ਜ਼ਮੀਨੀ ਵਿਵਾਦ ਨੂੰ ਲੈ ਕੇ ਚੱਲੀਆਂ ਗੋਲੀਆਂ, ਤਿੰਨ ਦੀ ਹੋਈ ਮੌਤ
Pardeep Singh
April 4th 2022 01:31 PM --
Updated:
April 4th 2022 01:32 PM
ਗੁਰਦਾਸਪੁਰ : ਪੰਜਾਬ ਵਿੱਚ ਪਿਛਲੇ ਦਿਨੋਂ ਤੋਂ ਕਾਫੀ ਕਤਲਾਂ ਦੀਆਂ ਖਬਰਾ ਆ ਰਹੀਆ ਹਨ। ਅੱਜ ਗੁਰਦਾਸਪੁਰ ਦੇ ਬਲਾਕ ਕਾਹਨੂੰਵਾਨ ਦੇ ਥਾਣਾ ਭੈਣੀ ਮੀਆਂ ਖਾਨ ਦੇ ਅਧੀਨ ਪੈਦੇ ਪਿੰਡ ਫੁਲੜਾ ਵਿਖੇ ਜ਼ਮੀਨ ਨੂੰ ਲੈ ਕੇ ਵਿਵਾਦ ਇੰਨ੍ਹਾ ਵੱਧ ਗਿਆ ਕਿ ਗੋਲੀਆਂ ਚੱਲੀਆ ਅਤੇ ਇਸ ਦੌਰਾਨ ਤਿੰਨ ਲੋਕਾਂ ਦੀ ਮੌਤ ਹੋ ਗਈ ਹੈ। ਲੜਾਈ ਦਾ ਮੂਲ ਕਾਰਨ ਜ਼ਮੀਨ ਹੈ। ਮਿਲੀ ਜਾਣਾਕਾਰੀ ਅਨੁਸਾਰ ਪਿੰਡ ਦੇ ਮਜੂਦਾ ਕਾਂਗਰਸੀ ਸਰਪੰਚ ਵੱਲੋਂ ਗੋਲੀਆਂ ਚਲਾਈਆ ਗਈਆ ਹਨ। ਉਧਰ ਪੁਲਿਸ ਨੂੰ ਸੂਚਨਾ ਮਿਲਦੇ ਸਾਰ ਹੀ ਪੁਲਿਸ ਮੌਕੇ ਉੱਤੇ ਪਹੁੰਚ ਗਈ ਅਤੇ ਪੁਲਿਸ ਦਾ ਜਾਂਚ ਕਰ ਰਹੀ ਹੈ। ਪਿੰਡ ਦੀ ਮਹਿਲਾ ਸਰਪੰਚ ਦੇ ਪਤੀ ਉਪਰ ਗੋਲੀਆਂ ਚਲਾਉਣ ਦੇ ਇਲਜ਼ਾਮ ਲਗਾਏ ਗਏ ਹਨ। ਘਟਨਾ ਦਾ ਪਤਾ ਚਲਦਿਆਂ ਪੁਲਿਸ ਮੌਕੇ ਉਤੇ ਪਹੁੰਚ ਗਈ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਇਹ ਵੀ ਪੜ੍ਹੋ:ਚੰਡੀਗੜ੍ਹ ਦਾ ਮੁੱਦਾ ਭਖਿਆ : ਹਰਿਆਣਾ ਨੇ ਸੱਦਿਆ ਵਿਧਾਨ ਸਭਾ ਇਜਲਾਸ -PTC News