ਟੁੱਥਪਿਕ ਆਰਟਿਸਟ ਨੇ ਸਿੱਧੂ ਮੂਸੇਵਾਲਾ ਨੂੰ ਵਿਲੱਖਣ ਤਰੀਕੇ ਨਾਲ ਦਿੱਤੀ ਸ਼ਰਧਾਂਜਲੀ

By  Ravinder Singh June 11th 2022 02:32 PM

ਅੰਮ੍ਰਿਤਸਰ : ਮਸ਼ਹੂਰ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਸਿੱਧੂ ਮੂਸੇਵਾਲਾ ਦੇ ਫੈਨਜ਼ ਵੱਲੋਂ ਵੱਖ-ਵੱਖ ਤਰੀਕੇ ਨਾਲ ਸਿੱਧੂ ਮੂਸੇਵਾਲਾ ਨੂੰ ਸ਼ਰਧਾਂਜਲੀ ਭੇਟ ਕੀਤੀ ਜਾ ਰਹੀ ਹੈ। ਕੁਝ ਨੌਜਵਾਨਾਂ ਵੱਲੋਂ ਸਿੱਧੂ ਮੂਸੇਵਾਲੇ ਦੀਆਂ ਤਸਵੀਰਾਂ ਦੇ ਟੈਟੂ ਆਪਣੇ ਸਰੀਰ ਉਤੇ ਬਣਵਾਏ ਜਾ ਰਹੇ ਹਨ ਤੇ ਕੁਝ ਨੌਜਵਾਨਾਂ ਵੱਲੋਂ ਸਿੱਧੂ ਮੂਸੇਵਾਲੇ ਦਾ ਨਾਮ ਅਤੇ ਉਸ ਦੀ ਜਨਮ ਤਰੀਕ ਅਤੇ ਉਸਦੀ ਮੌਤ ਦੀ ਤਾਰੀਕ ਆਪਣੀਆਂ ਬਾਹਾਂ ਉਤੇ ਟੈਟੂ ਦੇ ਰੂਪ ਵਿੱਚ ਬਣਵਾਈਆਂ ਜਾ ਰਹੀਆਂ ਤੇ ਕੁਝ ਨੌਜਵਾਨਾਂ ਵੱਲੋਂ ਸਿੱਧੂ ਮੂਸੇਵਾਲੇ ਦੇ ਟਰੈਕਟਰ ਵਰਗੇ ਆਪਣੇ ਸਾਈਕਲਾਂ ਨੂੰ ਰੂਪ ਰੇਖਾ ਦੇ ਕੇ ਸ਼ਰਧਾਂਜਲੀ ਦਿੱਤੀ ਜਾ ਰਹੀ ਹੈ। ਟੁੱਥਪਿਕ ਆਰਟਿਸਟ ਨੇ ਸਿੱਧੂ ਮੂਸੇਵਾਲਾ ਨੂੰ ਵਿਲੱਖਣ ਤਰੀਕੇ ਨਾਲ ਦਿੱਤੀ ਸ਼ਰਧਾਂਜਲੀਦੂਜੇ ਪਾਸੇ ਅੱਜ ਸਿੱਧੂ ਮੂਸੇਵਾਲਾ ਦਾ ਜਨਮਦਿਨ ਵੀ ਹੈ ਤੇ ਅੱਜ ਦੇ ਦਿਨ ਅੰਮ੍ਰਿਤਸਰ ਵਿਚ ਟੁੱਥਪਿਕ ਆਰਟਿਸਟ ਬਲਜਿੰਦਰ ਸਿੰਘ ਵੱਲੋਂ 11 ਹਜ਼ਾਰ ਟੁੱਥਪਿਕ ਦੀ ਮਦਦ ਦੇ ਨਾਲ ਸਿੱਧੂ ਮੂਸੇਵਾਲੇ ਦੀ ਤਸਵੀਰ ਬਣਾਈ ਤੇ ਉਸ ਦੇ ਜਨਮ ਦਿਨ ਉਤੇ ਮੂਸੇਵਾਲੇ ਨੂੰ ਸ਼ਰਧਾਂਜਲੀ ਭੇਟ ਕੀਤੀ। ਟੁੱਥਪਿਕ ਆਰਟਿਸਟ ਨੇ ਸਿੱਧੂ ਮੂਸੇਵਾਲਾ ਨੂੰ ਵਿਲੱਖਣ ਤਰੀਕੇ ਨਾਲ ਦਿੱਤੀ ਸ਼ਰਧਾਂਜਲੀਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬਲਜਿੰਦਰ ਸਿੰਘ ਨੇ ਕਿਹਾ ਕਿ ਜੇ ਸਿੱਧੂ ਮੂਸੇਵਾਲਾ ਅੱਜ ਜ਼ਿੰਦਾ ਹੁੰਦੇ ਤੇ ਬਹੁਤ ਖ਼ੁਸ਼ੀ ਨਾਲ ਉਨ੍ਹਾਂ ਦਾ ਜਨਮ ਦਿਨ ਮਨਾਉਣਾ ਸੀ ਪਰ ਸਿੱਧੂ ਮੂਸੇਵਾਲਾ ਆਪਣੀ ਸੰਸਾਰਕ ਯਾਤਰਾ ਪੂਰੀ ਕਰਕੇ ਇਸ ਸੰਸਾਰ ਨੂੰ ਅਲਵਿਦਾ ਕਹਿ ਚੁੱਕੇ ਹਨ ਤੇ ਅੱਜ ਦੇ ਦਿਨ ਉਨ੍ਹਾਂ ਦਾ 29ਵਾਂ ਜਨਮ ਦਿਨ ਹੈ ਤੇ ਬੜੇ ਦੁੱਖ ਦੇ ਨਾਲ ਉਨ੍ਹਾਂ ਨੂੰ ਸ਼ਰਧਾਂਜਲੀ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਮੈਂ ਇਕ ਆਰਟਿਸਟ ਹੋਣ ਦੇ ਨਾਤੇ ਆਪਣੇ ਤਰੀਕੇ ਨਾਲ 11 ਹਜ਼ਾਰ 225 ਟੁੱਥਪਿਕ ਦੀ ਮਦਦ ਦੇ ਨਾਲ ਸਿੱਧੂ ਮੂਸੇਵਾਲੇ ਦੀ ਤਸਵੀਰ ਤਿਆਰ ਕੀਤੀ ਹੈ ਤੇ ਇਹ ਤਸਵੀਰ ਉਹ ਮੂਸਾ ਪਿੰਡ ਜਾ ਕੇ ਸਿੱਧੂ ਮੂਸੇਵਾਲਾ ਦੇ ਮਾਤਾ ਪਿਤਾ ਨੂੰ ਭੇਟ ਕਰਨਗੇ। ਇਥੇ ਪਰਿਵਾਰ ਨਾਲ ਦੁੱਖ ਸਾਂਝਾ ਕਰਨਗੇ। ਇਸਦੇ ਨਾਲ ਹੀ ਅੱਗੇ ਬੋਲਦੇ ਹੋਏ ਕਿਹਾ ਕਿ ਜੋ ਮੂਸੇਵਾਲਾ ਦੀ ਮਾਤਾ ਵੱਲੋਂ ਹਰ ਵਿਅਕਤੀ ਨੂੰ ਰੁੱਖ ਲਗਾਉਣ ਦੀ ਅਪੀਲ ਕੀਤੀ ਗਈ ਹੈ ਉਸ ਦਾ ਵੀ ਸਵਾਗਤ ਕਰਦੇ ਹਾਂ ਤੇ ਅਸੀਂ ਕੋਸ਼ਿਸ਼ ਕਰਾਂਗੇ ਕਿ ਵੱਧ ਤੋਂ ਵੱਧ ਰੁੱਖ ਲਗਾਏ ਜਾਣ। ਇਹ ਵੀ ਪੜ੍ਹੋ : ਸਿੱਧੂ ਮੂਸੇਵਾਲਾ ਕਤਲ ਕਾਂਡ 'ਚ ਸਿਰਸਾ ਦੇ ਨੌਜਵਾਨਾਂ ਦੇ ਨਾਂ ਆਉਣ ਮਗਰੋਂ ਪੁਲਿਸ ਅਲਰਟ 'ਤੇ

Related Post