ਵਾਸ਼ਿੰਗਟਨਨ : ਕੋਰੋਨਾ ਦੀ ਦੂਜੀ ਲਹਿਰ ਹੁੰਦੇ ਹੀ ਦੇਸ਼ ਵਿਚ ਕੋਰੋਨਾ ਮਾਮਲੇ ਲਗਾਤਾਰ ਵੱਧ ਰਹੇ ਹਨ। ਇਸ ਵਿਚਾਲੇ ਅੱਜ ਕੋਰੋਨਾ ਮਾਮਲਿਆਂ ਦੇ ਮੱਦੇਨਜ਼ਰ ਸੰਯੁਕਤ ਰਾਜ ਅਮਰੀਕਾ ਨੇ 4 ਮਈ ਤੋਂ ਭਾਰਤੀ ਯਾਤਰੀਆਂ ਦੇ ਅਮਰੀਕਾ ਵਿੱਚ ਦਾਖਲ ਹੋਣ 'ਤੇ ਰੋਕ ਲਗਾ ਦਿੱਤੀ ਹੈ। [caption id="attachment_493960" align="aligncenter"] ਅਮਰੀਕਾ ਤੇ ਆਸਟਰੇਲੀਆ ਨੇ ਵੀ ਭਾਰਤ ਤੋਂ ਆਉਣ ਵਾਲੇ ਯਾਤਰੀਆਂ 'ਤੇ ਲਾਇਆ ਬੈਨ[/caption] ਪੜ੍ਹੋ ਹੋਰ ਖ਼ਬਰਾਂ : ਪੜ੍ਹੋ ਕਿਨ੍ਹਾਂ ਲੋਕਾਂ ਨੂੰ ਨਹੀਂ ਲਗਵਾਉਣੀ ਚਾਹੀਦੀ ਵੈਕਸੀਨ Covaxin ਅਤੇ Covishield ਵਾਈਟ ਹਾਊਸ ਦੇ ਪ੍ਰੈੱਸ ਸਕੱਤਰ ਜੇਨ ਸਾਕੀ ਨੇ ਇਹ ਜਾਣਕਾਰੀ ਦਿੱਤੀ। ਰਾਸ਼ਟਰਪਤੀ ਜੋਅ ਬਾਇਡੇਨ ਦੇ ਬੁਲਾਰੇ ਜੇਨ ਸਾਸਕੀ ਨੇ ਕਿਹਾ ਕਿ ਇਹ ਪਾਬੰਦੀਆਂ ਇਸ ਲਈ ਲਗਾਈਆਂ ਜਾ ਰਹੀਆਂ ਹਨ ਕਿਉਂਕਿ "ਭਾਰਤ ਵਿਚ COVID-19 ਕੇਸਾਂ ਦੀ ਵੱਡੀ ਗਿਣਤੀ ਅਤੇ ਕੋਰੋਨਾ ਦੇ ਕਈ ਰੂਪ ਘੁੰਮ ਰਹੇ ਹਨ। [caption id="attachment_493959" align="aligncenter"] ਅਮਰੀਕਾ ਤੇ ਆਸਟਰੇਲੀਆ ਨੇ ਵੀ ਭਾਰਤ ਤੋਂ ਆਉਣ ਵਾਲੇ ਯਾਤਰੀਆਂ 'ਤੇ ਲਾਇਆ ਬੈਨ[/caption] ਉਨ੍ਹਾਂ ਨੇ ਦੱਸਿਆ ਕਿ ਪਾਬੰਦੀ ਦੇ ਨਿਯਮਾਂ ਨੂੰ ਤੋੜਨ ਵਾਲਿਆਂ ਨੂੰ ਜੁਰਮਾਨਾ ਭਰਨਾ ਪਏਗਾ ਅਤੇ 5 ਸਾਲ ਤੱਕ ਦੀ ਕੈਦ ਹੋ ਸਕਦੀ ਹੈ। ਉਨ੍ਹਾਂ ਕਿਹਾ, 'ਅਸੀਂ ਭਾਰਤ ਅਤੇ ਆਪਣੇ ਭਾਰਤੀ-ਆਸਟਰੇਲੀਆਈ ਭਾਈਚਾਰੇ ਦੇ ਨਾਲ ਹਾਂ। ਆਸਟਰੇਲੀਆ ਵਿਚ ਉਨ੍ਹਾਂ ਲੋਕਾਂ ਦੇ ਪਰਿਵਾਰ ਨੂੰ ਬਹੁਤ ਜੋਖ਼ਮ ਹੈ। [caption id="attachment_493958" align="aligncenter"] ਅਮਰੀਕਾ ਤੇ ਆਸਟਰੇਲੀਆ ਨੇ ਵੀ ਭਾਰਤ ਤੋਂ ਆਉਣ ਵਾਲੇ ਯਾਤਰੀਆਂ 'ਤੇ ਲਾਇਆ ਬੈਨ[/caption] ਪੜ੍ਹੋ ਹੋਰ ਖ਼ਬਰਾਂ : ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਸ਼ਹਿਰ 'ਚ ਦੁਕਾਨਾਂ ਤੇ ਮਾਲ ਖੋਲ੍ਹਣ ਬਾਰੇ ਵੱਡਾ ਫ਼ੈਸਲਾ ਇਸ ਤੋਂ ਇਲਾਵਾ ਆਸਟਰੇਲੀਆ ਨੇ ਵੀ ਸਖਤ ਕਦਮ ਚੁੱਕੇ ਹਨ। ਆਸਟਰੇਲੀਆ ਨੇ ਭਾਰਤ ਤੋਂ ਸਿੱਧੀਆਂ ਉਡਾਣਾਂ ਉੱਤੇ ਪਾਬੰਦੀ ਲਗਾਈ ਹੈ। ਆਸਟਰੇਲੀਆ ਨੇ ਪਿਛਲੇ 14 ਦਿਨਾਂ ਤੋਂ ਭਾਰਤ ਵਿਚ ਰਹਿ ਰਹੇ ਆਸਟਰੇਲੀਆਈ ਲੋਕਾਂ ਦੀ ਵਾਪਸੀ 'ਤੇ ਵੀ ਪਾਬੰਦੀ ਲਗਾਈ ਹੈ। ਇਸਦੇ ਨਾਲ ਉਸਨੇ ਨਿਯਮਾਂ ਨੂੰ ਤੋੜਨ ਲਈ ਜੁਰਮਾਨਾ ਅਤੇ ਜੇਲ ਭੁਗਤਾਨ ਕਰਨ ਦੀ ਚੇਤਾਵਨੀ ਵੀ ਦਿੱਤੀ ਹੈ। -PTCNews