Ukraine-Russia war: ਰੂਸ ਨੇ ਫੇਸਬੁੱਕ, ਟਵਿੱਟਰ ਅਤੇ ਯੂਟਿਊਬ 'ਤੇ ਲਗਾਈ ਪਾਬੰਦੀ
Ukraine-Russia war: ਫੇਸਬੁੱਕ ਖਿਲਾਫ ਸਖ਼ਤ ਕਾਰਵਾਈ ਕਰਦੇ ਹੋਏ ਰੂਸ ਨੇ ਦੇਸ਼ 'ਚ ਫੇਸਬੁੱਕ 'ਤੇ ਪੂਰੀ ਤਰ੍ਹਾਂ ਪਾਬੰਦੀ ਲਗਾ ਦਿੱਤੀ ਹੈ। ਰੂਸ-ਯੂਕਰੇਨ ਯੁੱਧ ਦੇ ਵਿਚਕਾਰ ਮਾਸਕੋ ਨੇ ਦੇਸ਼ ਵਿੱਚ ਟਵਿੱਟਰ ਅਤੇ ਯੂਟਿਊਬ ਦੇ ਨਾਲ-ਨਾਲ ਫੇਸਬੁੱਕ ਨੂੰ ਬਲਾਕ ਕਰ ਦਿੱਤਾ ਹੈ। ਇਨ੍ਹਾਂ ਸੋਸ਼ਲ ਮੀਡੀਆ ਪਲੇਟਫਾਰਮਾਂ 'ਤੇ ਰੂਸੀ ਕੰਪਨੀਆਂ ਪ੍ਰਤੀ ਪੱਖਪਾਤੀ ਰਵੱਈਆ ਅਪਣਾਉਣ ਦਾ ਇਲਜ਼ਾਮ ਹੈ। ਇਸ ਦੇ ਨਾਲ ਹੀ ਫੇਸਬੁੱਕ ਵੱਲੋਂ ਜਾਰੀ ਬਿਆਨ ਵਿੱਚ ਕਿਹਾ ਗਿਆ ਹੈ ਕਿ ਰੂਸ ਨੇ ਆਪਣੇ ਫੈਸਲੇ ਨਾਲ ਲੋਕਾਂ ਨੂੰ ਭਰੋਸੇਯੋਗ ਜਾਣਕਾਰੀ ਤੋਂ ਵਾਂਝਾ ਕਰ ਦਿੱਤਾ ਹੈ। ਰੂਸ ਦੀ ਸੈਂਸਰਸ਼ਿਪ ਏਜੰਸੀ ਰੋਸਕੋਮਨਾਡਜ਼ੋਰ ਨੇ ਫੇਸਬੁੱਕ 'ਤੇ ਰੂਸੀ ਮੀਡੀਆ ਨਾਲ ਭੇਦਭਾਵ ਕਰਨ ਦਾ ਇਲਜ਼ਾਮ ਲਗਾਇਆ ਹੈ। ਦਿ ਕੀਵ ਇੰਡੀਪੈਂਡੈਂਟ ਦੀ ਰਿਪੋਰਟ ਮੁਤਾਬਕ ਰੂਸੀ ਸਰਕਾਰ ਦੀ ਸੈਂਸਰਸ਼ਿਪ ਏਜੰਸੀ ਨੇ ਫੇਸਬੁੱਕ 'ਤੇ ਪਾਬੰਦੀ ਲਗਾਉਣ ਦਾ ਐਲਾਨ ਕੀਤਾ ਹੈ। ਫੇਸਬੁੱਕ ਨੇ ਰੂਸ 'ਤੇ ਲੱਖਾਂ ਲੋਕਾਂ ਨੂੰ ਭਰੋਸੇਯੋਗ ਜਾਣਕਾਰੀ ਦੇਣ ਤੋਂ ਇਨਕਾਰ ਕਰਨ ਦਾ ਇਲਜ਼ਾਮ ਲਗਾਇਆ ਹੈ। ਫੇਸਬੁੱਕ 'ਤੇ ਪਾਬੰਦੀ ਲਗਾਉਣ ਤੋਂ ਬਾਅਦ ਰੂਸ ਨੇ ਟਵਿਟਰ 'ਤੇ ਵੀ ਕਾਰਵਾਈ ਕੀਤੀ ਹੈ। ਰੂਸ ਵਿਚ ਟਵਿੱਟਰ ਦੀ ਪਹੁੰਚ 'ਤੇ ਪਾਬੰਦੀ ਲਗਾ ਦਿੱਤੀ ਗਈ ਹੈ। ਇਸ ਦੇ ਨਾਲ ਹੀ ਮਾਈਕ੍ਰੋਸਾਫਟ ਨੇ ਰੂਸ 'ਚ ਆਪਣੇ ਨਵੇਂ ਉਤਪਾਦ ਦੀ ਵਿਕਰੀ 'ਤੇ ਵੀ ਪਾਬੰਦੀ ਲਗਾ ਦਿੱਤੀ ਹੈ। ਇਸ ਦੇ ਨਾਲ ਹੀ ਦੂਜੇ ਦੇਸ਼ ਵੀ ਰੂਸ 'ਤੇ ਲਗਾਤਾਰ ਪਾਬੰਦੀ ਲਗਾ ਰਹੇ ਹਨ। ਦੂਜੇ ਪਾਸੇ ਯੂਕਰੇਨ ਦੇ ਅਧਿਕਾਰੀਆਂ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਦੇਸ਼ 'ਚ ਯੂਰਪ ਦੇ ਸਭ ਤੋਂ ਵੱਡੇ ਪਰਮਾਣੂ ਪਲਾਂਟ 'ਤੇ ਰੂਸੀ ਗੋਲਾਬਾਰੀ ਕਾਰਨ ਲੱਗੀ ਅੱਗ 'ਤੇ ਕਾਬੂ ਪਾ ਲਿਆ ਗਿਆ ਹੈ ਅਤੇ ਪਲਾਂਟ 'ਤੇ ਰੂਸੀ ਬਲਾਂ ਨੇ ਕਬਜ਼ਾ ਕਰ ਲਿਆ ਹੈ। ਯੂਕਰੇਨ ਦੇ ਰਾਜ ਪਰਮਾਣੂ ਰੈਗੂਲੇਟਰ ਨੇ ਕਿਹਾ ਕਿ ਐਨਰਹੋਦਰ ਸ਼ਹਿਰ ਦੇ ਜ਼ਪੋਰਿਜ਼ੀਆ ਪਲਾਂਟ ਵਿੱਚ ਰੇਡੀਏਸ਼ਨ ਦੇ ਪੱਧਰ ਵਿੱਚ ਕੋਈ ਬਦਲਾਅ ਨਹੀਂ ਹੋਇਆ ਹੈ। ਪਲਾਂਟ ਦੇ ਕਰਮਚਾਰੀ ਇਸ ਦਾ ਮੁਆਇਨਾ ਕਰ ਰਹੇ ਹਨ ਅਤੇ ਰਿਐਕਟਰ ਨੰਬਰ-1 ਦੇ ਕੰਪਾਰਟਮੈਂਟ ਨੂੰ ਹੋਏ ਨੁਕਸਾਨ ਦਾ ਪਤਾ ਲਗਾ ਰਹੇ ਹਨ। ਇਹ ਵੀ ਪੜ੍ਹੋ:Manipur Elections 2022 Phase 2 Live updates: ਮਨੀਪੁਰ ਵਿਧਾਨ ਸਭਾ ਚੋਣਾਂ ਲਈ ਪੋਲਿੰਗ ਹੋਈ ਸ਼ੁਰੂ -PTC News