ਪੰਜਾਬ ਸਰਕਾਰ ਵੱਲੋਂ ਪੁਲਿਸ ਤੇ ਫੌਜੀ ਜਵਾਨਾਂ ਲਈ ਲਏ ਗਏ ਦੋ ਅਹਿਮ ਫੈਸਲੇ

By  Riya Bawa May 19th 2022 12:59 PM

ਚੰਡੀਗੜ੍ਹ: ਪੰਜਾਬ ਕੈਬਿਨੇਟ ਮੀਟਿੰਗ ਵਿਚ ਪੰਜਾਬ ਸਰਕਾਰ ਵੱਲੋਂ ਕਈ ਅਹਿਮ ਫੈਸਲੇ ਲਏ ਗਏ ਹਨ। ਇਨ੍ਹਾਂ ਫੈਸਲਿਆਂ ਦੀ ਲੜੀ ਵਿਚ ਪੰਜਾਬ ਸਰਕਾਰ ਨੇ ਪੁਲਿਸ ਤੇ ਫੌਜੀ ਜਵਾਨਾਂ ਲਈ ਦੋ ਅਹਿਮ ਫੈਸਲੇ ਲਏ ਹਨ। ਇਸ ਜਾਣਕਾਰੀ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਦਿੱਤੀ ਹੈ। ਉਨ੍ਹਾਂ ਨੇ ਟਵੀਟ ਵਿੱਚ ਲਿਖਿਆ ਹੈ ਕਿ ਸ਼ਹੀਦ ਜਵਾਨਾਂ ਦੇ ਪਰਿਵਾਰਾਂ ਨੂੰ ਸਹਾਇਤਾ ਰਾਸ਼ੀ ਵਜੋਂ ਇੱਕ ਕਰੋੜ ਰੁਪਏ ਦਿੱਤੇ ਜਾਣਗੇ। ਇਸ ਤੋਂ ਇਲਾਵਾ ਪੰਜਾਬ ਦੇ ਬਹਾਦੁਰ ਵੀਰ ਜਵਾਨਾਂ ਦੀਆਂ ਰੱਖਿਆ ਸੇਵਾਵਾਂ ਬਦਲੇ ਇਨਾਮ ਜੇਤੂਆਂ ਲਈ ਇਨਾਮੀ ਰਾਸ਼ੀ ਤੇ ਨਗਦੀ ਰਾਸ਼ੀ ਵਿੱਚ 40 ਫੀਸਦੀ ਵਾਧਾ ਕੀਤੀ ਗਿਆ ਹੈ।  ਕੈਬਨਿਟ ਵੱਲੋਂ ਸ਼ਾਨਦਾਰ ਸੇਵਾਵਾਂ ਨਿਭਾਉਣ ਵਾਲੇ ਪੁਰਸਕਾਰ ਜੇਤੂਆਂ ਲਈ ਰਾਸ਼ੀ ਵਧਾਉਣ ਦੀ ਪ੍ਰਵਾਨਗੀ ਇਸ ਬਾਰੇ ਟਵੀਟ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਦੇ ਸਾਡੇ ਵੀਰ ਸਪੂਤ ਦੇਸ਼ ਤੇ ਪੰਜਾਬ ਦੀ ਰੱਖਿਆ ਕਰਨ ਲਈ, ਸ਼ਾਂਤੀ ਬਣਾਏ ਰੱਖਣ ਲਈ ਆਪਣੀ ਜਾਨ ਦੀ ਬਾਜ਼ੀ ਲਗਾ ਦਿੰਦੇ ਨੇ...ਉਨ੍ਹਾਂ ਬਹਾਦਰ ਜਵਾਨਾਂ ਤੇ ਉਨ੍ਹਾਂ ਦੇ ਪਰਿਵਾਰਾਂ ਦਾ ਖ਼ਿਆਲ ਰੱਖਣਾ ਸਮਾਜ ਦੀ ਜ਼ਿੰਮੇਵਾਰੀ ਹੁੰਦੀ ਹੈ। ਇਸੇ ਜ਼ਿੰਮੇਵਾਰੀ ਨੂੰ ਨਿਭਾਉਂਦੇ ਹੋਏ ਪੰਜਾਬ ਕੈਬਨਿਟ ਦੀ ਮੀਟਿੰਗ 'ਚ 2 ਅਹਿਮ ਫੈਸਲੇ ਲਏ... ਜ਼ਿਕਰਯੋਗ ਹੈ ਕਿ ਇਸ ਐਵਾਰਡ ਰਾਸ਼ੀ ਵਿੱਚ ਸਾਲ 2011 ਤੋਂ ਬਾਅਦ ਕੋਈ ਵਾਧਾ ਨਹੀਂ ਹੋਇਆ ਸੀ। ਸ਼ਹੀਦਾਂ ਫੌਜੀਆਂ ਦੇ ਪਰਿਵਾਰਾਂ ਲਈ ਐਕਸ-ਗ੍ਰੇਸ਼ੀਆ ਗਰਾਂਟ 50 ਲੱਖ ਤੋਂ ਵਧਾ ਕੇ ਇਕ ਕਰੋੜ ਰੁਪਏ ਕੀਤੀ। ਗੌਰਤਲਬ ਹੈ ਕਿ ਬੀਤੇ ਦਿਨੀ ਰੱਖਿਆ ਸੇਵਾਵਾਂ ਦੇ ਜਵਾਨਾਂ ਦੀਆਂ ਸ਼ਾਨਦਾਰ ਸੇਵਾਵਾਂ ਨੂੰ ਮਾਨਤਾ ਦਿੰਦਿਆਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਕੈਬਨਿਟ ਨੇ ਮਿਸਾਲੀ ਸੇਵਾਵਾਂ ਬਦਲੇ ਐਵਾਰਡ ਜਿੱਤਣ ਵਾਲਿਆਂ ਲਈ ਜ਼ਮੀਨ ਬਦਲੇ ਨਕਦ ਰਾਸ਼ੀ ਤੇ ਕੈਸ਼ ਐਵਾਰਡ ਵਿੱਚ ਵਾਧਾ ਕਰਨ ਦਾ ਫੈਸਲਾ ਕੀਤਾ ਹੈ। ਸਰਕਾਰ ਦੀ ਕਿਰਕਿਰੀ ਮਗਰੋਂ ਜ਼ਿਲ੍ਹਾ ਵਾਰ ਜਨਤਾ ਦਰਬਾਰ ਲਾਉਣ ਦਾ ਫ਼ੈਸਲਾ ਇਸ ਤਹਿਤ ਜ਼ਮੀਨ ਬਦਲੇ ਨਕਦ ਰਾਸ਼ੀ ਸਰਵੋਤਮ ਯੁੱਧ ਸੇਵਾ ਮੈਡਲ ਜੇਤੂਆਂ ਲਈ ਹੁਣ 2 ਲੱਖ ਦੀ ਥਾਂ 2.80 ਲੱਖ ਰੁਪਏ ਹੋਵੇਗੀ, ਉੱਤਮ ਯੁੱਧ ਸੇਵਾ ਮੈਡਲ ਜੇਤੂਆਂ ਲਈ ਇਹ ਰਾਸ਼ੀ ਇਕ ਲੱਖ ਦੀ ਥਾਂ 1.40 ਲੱਖ ਰੁਪਏ, ਯੁੱਧ ਸੇਵਾ ਮੈਡਲ ਜੇਤੂਆਂ ਲਈ 50 ਹਜ਼ਾਰ ਤੋਂ 70 ਹਜ਼ਾਰ ਰੁਪਏ, ਸੈਨਾ/ਨੌ ਸੈਨਾ/ਵਾਯੂ ਸੈਨਾ ਮੈਡਲ (ਡੀ) ਜੇਤੂਆਂ ਲਈ 30 ਹਜ਼ਾਰ ਤੋਂ 42 ਹਜ਼ਾਰ ਰੁਪਏ, ਮੈਨਸ਼ਨ-ਇਨ-ਡਿਸਪੈਚਜ਼ (ਡੀ) ਜੇਤੂਆਂ ਲਈ 15 ਹਜ਼ਾਰ ਦੀ ਥਾਂ 21 ਹਜ਼ਾਰ, ਪਰਮ ਵਿਸ਼ਿਸਟ ਸੇਵਾ ਮੈਡਲ ਜੇਤੂਆਂ ਲਈ 2 ਲੱਖ ਤੋਂ 2.80 ਲੱਖ ਰੁਪਏ, ਅਤੀ ਵਿਸ਼ਿਸਟ ਸੇਵਾ ਮੈਡਲ ਜੇਤੂਆਂ ਲਈ 75 ਹਜ਼ਾਰ ਤੋਂ 1.05 ਲੱਖ ਅਤੇ ਵਿਸ਼ਿਸਟ ਸੇਵਾ ਮੈਡਲ ਜੇਤੂਆਂ 30 ਹਜ਼ਾਰ ਤੋਂ 42 ਹਜ਼ਾਰ ਰੁਪਏ ਕਰ ਦਿੱਤੀ ਗਈ ਹੈ। -PTC News

Related Post