Heat Wave Alert: ਚੰਡੀਗੜ੍ਹ 'ਚ ਕੱਲ੍ਹ ਤੋਂ ਹੀਟ ਵੇਵ ਦਾ ਅਲਰਟ ਹੋਇਆ ਜਾਰੀ

ਚੰਡੀਗੜ੍ਹ ਅਤੇ ਆਸਪਾਸ ਦੇ ਇਲਾਕਿਆਂ ਦੇ ਲੋਕਾਂ ਨੂੰ ਭਲਕੇ 16 ਮਈ ਤੋਂ ਗਰਮੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਗਰਮੀ ਦੇ ਇਹ ਹਾਲਾਤ 18 ਮਈ ਤੱਕ ਰਹਿਣਗੇ।

By  Amritpal Singh May 15th 2024 09:11 AM

Punjab weather: ਚੰਡੀਗੜ੍ਹ ਅਤੇ ਆਸਪਾਸ ਦੇ ਇਲਾਕਿਆਂ ਦੇ ਲੋਕਾਂ ਨੂੰ ਭਲਕੇ 16 ਮਈ ਤੋਂ ਗਰਮੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਗਰਮੀ ਦੇ ਇਹ ਹਾਲਾਤ 18 ਮਈ ਤੱਕ ਰਹਿਣਗੇ। ਜਿੱਥੇ 16 ਮਈ ਨੂੰ ਵੱਧ ਤੋਂ ਵੱਧ ਤਾਪਮਾਨ 42 ਡਿਗਰੀ ਰਹੇਗਾ, 18 ਮਈ ਨੂੰ 44 ਡਿਗਰੀ ਤੱਕ ਪਹੁੰਚ ਜਾਵੇਗਾ। ਇਸ ਸਮੇਂ ਦੌਰਾਨ, ਗਰਮ ਹਵਾ ਚੱਲੇਗੀ ਜੋ ਸਰੀਰ ਨੂੰ ਝੁਲਸ ਦੇਵੇਗੀ।

ਚੰਡੀਗੜ੍ਹ 'ਚ ਮੌਸਮ ਵਿਭਾਗ ਵੱਲੋਂ ਹੀਟ ਵੇਵ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਨੇ ਕੱਲ੍ਹ ਤੋਂ 2 ਦਿਨਾਂ ਲਈ ਯੈਲੋ ਅਲਰਟ ਜਾਰੀ ਕੀਤਾ ਹੈ। ਇਸੇ 18 ਲਈ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। 18 ਮਈ ਨੂੰ ਤਾਪਮਾਨ 44 ਡਿਗਰੀ ਸੈਲਸੀਅਸ ਤੱਕ ਪਹੁੰਚ ਜਾਵੇਗਾ। ਇਸ ਕਾਰਨ ਦਿਨ ਵੇਲੇ ਗਰਮੀ ਬਹੁਤ ਵਧ ਜਾਵੇਗੀ। ਇਸ ਦੇ ਲਈ ਮੌਸਮ ਵਿਭਾਗ ਵੱਲੋਂ ਐਡਵਾਈਜ਼ਰੀ ਵੀ ਜਾਰੀ ਕੀਤੀ ਗਈ ਹੈ।

ਤਾਪਮਾਨ ਇਸ ਤਰ੍ਹਾਂ ਰਹੇਗਾ

ਮੌਸਮ ਵਿਭਾਗ ਦੀ ਭਵਿੱਖਬਾਣੀ ਅਨੁਸਾਰ ਅੱਜ ਵੱਧ ਤੋਂ ਵੱਧ ਤਾਪਮਾਨ 41 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ ਤਾਪਮਾਨ 23 ਡਿਗਰੀ ਸੈਲਸੀਅਸ ਰਹਿਣ ਦਾ ਅਨੁਮਾਨ ਹੈ। ਭਲਕੇ 16 ਮਈ ਨੂੰ ਤਾਪਮਾਨ 42 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ ਤਾਪਮਾਨ 23 ਡਿਗਰੀ ਸੈਲਸੀਅਸ ਰਹੇਗਾ।

ਇਸ ਤੋਂ ਬਾਅਦ 18 ਮਈ ਨੂੰ ਵੱਧ ਤੋਂ ਵੱਧ ਤਾਪਮਾਨ 44 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ ਤਾਪਮਾਨ 27 ਡਿਗਰੀ ਸੈਲਸੀਅਸ ਰਹਿਣ ਦੀ ਸੰਭਾਵਨਾ ਹੈ। 19 ਮਈ ਨੂੰ ਵੱਧ ਤੋਂ ਵੱਧ ਤਾਪਮਾਨ 45 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ ਤਾਪਮਾਨ 27 ਡਿਗਰੀ ਸੈਲਸੀਅਸ ਰਹੇਗਾ।

ਸਿਹਤ ਵਿਭਾਗ ਨੇ ਚੇਤਾਵਨੀ ਜਾਰੀ ਕੀਤੀ ਸੀ

ਤੇਜ਼ ਧੁੱਪ ਅਤੇ ਗਰਮੀ ਦੇ ਮੱਦੇਨਜ਼ਰ ਸਿਹਤ ਵਿਭਾਗ ਵੱਲੋਂ ਐਡਵਾਈਜ਼ਰੀ ਜਾਰੀ ਕੀਤੀ ਗਈ ਹੈ। ਸਿਹਤ ਵਿਭਾਗ ਵੱਲੋਂ ਜਾਰੀ ਐਡਵਾਈਜ਼ਰੀ ਅਨੁਸਾਰ ਸਿੱਧੀ ਧੁੱਪ ਤੋਂ ਬਚੋ, ਘਰ ਦੀਆਂ ਖਿੜਕੀਆਂ ਖੁੱਲ੍ਹੀਆਂ ਰੱਖੋ, ਹਲਕੇ ਰੰਗ ਦੇ ਢਿੱਲੇ ਸੂਤੀ ਕੱਪੜੇ ਪਾਓ, ਸਿੱਧੀ ਧੁੱਪ ਤੋਂ ਬਚਣ ਲਈ ਛੱਤਰੀਆਂ, ਟੋਪੀਆਂ ਅਤੇ ਐਨਕਾਂ ਦੀ ਵਰਤੋਂ ਕਰੋ, ਪਾਣੀ ਵਾਰ-ਵਾਰ ਪੀ ਕੇ ਆਪਣੇ ਆਪ ਨੂੰ ਹਾਈਡਰੇਟ ਰੱਖੋ , ਜਿੰਨਾ ਸੰਭਵ ਹੋ ਸਕੇ ਤਰਲ ਪਦਾਰਥ, ਫਲ ਅਤੇ ਸਲਾਦ ਦਾ ਸੇਵਨ ਕਰੋ।

ਇਸ ਦੇ ਨਾਲ ਹੀ ਸ਼ਰਾਬ, ਕੈਫੀਨ ਅਤੇ ਮਿੱਠੇ ਵਾਲੇ ਪੀਣ ਵਾਲੇ ਪਦਾਰਥ ਨਾ ਪੀਣ, ਬੱਚਿਆਂ, ਬਜ਼ੁਰਗਾਂ ਸਮੇਤ ਸਿਹਤ ਸਬੰਧੀ ਸਮੱਸਿਆਵਾਂ ਵਾਲੇ ਲੋਕ ਦਿਨ ਵੇਲੇ ਬਾਹਰ ਜਾਣ ਤੋਂ ਪਰਹੇਜ਼ ਕਰਨ ਅਤੇ ਬਾਹਰ ਖੜ੍ਹੇ ਕਿਸੇ ਵੀ ਵਾਹਨ ਦੇ ਅੰਦਰ ਪਾਲਤੂ ਜਾਨਵਰਾਂ ਨੂੰ ਨਾ ਛੱਡਣ।

Related Post