Jammu Kashmir Encounter: ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ ਦੌਰਾਨ ਦੋ ਅੱਤਵਾਦੀ ਢੇਰ
Riya Bawa
February 5th 2022 09:09 AM --
Updated:
February 5th 2022 09:36 AM
Jammu Kashmir Encounter: ਸ਼੍ਰੀਨਗਰ ਸ਼ਹਿਰ ਦੇ ਜਾਕੁਰਾ ਇਲਾਕੇ 'ਚ ਸ਼ਨੀਵਾਰ ਸਵੇਰੇ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ ਸ਼ੁਰੂ ਹੋ ਗਈ। ਇਹ ਜਾਣਕਾਰੀ ਕਸ਼ਮੀਰ ਜ਼ੋਨ ਪੁਲਿਸ ਨੇ ਦਿੱਤੀ। ਕਸ਼ਮੀਰ ਦੇ ਆਈਜੀਪੀ ਨੇ ਕਿਹਾ ਕਿ ਸ਼੍ਰੀਨਗਰ ਪੁਲਿਸ ਨੇ ਅੱਤਵਾਦੀ ਸੰਗਠਨ ਲਸ਼ਕਰ-ਏ-ਤੋਇਬਾ ਅਤੇ ਟੀਆਰਐਫ ਦੇ ਦੋ ਅੱਤਵਾਦੀਆਂ ਨੂੰ ਮਾਰ ਦਿੱਤਾ ਹੈ। ਮਾਰੇ ਗਏ ਅੱਤਵਾਦੀਆਂ 'ਚੋਂ ਇਕ ਇਖਲਾਕ ਹਜਾਮ ਹੈ ਇਨ੍ਹਾਂ ਕੋਲੋਂ 2 ਪਿਸਤੌਲਾਂ ਸਮੇਤ ਨਸ਼ੀਲੇ ਪਦਾਰਥ ਬਰਾਮਦ ਕੀਤੇ ਗਏ ਹਨ। ਤਲਾਸ਼ੀ ਮੁਹਿੰਮ ਦੌਰਾਨ ਪੁਲਿਸ ਨੇ ਇਨ੍ਹਾਂ ਕੋਲੋਂ ਦੋ ਪਿਸਤੌਲ ਅਤੇ ਕਈ ਹੋਰ ਅਪਰਾਧਿਕ ਸਮੱਗਰੀ ਬਰਾਮਦ ਕੀਤੀ ਹੈ। ਮਾਰੇ ਗਏ ਅੱਤਵਾਦੀਆਂ 'ਚੋਂ ਇੱਕ ਦੀ ਪਛਾਣ ਇਖਲਾਕ ਹਜਾਮ ਵਜੋਂ ਹੋਈ ਹੈ।
ਉਹ ਹਾਲ ਹੀ ਵਿੱਚ ਅਨੰਤਨਾਗ ਦੇ ਹਸਨਪੋਰਾ ਵਿੱਚ ਐਚਸੀ ਅਲੀ ਮੁਹੰਮਦ ਦੇ ਕਤਲ ਵਿੱਚ ਵੀ ਸ਼ਾਮਲ ਸੀ। ਜੰਮੂ-ਕਸ਼ਮੀਰ 'ਚ ਅੱਤਵਾਦੀਆਂ ਖਿਲਾਫ ਆਪਰੇਸ਼ਨ ਤੇਜ਼ੀ ਨਾਲ ਚੱਲ ਰਿਹਾ ਹੈ ਤਾਂ ਜੋ ਘਾਟੀ 'ਚ ਸ਼ਾਂਤੀ ਵਿਵਸਥਾ ਬਣਾਈ ਰੱਖੀ ਜਾ ਸਕੇ। ਇਹ ਵੀ ਪੜ੍ਹੋ: ਜਾਣੋ "Anupamaa " ਨਾਟਕ ਦੀ ਅਦਾਕਾਰਾ ਦੇ ਇੱਕ Episode ਦੀ ਫੀਸ ਹਾਲ ਹੀ 'ਚ ਗ੍ਰਹਿ ਰਾਜ ਮੰਤਰੀ ਨਿਤਿਆਨੰਦ ਰਾਏ ਨੇ ਰਾਜ ਸਭਾ 'ਚ ਕਿਹਾ ਸੀ ਕਿ ਜੰਮੂ-ਕਸ਼ਮੀਰ 'ਚ ਧਾਰਾ 370 ਹਟਾਏ ਜਾਣ ਤੋਂ ਬਾਅਦ ਹੁਣ ਤੱਕ 439 ਅੱਤਵਾਦੀ ਮਾਰੇ ਜਾ ਚੁੱਕੇ ਹਨ। ਇਸ ਸਮੇਂ ਦੌਰਾਨ ਕੇਂਦਰ ਸ਼ਾਸਤ ਪ੍ਰਦੇਸ਼ ਵਿੱਚ 541 ਅੱਤਵਾਦੀ ਘਟਨਾਵਾਂ ਦਰਜ ਕੀਤੀਆਂ ਗਈਆਂ। ਸ਼ਨੀਵਾਰ ਰਾਤ ਨੂੰ ਦੋ ਵੱਖ-ਵੱਖ ਮੁਠਭੇੜਾਂ 'ਚ ਪੰਜ ਅੱਤਵਾਦੀ ਮਾਰੇ ਗਏ। ਇਸ ਵਿੱਚ ਜੈਸ਼-ਏ-ਮੁਹੰਮਦ ਦੇ ਡਿਵੀਜ਼ਨਲ ਕਮਾਂਡਰ ਜ਼ਾਹਿਦ ਵਾਨੀ ਉਰਫ਼ ਟਾਈਗਰ ਸਮੇਤ ਚਾਰ ਅੱਤਵਾਦੀ, ਜਿਨ੍ਹਾਂ ਵਿੱਚੋਂ ਇੱਕ ਪਾਕਿਸਤਾਨੀ ਹੈ, ਦੱਖਣੀ ਕਸ਼ਮੀਰ ਦੇ ਪੁਲਵਾਮਾ ਦੇ ਨੇਰਾ ਵਿੱਚ ਇੱਕ ਮੁਕਾਬਲੇ ਵਿੱਚ ਮਾਰਿਆ ਗਿਆ। ਇਸ ਦੇ ਨਾਲ ਹੀ ਬਡਗਾਮ ਦੇ ਤਿਲਸਰ ਚਰਾਰ-ਏ-ਸ਼ਰੀਫ 'ਚ ਲਸ਼ਕਰ-ਏ-ਤੋਇਬਾ ਦਾ ਇਕ ਅੱਤਵਾਦੀ ਮਾਰਿਆ ਗਿਆ ਹੈ।