ਜੇਕਰ ਰੇਲਵੇ ਦੀ ਜਾਇਦਾਦ ਨੂੰ ਪਹੁੰਚਾਉਂਦੇ ਹੋ ਨੁਕਸਾਨ ਤਾਂ ਨਹੀਂ ਮਿਲੇਗੀ ਕੋਈ ਨੌਕਰੀ: ਕੇਂਦਰ

By  Riya Bawa January 26th 2022 09:54 AM

ਨਵੀ ਦਿੱਲੀ: ਰੇਲ ਮੰਤਰਾਲੇ ਨੇ ਇੱਕ ਨੋਟਿਸ ਜਾਰੀ ਕੀਤਾ ਹੈ ਜਿਸ ਵਿੱਚ ਮੰਤਰਾਲੇ ਨੇ ਕਿਹਾ ਹੈ ਕਿ ਗੈਰ-ਕਾਨੂੰਨੀ ਗਤੀਵਿਧੀਆਂ ਵਿੱਚ ਸ਼ਾਮਲ ਪਾਏ ਜਾਣ ਵਾਲੇ ਰੇਲਵੇ ਨੌਕਰੀਆਂ ਦੇ ਚਾਹਵਾਨਾਂ ਨੂੰ ਰੇਲਵੇ ਨੌਕਰੀਆਂ ਪ੍ਰਾਪਤ ਕਰਨ 'ਤੇ ਉਮਰ ਭਰ ਦੀ ਪਾਬੰਦੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ। North Central Railway Recruitment 2021 North Central Railway Railway Recruitment नॉर्थ सेंट्रल रेलवे रिक्रूटमेंट 2021 नॉर्थ रेलवे रेलवे रिक्रूटमेंट ਰੇਲ ਮੰਤਰਾਲੇ ਨੇ ਮੰਗਲਵਾਰ ਨੂੰ ਜਾਰੀ ਇੱਕ ਜਨਤਕ ਨੋਟਿਸ ਵਿੱਚ ਕਿਹਾ, "ਇਹ ਪਤਾ ਲੱਗਾ ਹੈ ਕਿ ਰੇਲਵੇ ਵਿੱਚ ਨੌਕਰੀ ਦੇ ਚਾਹਵਾਨਾਂ ਨੇ ਰੇਲ ਪਟੜੀਆਂ 'ਤੇ ਵਿਰੋਧ ਪ੍ਰਦਰਸ਼ਨ, ਰੇਲ ਸੰਚਾਲਨ ਵਿੱਚ ਵਿਘਨ, ਰੇਲਵੇ ਸੰਪਤੀਆਂ ਨੂੰ ਨੁਕਸਾਨ ਪਹੁੰਚਾਉਣ ਵਰਗੀਆਂ ਬਰਬਾਦੀ/ਗੈਰਕਾਨੂੰਨੀ ਗਤੀਵਿਧੀਆਂ ਵਿੱਚ ਸ਼ਾਮਲ ਹੈ," ਰੇਲ ਮੰਤਰਾਲੇ ਨੇ ਮੰਗਲਵਾਰ ਨੂੰ ਜਾਰੀ ਇੱਕ ਜਨਤਕ ਨੋਟਿਸ ਵਿੱਚ ਕਿਹਾ।   ਇਹ ਵੀ ਪੜ੍ਹੋ: ਵਿਧਾਨ ਸਭਾ ਚੋਣਾਂ ਲਈ ਕਾਂਗਰਸ ਨੇ 23 ਉਮੀਦਵਾਰਾਂ ਦੀ ਦੂਜੀ ਸੂਚੀ ਕੀਤੀ ਜਾਰੀ ਨੋਟਿਸ ਵਿੱਚ ਕਿਹਾ ਗਿਆ ਹੈ ਕਿ ਅਜਿਹੀਆਂ ਗੁੰਮਰਾਹ ਕਰਨ ਵਾਲਿਆਂ ਗਤੀਵਿਧੀਆਂ ਅਨੁਸ਼ਾਸਨਹੀਣਤਾ ਦਾ ਉੱਚ ਪੱਧਰ ਹੈ, ਜੋ ਅਜਿਹੇ ਉਮੀਦਵਾਰਾਂ ਨੂੰ ਰੇਲਵੇ/ਸਰਕਾਰੀ ਨੌਕਰੀਆਂ ਲਈ ਅਯੋਗ ਬਣਾਉਂਦੀ ਹੈ। ਅਜਿਹੀਆਂ ਗਤੀਵਿਧੀਆਂ ਦੇ ਵੀਡੀਓ ਦੀ ਵਿਸ਼ੇਸ਼ ਏਜੰਸੀਆਂ ਦੀ ਮਦਦ ਨਾਲ ਜਾਂਚ ਕੀਤੀ ਜਾਵੇਗੀ ਅਤੇ ਗੈਰ-ਕਾਨੂੰਨੀ ਗਤੀਵਿਧੀਆਂ ਵਿੱਚ ਸ਼ਾਮਲ ਪਾਏ ਜਾਣ ਵਾਲੇ ਉਮੀਦਵਾਰਾਂ ਨੂੰ ਪੁਲਿਸ ਕਾਰਵਾਈ ਦੇ ਨਾਲ-ਨਾਲ ਰੇਲਵੇ ਵਿੱਚ ਨੌਕਰੀ ਪ੍ਰਾਪਤ ਕਰਨ 'ਤੇ ਉਮਰ ਭਰ ਦੀ ਪਾਬੰਦੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ। Indian Railways registers highest ever Freight loading in July 2021 ਅੱਗੇ ਕਿਹਾ ਗਿਆ ਹੈ ਕਿ ਰੇਲਵੇ ਭਰਤੀ ਬੋਰਡ (RRBs) ਇਮਾਨਦਾਰੀ ਦੇ ਉੱਚੇ ਮਿਆਰਾਂ ਨੂੰ ਕਾਇਮ ਰੱਖਦੇ ਹੋਏ ਇੱਕ ਨਿਰਪੱਖ ਅਤੇ ਪਾਰਦਰਸ਼ੀ ਭਰਤੀ ਪ੍ਰਕਿਰਿਆ ਨੂੰ ਚਲਾਉਣ ਲਈ ਵਚਨਬੱਧ ਹਨ। ਰੇਲਵੇ ਨੌਕਰੀ ਦੇ ਚਾਹਵਾਨਾਂ ਨੂੰ ਸਲਾਹ ਦਿੱਤੀ ਜਾਂਦੀ ਹੈ ਕਿ ਉਹ ਗੁੰਮਰਾਹ ਨਾ ਹੋਣ ਜਾਂ ਅਜਿਹੇ ਤੱਤਾਂ ਦੇ ਪ੍ਰਭਾਵ ਵਿੱਚ ਨਾ ਆਉਣ ਜੋ ਆਪਣੇ ਸੁਆਰਥੀ ਹਿੱਤਾਂ ਦੀ ਪੂਰਤੀ ਲਈ ਉਨ੍ਹਾਂ ਦੀ ਵਰਤੋਂ ਕਰਨ ਦੀ ਕੋਸ਼ਿਸ਼ ਕਰ ਰਹੇ ਹਨ, ਨੋਟਿਸ ਵਿੱਚ ਅੱਗੇ ਲਿਖਿਆ ਗਿਆ ਹੈ। ਇੱਥੇ ਪੜ੍ਹੋ ਪੰਜਾਬ ਤੇ ਦੇਸ਼ ਨਾਲ ਜੁੜੀਆਂ ਹੋਰ ਖ਼ਬਰਾਂ: -PTC News

Related Post