ਅੱਜ ਭਗਵੰਤ ਮਾਨ ਕਰਨਗੇ ਕੈਬਨਿਟ ਦਾ ਵਿਸਥਾਰ, 5 ਨਵੇਂ ਮੰਤਰੀਆਂ ਨੂੰ ਚੁਕਾਈ ਜਾਵੇਗੀ ਸਹੁੰ

By  Pardeep Singh July 4th 2022 07:11 AM -- Updated: July 4th 2022 09:40 AM

ਚੰਡੀਗੜ੍ਹ: ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਦਾ ਮੰਤਰੀ ਮੰਡਲ ਦਾ ਵਿਸਥਾਰ ਕਰੇਗੀ ਹੈ। ਮਿਲੀ ਜਾਣਕਾਰੀ ਅਨੁਸਾਰ  5  ਵਿਧਾਇਕਾਂ ਨੂੰ ਮੰਤਰੀ ਬਣਾਇਆ ਜਾ ਰਿਹਾ ਹੈ। ਪੰਜਾਬ ਦੀ ਭਗਵੰਤ ਮਾਨ ਸਰਕਾਰ ਦੇ ਮੰਤਰੀ ਮੰਡਲ ਦਾ ਵਿਸਥਾਰ ਅੱਜ ਸ਼ਾਮ 5 ਵਜੇ ਹੋਵੇਗਾ। ਇਸ ਮੰਤਰੀ ਮੰਡਲ ਦੇ ਵਿਸਥਾਰ ਨਾਲ ਮਾਨ ਸਰਕਾਰ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਸਮੇਤ ਕੁੱਲ 15 ਮੰਤਰੀ ਹੋ ਜਾਣਗੇ।


ਅਮਨ ਅਰੋੜਾ:

 ਸੁਨਾਮ ਤੋਂ ਦੂਜੀ ਵਾਰ ਵਿਧਾਇਕ ਬਣੇ ਹਨ। ਪਿਛਲੀਆਂ ਚੋਣਾਂ ਮੁੱਖ ਮੰਤਰੀ ਭਗਵੰਤ ਮਾਨ ਨਾਲੋਂ 75 ਹਜ਼ਾਰ ਵੋਟਾਂ ਨਾਲ ਵੱਡੀ ਲੀਡ ਨਾਲ ਜਿੱਤੀਆਂ ਸਨ।  



ਅਨਮੋਲ ਗਗਨ ਮਾਨ : 

 ਅਨਮੋਲ ਗਗਨ ਮਾਨ ਇੱਕ ਮਸ਼ਹੂਰ ਪੰਜਾਬੀ ਗਾਇਕ ਹੈ। ਉਹ 'ਆਪ' ਦੇ ਯੂਥ ਵਿੰਗ ਦੇ ਸੂਬਾ ਮੀਤ ਪ੍ਰਧਾਨ ਰਹਿ ਚੁੱਕੇ ਹਨ। ਚੋਣ ਪ੍ਰਚਾਰ ਦੌਰਾਨ ‘ਕੇਜਰੀਵਾਲ ਗੀਤ’ ਗਾਇਆ ਗਿਆ। ਵਿਧਾਇਕ ਬਣਨ ਤੋਂ ਬਾਅਦ ਉਹ ਸਰਗਰਮੀ ਨਾਲ ਕੰਮ ਕਰ ਰਹੇ ਹਨ।



ਡਾ: ਇੰਦਰਬੀਰ ਸਿੰਘ ਨਿੱਝਰ: 

ਡਾ: ਇੰਦਰਬੀਰ ਸਿੰਘ ਨਿੱਝਰ ਚੋਣ ਜਿੱਤਣ ਤੋਂ ਬਾਅਦ ਉਨ੍ਹਾਂ ਨੂੰ ਪ੍ਰੋਟੈਮ ਸਪੀਕਰ ਬਣਾਇਆ ਗਿਆ ਹਾਲਾਂਕਿ ਬਾਅਦ ਵਿੱਚ ਕੁਲਤਾਰ ਸੰਧਵਾਂ ਸਪੀਕਰ ਬਣੇ। ਮੌਜੂਦਾ ਸਮੇਂ ਵਿਚ ਖ਼ਾਲਸਾ ਦੀਵਾਨ ਦੇ ਮੁਖੀ ਹਨ। ਸਿੱਖ ਸਿਆਸਤ ਦੇ ਨਜ਼ਰੀਏ ਤੋਂ ਅੰਮ੍ਰਿਤਸਰ ਅਹਿਮ ਕੇਂਦਰ ਹੈ, ਇਸ ਲਈ ਤਰਜੀਹ ਦਿੱਤੀ ਜਾ ਰਹੀ ਹੈ।



ਚੇਤਨ ਸਿੰਘ ਜੋੜਾਮਾਜਰਾ: 

ਚੇਤਨ ਸਿੰਘ ਜੋੜਾਮਾਜਰਾ ਚੋਣ ਜਿੱਤਣ ਤੋਂ ਬਾਅਦ ਉਹ ਬਹੁਤ ਮਸ਼ਹੂਰ ਹੋ ਗਿਆ। ਦੱਖਣੀ ਕੋਰੀਆ ਵਿੱਚ 7 ​​ਸਾਲ ਕੰਮ ਕੀਤਾ ਹੈ ਜਦੋਂ ਉਹ ਵਾਪਸ ਆਇਆ ਤਾਂ ਉਸਨੇ ਇੱਕ ਵਾਰ ਆਪਣੀ ਜਾਨ 'ਤੇ ਖੇਡ ਕੇ ਲੜਕੀ ਨੂੰ ਅਗਵਾ ਹੋਣ ਤੋਂ ਬਚਾਇਆ। ਪਟਿਆਲਾ ਦੇ ਸਮਾਣਾ ਤੋਂ ਵਿਧਾਇਕ ਹਨ।



ਫੌਜਾ ਸਿੰਘ ਸਰਾਰੀ: 

ਫੌਜਾ ਸਿੰਘ ਸਰਾਰੀ ਪੰਜਾਬ ਪੁਲਿਸ ਦੇ ਸੇਵਾਮੁਕਤ ਇੰਸਪੈਕਟਰ ਸਰਾਰੀ ਫਿਰੋਜ਼ਪੁਰ ਦੇ ਸਰਹੱਦੀ ਇਲਾਕੇ ਗੁਰੂ ਹਰਸਹਾਏ ਤੋਂ ਵਿਧਾਇਕ ਹਨ। ਇਸ ਲਈ ਸਰਕਾਰ ਵਿੱਚ ਸ਼ਾਮਿਲ ਕੀਤਾ ਜਾ ਰਿਹਾ ਹੈ। ਫੌਜਾ ਸਿੰਘ ਸਰਾਰੀ ਰਾਏ ਸਿੱਖ ਭਾਈਚਾਰੇ ਨਾਲ ਸਬੰਧਿਤ ਹੈ।



ਇਹ ਵੀ ਪੜ੍ਹੋ;ਸੋਮਵਾਰ ਨੂੰ ਹੋਵੇਗਾ ਪੰਜਾਬ ਕੈਬਨਿਟ ਦਾ ਵਿਸਥਾਰ; ਪੰਜਾਬ ਨੂੰ ਮਿਲਣਗੇ 5 ਹੋਰ ਮੰਤਰੀ



-PTC News

Related Post