ਕਣਕ ਦਾ ਝਾੜ ਘੱਟ ਨਿਕਲਣ ਤੇ ਕਰਜ਼ੇ ਦੇ ਬੋਝ ਕਾਰਨ ਦੋ ਕਿਸਾਨਾਂ ਵੱਲੋਂ ਖ਼ੁਦਕੁਸ਼ੀ

By  Ravinder Singh April 26th 2022 01:43 PM

ਸੰਗਰੂਰ : ਪੰਜਾਬ ਵਿੱਚ ਕਿਸਾਨਾਂ ਉਤੇ ਕਰਜ਼ੇ ਦਾ ਬੋਝ ਇਸ ਹੱਦ ਤੱਕ ਵੱਧ ਗਿਆ ਕਿ ਉਹ ਖ਼ੁਦਕੁਸ਼ੀਆਂ ਦੇ ਰਹਿ ਪੈ ਗਏ ਹਨ। ਸੰਗਰੂਰ ਦੇ ਪਿੰਡ ਲੌਂਗੇਵਾਲ ਵਿੱਚ ਕਿਸਾਨ ਭੋਲਾ ਸਿੰਘ ਨੇ ਕਣਕ ਦਾ ਝਾੜ ਘੱਟ ਨਿਕਲਣ ਕਾਰਨ ਖ਼ੁਦਕੁਸ਼ੀ ਕਰ ਲਈ ਹੈ। ਕਣਕ ਦਾ ਝਾੜ ਘੱਟ ਨਿਕਲਣ ਤੇ ਕਰਜ਼ੇ ਦੇ ਬੋਝ ਕਾਰਨ ਦੋ ਕਿਸਾਨਾਂ ਨੇ ਕੀਤੀ ਖ਼ੁਦਕੁਸ਼ੀਭੋਲਾ ਸਿੰਘ ਕੋਲ 2 ਏਕੜ ਜ਼ਮੀਨ ਸੀ ਤੇ 14 ਏਕੜ ਠੇਕੇ ਉਤੇ ਖੇਤੀ ਕਰਦਾ ਸੀ। ਕਣਕ ਦਾ ਝਾੜ ਘੱਟ ਨਿਕਲਣ ਕਾਰਨ ਉਹ ਕਰੀਬ ਸੱਤ ਲੱਖ ਰੁਪਏ ਠੇਕਾ ਦੇ ਨਹੀਂ ਪਾ ਰਿਹਾ ਸੀ। ਜਿਸ ਕਾਰਨ ਉਹ ਪਰੇਸ਼ਾਨ ਰਹਿਣ ਲੱਗ ਪਿਆ ਸੀ। ਇਸ ਪਰੇਸ਼ਾਨੀ ਵਿੱਚ ਉਸ ਨੇ ਆਪਣੇ ਖੇਤ 'ਚ ਜਾ ਕੇ ਦਰੱਖਤ ਨਾਲ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਕਣਕ ਦਾ ਝਾੜ ਘੱਟ ਨਿਕਲਣ ਤੇ ਕਰਜ਼ੇ ਦੇ ਬੋਝ ਕਾਰਨ ਦੋ ਕਿਸਾਨਾਂ ਨੇ ਕੀਤੀ ਖ਼ੁਦਕੁਸ਼ੀਇਸ ਤੋਂ ਇਲਾਵਾ ਇਕ ਹੋਰ ਕਿਸਾਨ ਨੇ ਕਰਜ਼ੇ ਤੋਂ ਤੰਗ ਹੋ ਕੇ ਖ਼ੁਦ ਨੂੰ ਗੋਲੀ ਮਾਰ ਕੇ ਖ਼ੁਦਕੁਸ਼ੀ ਕਰ ਲਈ। ਫਤਿਹਗੜ੍ਹ ਸ਼ੁਕਰਚੱਕ ਦੀ ਸਵੇਰ ਦੀ ਘਟਨਾ ਕਰਜ਼ੇ ਤੋਂ ਪਰੇਸ਼ਾਨ ਕਿਸਾਨ ਨੇ ਸਵੇਰੇ ਲਾਇਸੈਂਸੀ ਪਿਸਤੌਲ ਨਾਲ ਗੋਲ਼ੀ ਮਾਰ ਕੇ ਖ਼ੁਦਕੁਸ਼ੀ ਕਰ ਲਈ ਹੈ। ਕਣਕ ਦਾ ਝਾੜ ਘੱਟ ਨਿਕਲਣ ਤੇ ਕਰਜ਼ੇ ਦੇ ਬੋਝ ਕਾਰਨ ਦੋ ਕਿਸਾਨਾਂ ਨੇ ਕੀਤੀ ਖ਼ੁਦਕੁਸ਼ੀਮ੍ਰਿਤਕ ਕਿਸਾਨ ਦੀ ਪਛਾਣ ਗੁਰਲਾਲ ਸਿੰਘ (38) ਵਾਸੀ ਫਤਿਹਗੜ੍ਹ ਸ਼ੁਕਰਚੱਕ ਵਜੋਂ ਹੋਈ ਹੈ। ਸੂਚਨਾ 'ਤੇ ਪਹੁੰਚੀ ਪੁਲਿਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਲਿਆ। ਪੁਲਿਸ ਨੇ ਇਸ ਮਾਮਲੇ ਦੀ ਅਗਲੀ ਜਾਂਚ ਆਰੰਭ ਦਿੱਤੀ ਹੈ। ਕਾਬਿਲੇਗੌਰ ਹੈ ਕਿ ਪਹਿਲਾਂ ਹੀ ਆਰਥਿਕ ਮੰਦਹਾਲੀ ਵਿੱਚੋਂ ਲੰਘ ਰਹੇ ਕਿਸਾਨਾਂ ਨੂੰ ਹੁਣ ਕਣਕ ਦੀ ਫ਼ਸਲ ਦਾ ਝਾੜ ਘੱਟ ਜਾਣ ਕਾਰਨ ਵੱਡਾ ਆਰਥਿਕ ਝਟਕਾ ਲੱਗਾ ਹੈ। ਇਹ ਪਹਿਲੀ ਵਾਰ ਹੈ ਕਿ ਕਣਕ ਦਾ ਝਾੜ ਪ੍ਰਤੀ ਏਕੜ 4 ਤੋਂ ਲੈ ਕੇ 8 ਕੁਇੰਟਲ ਤਕ ਘੱਟ ਗਿਆ ਹੈ। ਇਹੀ ਨਹੀਂ ਇਸ ਵਾਰ ਤੂੜੀ ਪਹਿਲਾਂ ਨਾਲੋਂ ਅੱਧੀ ਬਣ ਰਹੀ ਹੈ। ਕਣਕ ਦਾ ਝਾੜ ਜ਼ਿਆਦਾ ਘੱਟ ਜਾਣ ਤੋਂ ਬਾਅਦ ਕਿਸਾਨ ਬੇਹੱਦ ਚਿੰਤਤ ਨਜ਼ਰ ਆ ਰਹੇ ਹਨ। ਕਣਕ ਦਾ ਝਾੜ ਘੱਟਣ ਕਾਰਨ ਕਿਸਾਨਾਂ ਨੂੰ 15 ਤੋਂ 20 ਹਜ਼ਾਰ ਰੁਪਏ ਪ੍ਰਤੀ ਏਕੜ ਦੇ ਨੁਕਸਾਨ ਦਾ ਖਦਸ਼ਾ ਹੈ। ਸੂਬੇ ਵਿਚ ਕਣਕ ਦਾ ਝਾੜ ਘਟਣ ਤੋਂ ਬਾਅਦ ਮੱਧ ਵਰਗੀ ਤੇ ਛੋਟੀ ਕਿਸਾਨੀ ਨੂੰ ਜ਼ਿਆਦਾ ਮਾਰ ਪਈ ਹੈ ਕਿਉਂਕਿ ਉਨ੍ਹਾਂ ਆਪਣੀ ਫ਼ਸਲ ਨੂੰ ਵੇਚਣ ਤੋਂ ਬਾਅਦ ਉਨ੍ਹਾਂ ਪੈਸਿਆਂ ਨਾਲ ਅਗਲੀ ਫ਼ਸਲ ਦੀ ਬਿਜਾਈ ਦਾ ਪ੍ਰਬੰਧ ਕਰਨਾ ਹੁੰਦਾ ਹੈ। ਇਹ ਵੀ ਪੜ੍ਹੋ : ਹਾਈ ਕੋਰਟ ਵੱਲੋਂ ਨਸ਼ਾ ਤਸਕਰ ਜਗਦੀਸ਼ ਭੋਲਾ ਦੀ ਜ਼ਮਾਨਤ ਪਟੀਸ਼ਨ ਖਾਰਿਜ

Related Post