸੰਵੇਦਨਸ਼ੀਲਤਾ ਨਾਲ ਲਿਆ ਹੈ। ਉਧਰ ਪੁਲਿਸ ਵੱਲੋਂ ਜਲਦ ਤੋਂ ਜਲਦ ਗ੍ਰਿਫ਼ਤਾਰ ਕਰਨ ਦਾ ਭਰੋਸਾ ਦਿੱਤਾ ਜਾ ਰਿਹਾ ਹੈ। ਇਹ ਵੀ ਪੜ੍ਹੋ:World Badminton Championships: ਟੋਕੀਓ 'ਚ ਮੈਡਲ ਲਈ ਇਹ ਖਿਡਾਰੀ ਦਿਖਾਉਣਗੇ ਆਪਣਾ ਦਮ, ਪੀਵੀ ਸਿੰਧੂ ਨਹੀਂ ਸ਼ਾਮਿਲ -PTC News

Related Post