ਪਾਕਿਸਤਾਨ ਜਾ ਕੇ ਪੜ੍ਹਨ ਵਾਲੇ ਵਿਦਿਆਰਥੀਆਂ ਨੂੰ UGC ਤੇ AICTE ਵੱਲੋਂ ਚਿਤਾਵਨੀ

By  Riya Bawa April 23rd 2022 01:14 PM -- Updated: April 23rd 2022 01:16 PM

ਨਵੀਂ ਦਿੱਲੀ: ਯੂਨੀਵਰਸਿਟੀ ਗ੍ਰਾਂਟਸ ਕਮਿਸ਼ਨ ( UGC) ਅਤੇ ਆਲ ਇੰਡੀਆ ਕੌਂਸਲ ਫਾਰ ਟੈਕਨੀਕਲ ਐਜੂਕੇਸ਼ਨ (AICTE ) ਨੇ ਪਾਕਿਸਤਾਨ ਲਈ ਭਾਰਤੀ ਵਿਦਿਆਰਥੀਆਂ ਨੂੰ ਵੱਡੀ ਚੇਤਾਵਨੀ ਦਿੱਤੀ ਹੈ। ਇੱਕ ਸਾਂਝੀ ਸਲਾਹ ਜਾਰੀ ਕਰਕੇ ਵਿਦਿਆਰਥੀਆਂ ਨੂੰ ਪਾਕਿਸਤਾਨ ਦੇ ਕਿਸੇ ਵੀ ਕਾਲਜ ਜਾਂ ਵਿੱਦਿਅਕ ਸੰਸਥਾ ਵਿੱਚ ਦਾਖਲਾ ਨਾ ਲੈਣ ਲਈ ਕਿਹਾ ਗਿਆ ਹੈ। ਇਸ ਦੇ ਨਾਲ ਕਿਹਾ ਹੈ ਕਿ ਪਾਕਿਸਤਾਨ ਤੋਂ ਪੜ੍ਹੇ ਵਿਦਿਆਰਥੀ ਭਾਰਤ 'ਚ ਕੋਈ ਨੌਕਰੀ ਜਾਂ ਉੱਚ ਸਿੱਖਿਆ ਹਾਸਲ ਕਰਨ ਦੇ ਯੋਗ ਨਹੀਂ ਹੋਣਗੇ। ਇਹ ਅਪੀਲ ਇਸ ਲਈ ਕੀਤੀ ਗਈ ਹੈ ਕਿਉਂਕਿ ਪਾਕਿਸਤਾਨੀ ਡਿਗਰੀ ਭਾਰਤ ਵਿੱਚ ਜਾਇਜ਼ ਨਹੀਂ ਹੈ। ਯੂਜੀਸੀ ਅਤੇ ਏਆਈਸੀਟੀਈ ਦੀ ਐਡਵਾਇਜਰੀ ਵਿੱਚ ਕਿਹਾ ਗਿਆ ਹੈ, “ਸਾਰੇ ਭਾਰਤੀ ਵਿਦਿਆਰਥੀਆਂ ਨੂੰ ਉੱਚ ਸਿੱਖਿਆ ਹਾਸਲ ਕਰਨ ਲਈ ਪਾਕਿਸਤਾਨ ਦੀ ਯਾਤਰਾ ਨਾ ਕਰਨ ਦੀ ਸਲਾਹ ਦਿੱਤੀ ਜਾਂਦੀ ਹੈ। ਜੇਕਰ ਭਾਰਤ ਦਾ ਕੋਈ ਵੀ ਨਾਗਰਿਕ/ਵਿਦੇਸ਼ੀ ਨਾਗਰਿਕ ਪਾਕਿਸਤਾਨ ਦੇ ਕਿਸੇ ਡਿਗਰੀ ਕਾਲਜ/ਵਿਦਿਅਕ ਅਦਾਰੇ ਵਿੱਚ ਦਾਖਲਾ ਲੈਣਾ ਚਾਹੁੰਦਾ ਹੈ, ਤਾਂ ਪਾਕਿਸਤਾਨ ਵਿੱਚ ਹਾਸਲ ਕੀਤੀ ਅਜਿਹੀ ਵਿਦਿਅਕ ਯੋਗਤਾ (ਕਿਸੇ ਵੀ ਅਨੁਸ਼ਾਸਨ ਵਿੱਚ) ਦੇ ਆਧਾਰ 'ਤੇ, ਭਾਰਤ ਵਿੱਚ ਰੁਜ਼ਗਾਰ ਜਾਂ ਉੱਚ ਸਿੱਖਿਆ ਪ੍ਰਾਪਤ ਕਰਨ ਲਈ ਯੋਗ ਨਹੀਂ ਹੋਵੇਗਾ।" ਇਹ ਵੀ ਪੜ੍ਹੋ: ਭਗਵੰਤ ਮਾਨ ਨੇ ਲਿਆ ਵੱਡਾ ਫੈਸਲਾ -184 ਲੀਡਰਾਂ ਦੀ ਸਿਕਿਓਰਿਟੀ ਲਈ ਵਾਪਸ ਹਾਲਾਂਕਿ ਉਨ੍ਹਾਂ ਸਪੱਸ਼ਟ ਕੀਤਾ ਕਿ ਜਿਹੜੇ ਲੋਕ ਪਾਕਿਸਤਾਨ ਤੋਂ ਭਾਰਤ ਆਏ ਹਨ, ਉਨ੍ਹਾਂ ਨੂੰ ਛੋਟ ਦਿੱਤੀ ਜਾਵੇਗੀ। ਐਡਵਾਈਜ਼ਰੀ ਵਿੱਚ ਕਿਹਾ ਗਿਆ ਹੈ, "ਪ੍ਰਵਾਸੀ ਅਤੇ ਉਨ੍ਹਾਂ ਦੇ ਬੱਚੇ ਜਿਨ੍ਹਾਂ ਨੇ ਪਾਕਿਸਤਾਨ ਵਿੱਚ ਉੱਚ ਸਿੱਖਿਆ ਦੀ ਡਿਗਰੀ ਹਾਸਲ ਕੀਤੀ ਹੈ ਅਤੇ ਜਿਨ੍ਹਾਂ ਨੂੰ ਭਾਰਤ ਦੁਆਰਾ ਨਾਗਰਿਕਤਾ ਦਿੱਤੀ ਗਈ ਹੈ, ਉਹ ਗ੍ਰਹਿ ਮੰਤਰਾਲੇ ਤੋਂ ਸੁਰੱਖਿਆ ਕਲੀਅਰੈਂਸ ਪ੍ਰਾਪਤ ਕਰਨ ਤੋਂ ਬਾਅਦ ਭਾਰਤ ਵਿੱਚ ਰੁਜ਼ਗਾਰ ਲਈ ਯੋਗ ਹੋਣਗੇ।" ਦੱਸ ਦੇਈਏ ਕਿ ਇਹ ਐਡਵਾਈਜ਼ਰੀ ਯੂਜੀਸੀ ਅਤੇ ਏਆਈਸੀਟੀਈ ਵਲੋਂ ਇੱਕ ਮਹੀਨੇ ਦੇ ਅੰਦਰ ਸਾਂਝੇ ਤੌਰ 'ਤੇ ਜਾਰੀ ਕੀਤੀ ਗਈ ਹੈ ਜਿਸ ਵਿੱਚ ਭਾਰਤੀ ਵਿਦਿਆਰਥੀਆਂ ਨੂੰ ਚੀਨੀ ਸੰਸਥਾਵਾਂ ਵਿੱਚ ਉੱਚ ਸਿੱਖਿਆ ਹਾਸਲ ਕਰਨ ਤੋਂ ਬਚਣ ਦੀ ਚੇਤਾਵਨੀ ਦਿੱਤੀ ਗਈ ਹੈ।ਵਿਦਿਆਰਥੀਆਂ ਨੂੰ ਕਿਹਾ ਗਿਆ ਹੈ ਕਿ ਉਹ ਪਾਕਿਸਤਾਨ ਦੇ ਕਿਸੇ ਵੀ ਕਾਲਜ ਜਾਂ ਵਿੱਦਿਅਕ ਅਦਾਰੇ ਵਿੱਚ ਦਾਖ਼ਲਾ ਨਾ ਲੈਣ, ਨਹੀਂ ਤਾਂ ਉਹ ਭਾਰਤ ਵਿੱਚ ਨੌਕਰੀ ਲਈ ਅਰਜ਼ੀ ਦੇਣ ਜਾਂ ਦੇਸ਼ ਵਿੱਚ ਉੱਚ ਸਿੱਖਿਆ ਹਾਸਲ ਕਰਨ ਦੇ ਯੋਗ ਨਹੀਂ ਹੋਣਗੇ। -PTC News

Related Post