ਸਿਹਤ ਮੰਤਰੀ ਜੌੜਾਮਾਜਰਾ ਵੱਲੋਂ ਰਾਜਿੰਦਰਾ ਹਸਪਤਾਲ 'ਚ ਅਚਨਚੇਤੀ ਦੌਰਾ

By  Ravinder Singh October 15th 2022 02:56 PM

ਪਟਿਆਲਾ : ਪੰਜਾਬ ਦੇ ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਅਚਨਚੇਤੀ ਰਾਜਿੰਦਰਾ ਹਸਪਤਾਲ ਪਟਿਆਲਾ ਪਹੁੰਚੇ। ਸਰਕਾਰੀ ਰਾਜਿੰਦਰਾ ਹਸਪਤਾਲ ਵਿਖੇ ਪ੍ਰਸ਼ਾਸਨ ਉਸ ਸਮੇਂ ਹੱਥਾਂ ਪੈਰਾਂ ਦੀ ਪੈ ਗਈ ਜਦੋਂ ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਹਸਪਤਾਲ ਦਾ ਦੌਰਾ ਕਰਨ ਲਈ ਪੁੱਜ ਗਏ। ਸਿਹਤ ਮੰਤਰੀ ਜੌੜਾਮਾਜਰਾ ਵੱਲੋਂ ਜਿੱਥੇ ਸਾਈਕਲ ਸਟੈਂਡ 'ਚ ਵਾਹਨ ਖੜ੍ਹਾਉਣ ਲਈ ਲੋਕਾਂ ਨੂੰ ਆ ਰਹੀਆਂ ਮੁਸ਼ਕਲਾਂ ਉਤੇ ਰੇਟ ਲਿਸਟ ਦਾ ਜਾਇਜ਼ਾ ਲਿਆ। ਉੱਥੇ ਹੀ ਹਸਪਤਾਲ ਦੇ ਅੰਦਰ ਦੁਕਾਨਾਂ ਤੇ ਸਫ਼ਾਈ ਪ੍ਰਬੰਧ ਤੇ ਸਾਮਾਨ ਦੀ ਸੂਚੀ ਲਾਉਣ ਲਈ ਨਿਰਦੇਸ਼ ਦਿੱਤੇ। ਸਿਹਤ ਮੰਤਰੀ ਜੌੜਾਮਾਜਰਾ ਨੇ ਚਿਤਾਵਨੀ ਦਿੱਤੀ ਕਿ ਜੇ ਮਰੀਜ਼ਾਂ ਤੇ ਉਨ੍ਹਾਂ ਦੇ ਵਾਰ ਸਨ ਕੋਈ ਦਿੱਕਤ ਦਾ ਸਾਹਮਣਾ ਕਰਨਾ ਪਵੇਗਾ ਤਾਂ ਉਸ ਖ਼ਿਲਾਫ਼ ਵਿਭਾਗ ਵੱਲੋਂ ਸਖ਼ਤ ਕਾਰਵਾਈ ਵੀ ਕੀਤੀ ਜਾਵੇਗੀ। RajindraHospitalPatiala ਉਨ੍ਹਾਂ ਹਸਪਤਾਲ਼ ਵਿੱਚ ਆਏ ਮਰੀਜ਼ਾਂ ਨੂੰ ਆ ਰਹੀਆਂ ਕੋਈ ਵੀ ਮੁਸ਼ਕਿਲਾਂ ਨੂੰ ਜਾਣਿਆ ਅਤੇ ਸਬੰਧਿਤ ਡਾਕਟਰ, ਪ੍ਰਿੰਸੀਪਲ ਅਤੇ ਹੋਰ ਅਧਿਕਾਰੀਆਂ ਨੂੰ ਮੌਕੇ ਉਤੇ ਹੱਲ ਕਰਨ ਦੀਆਂ ਹਦਾਇਤਾਂ ਦਿੱਤੀਆਂ ਹਨ। ਇਸ ਸਬੰਧੀ ਉਨ੍ਹਾਂ ਟਵੀਟ ਕਰਕੇ ਜਾਣਕਾਰੀ ਦਿੱਤੀ ਹੈ। ਅੱਜ ਰਾਜਿੰਦਰਾ ਹਸਪਤਾਲ ਪਟਿਆਲਾ ਪਹੁੰਚਿਆ, ਹਸਪਤਾਲ਼ ਵਿੱਚ ਆਏ ਮਰੀਜ਼ਾਂ ਨੂੰ ਓਹਨਾਂ ਨੂੰ ਆ ਰਹੀਆਂ ਕੋਈ ਵੀ ਮੁਸ਼ਕਿਲਾਂ ਨੂੰ ਜਾਣਿਆ ਤੇ ਸਬੰਧਿਤ ਡਾਕਟਰ, ਪ੍ਰਿੰਸੀਪਲ ਅਤੇ ਹੋਰ ਅਧਿਕਾਰੀਆਂ ਨੂੰ ਮੌਕੇ ਤੇ ਹੱਲ ਕਰਨ ਦੀਆਂ ਹਦਾਇਤਾਂ ਦਿੱਤੀਆਂ। Rajindra Hospital Patialaਇਸ ਤੋਂ ਪਹਿਲਾਂ ਪਿਛਲੇ ਦਿਨੀਂ ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਪ੍ਰਾਇਮਰੀ ਹੈਲਥ ਸੈਂਟਰ ਪਿੰਡ ਰਾਮਪੁਰ ਜਿਲ੍ਹਾ ਲੁਧਿਆਣਾ ਵਿਖੇ ਪਹੁੰਚੇ ਸਨ। ਜਿੱਥੇ ਉਨ੍ਹਾਂ ਸਮੂਹ ਸਟਾਫ ਨੂੰ ਮਿਲੇ, ਓਥੇ ਹੀ ਆਏ ਮਰੀਜਾਂ ਨੂੰ ਮਿਲ ਕੇ ਉਨ੍ਹਾਂ ਦੀਆਂ ਸਮੱਸਿਆ ਨੂੰ ਸੁਣਿਆ ਸੀ। ਇਹ ਵੀ ਪੜ੍ਹੋ : ਗੁਰਮੀਤ ਰਾਮ ਰਹੀਮ ਜੇਲ੍ਹ ਤੋਂ ਯੂਪੀ ਦੇ ਆਸ਼ਰਮ 'ਚ ਪੁੱਜੇ, ਪੈਰੋਕਾਰਾਂ ਲਈ ਜਾਰੀ ਕੀਤਾ ਸੰਦੇਸ਼ ਉਨ੍ਹਾਂ ਕਿਹਾ ਸੀ ਕਿ ਮੈਂ ਆਪਣੇ ਪੰਜਾਬ ਦੀ ਵਿਗੜੀ ਹੋਈ ਸਿਹਤ ਵਿਵਸਥਾ ਨੂੰ ਸੁਧਾਰਨ ਲਈ ਦਿਨ ਰਾਤ ਮਿਹਨਤ ਕਰਾਂਗਾ। ਕਾਬਿਲੇਗੌਰ ਹੈ ਕਿ ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਲਗਾਤਾਰ ਸੂਬੇ ਦੇ ਹਸਪਤਾਲਾਂ ਦਾ ਦੌਰਾ ਕਰ ਰਹੇ ਹਨ। ਬੀਤੇ ਦਿਨੀਂ ਮੈਡੀਕਲ ਕਾਲਜ ਸ੍ਰੀ ਅੰਮ੍ਰਿਤਸਰ ਸਾਹਿਬ ਦਾ ਦੌਰਾ ਕੀਤਾ, ਕਾਲਜ ਦੇ ਸਟਾਫ਼ ਨਾਲ ਗੱਲਬਾਤ ਕੀਤੀ ਤੇ ਮੈਡੀਕਲ ਕਾਲਜ ਅੰਮ੍ਰਿਤਸਰ ਦੇ ਕੰਮਕਾਜ ਨੂੰ ਹੋਰ ਬਿਹਤਰ ਬਣਾਉਣ ਲਈ ਉਨ੍ਹਾਂ ਦੇ ਵੱਡਮੁੱਲੇ ਸੁਝਾਅ ਲਏ ਸਨ। -PTC News

Related Post