ਜੰਮੂ-ਕਸ਼ਮੀਰ: ਜੰਮੂ-ਕਸ਼ਮੀਰ ਦੇ ਪੁਲਵਾਮਾ ਦੇ ਪਹੂ ਇਲਾਕੇ 'ਚ ਅੱਤਵਾਦੀਆਂ ਅਤੇ ਸੁਰੱਖਿਆ ਬਲਾਂ ਵਿਚਾਲੇ ਹੋਏ ਮੁਕਾਬਲੇ 'ਚ ਤੀਜਾ ਅੱਤਵਾਦੀ ਵੀ ਮਾਰਿਆ ਗਿਆ ਹੈ। ਤਿੰਨੋਂ ਲਸ਼ਕਰ-ਏ-ਤੋਇਬਾ ਦੇ ਅੱਤਵਾਦੀ ਸਨ। ਕਸ਼ਮੀਰ ਪੁਲਿਸ ਨੇ ਦੱਸਿਆ ਕਿ ਤਿੰਨੋਂ ਅੱਤਵਾਦੀ ਨਿਸ਼ਾਨੇ 'ਤੇ ਸਨ, ਜਿਨ੍ਹਾਂ ਨੂੰ ਮਾਰ ਦਿੱਤਾ ਗਿਆ ਹੈ। ਪੁਲਿਸ ਮੁਤਾਬਕ ਇਲਾਕੇ ਨੂੰ ਪੂਰੀ ਤਰ੍ਹਾਂ ਨਾਲ ਘੇਰ ਲਿਆ ਗਿਆ ਹੈ। ਤਲਾਸ਼ੀ ਮੁਹਿੰਮ ਅਜੇ ਵੀ ਜਾਰੀ ਹੈ। ਕਸ਼ਮੀਰ ਵਿੱਚ ਤਿੰਨ ਦਿਨਾਂ ਵਿੱਚ ਇਹ ਚੌਥਾ ਇਨਕਾਉਂਟਰ ਹੈ। ਜਦਕਿ ਬਾਕੀਆਂ ਦੀ ਭਾਲ ਜਾਰੀ ਹੈ। ਸੁਰੱਖਿਆ ਬਲਾਂ ਨੇ ਉਨ੍ਹਾਂ ਨੂੰ ਘੇਰ ਲਿਆ ਹੈ। ਦੋਵਾਂ ਪਾਸਿਆਂ ਤੋਂ ਗੋਲੀਬਾਰੀ ਜਾਰੀ ਹੈ। ਕਸ਼ਮੀਰ ਪੁਲਿਸ ਨੇ ਕਿਹਾ ਕਿ ਤਿੰਨੋਂ ਅੱਤਵਾਦੀ ਨਿਸ਼ਾਨੇ 'ਤੇ ਸਨ, ਜੋ ਮਾਰੇ ਗਏ ਹਨ। ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਸੂਚਨਾ ਮਿਲਦੇ ਹੀ ਸੁਰੱਖਿਆ ਬਲਾਂ ਨੇ ਪੁਲਵਾਮਾ ਜ਼ਿਲ੍ਹੇ ਦੇ ਪਹੂ ਇਲਾਕੇ ਨੂੰ ਘੇਰ ਲਿਆ ਅਤੇ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ। ਇਸ ਦੌਰਾਨ ਅੱਤਵਾਦੀਆਂ ਨੇ ਗੋਲੀਬਾਰੀ ਕੀਤੀ ਅਤੇ ਜਵਾਬੀ ਕਾਰਵਾਈ 'ਚ ਉਹ ਮਾਰੇ ਗਏ। ਆਈਜੀਪੀ ਕਸ਼ਮੀਰ ਵਿਜੇ ਕੁਮਾਰ ਨੇ ਕਿਹਾ ਕਿ ਪੁਲਵਾਮਾ ਵਿੱਚ ਲਸ਼ਕਰ-ਏ-ਤੋਇਬਾ ਦੇ ਤਿੰਨ ਅੱਤਵਾਦੀਆਂ ਦੇ ਮੌਜੂਦ ਹੋਣ ਤੋਂ ਬਾਅਦ ਇਹ ਆਪ੍ਰੇਸ਼ਨ ਸ਼ੁਰੂ ਕੀਤਾ ਗਿਆ ਹੈ। -PTC News