ਬੇਰੁਜ਼ਗਾਰ ਅਧਿਆਪਕਾਂ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਿਸਵਾਂ ਫਾਰਮ ਹਾਊਸ ‘ਤੇ ਬੋਲਿਆ ਧਾਵਾ
ਮੋਹਾਲੀ : ਪਿਛਲੇ ਲੰਬੇ ਸਮੇਂ ਤੋਂ ਰੁਜ਼ਗਾਰ ਦੀ ਮੰਗ ਨੂੰ ਲੈ ਕੇ ਸੰਘਰਸ਼ ਕਰ ਰਹੇ ਬੇਰੁਜ਼ਗਾਰ ਈਟੀਟੀ ਟੈਟ ਪਾਸ ਅਧਿਆਪਕ ਵੱਡੀ ਗਿਣਤੀ ਵਿੱਚ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਿਸਵਾਂ ਫਾਰਮ ਹਾਊਸ ਪਹੁੰਚ ਗਏ ਹਨ। [caption id="attachment_510519" align="aligncenter"] ਬੇਰੁਜ਼ਗਾਰ ਅਧਿਆਪਕਾਂ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਿਸਵਾਂ ਫਾਰਮ ਹਾਊਸ ‘ਤੇ ਬੋਲਿਆ ਧਾਵਾ[/caption] ਪੜ੍ਹੋ ਹੋਰ ਖ਼ਬਰਾਂ : ਪੰਜਾਬ 'ਚ ਇਨ੍ਹਾਂ ਸ਼ਰਤਾਂ ਤਹਿਤ IELTS ਇੰਸਟੀਚਿਊਟ ਖੋਲ੍ਹਣ ਦੀ ਮਨਜ਼ੂਰੀ , ਜਾਣੋ ਹੋਰ ਕੀ ਕੁਝ ਖੁੱਲ੍ਹੇਗਾ ਇਸ ਦੌਰਾਨ ਗੁਪਤ ਢੰਗ ਨਾਲ ਅਧਿਆਪਕਾਂ ਦੇ ਸਿਸਵਾਂ ਫਾਰਮ ਨੇੜੇ ਪਹੁੰਚਣ ਨਾਲ ਪੁਲਿਸ ਨੂੰ ਹੱਥਾ ਪੈਰਾਂ ਦੀ ਪੈ ਗਈ। ਬੇਰੁਜ਼ਗਾਰ ਅਧਿਆਪਕਾਂ ਦੇ ਇਸ ਐਕਸ਼ਨ ਨੇ ਪੁਲਿਸ ਦੇ ਖੁਫੀਆ ਤੰਤਰ ਨੂੰ ਫੇਲ੍ਹ ਕਰ ਦਿੱਤਾ। [caption id="attachment_510517" align="aligncenter"] ਬੇਰੁਜ਼ਗਾਰ ਅਧਿਆਪਕਾਂ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਿਸਵਾਂ ਫਾਰਮ ਹਾਊਸ ‘ਤੇ ਬੋਲਿਆ ਧਾਵਾ[/caption] ਹਰ ਕਦਮ ਉਤੇ ਬੇਰੁਜ਼ਗਾਰ ਅਧਿਆਪਕਾਂ ਉਤੇ ਨਜ਼ਰ ਰੱਖ ਰਿਹਾ ਖੂਫੀਆ ਤੰਤਰ ਨੂੰ ਭਿਣਕ ਨਹੀਂ ਲੱਗਣ ਦਿੱਤੀ। ਇਸ ਮੌਕੇ 'ਤੇ ਪੁਲੀਸ ਅਤੇ ਬੇਰੁਜ਼ਗਾਰਾਂ ਵਿਚਕਾਰ ਬਹਿਸਬਾਜ਼ੀ ਹੋ ਰਹੀ ਹੈ। [caption id="attachment_510516" align="aligncenter"] ਬੇਰੁਜ਼ਗਾਰ ਅਧਿਆਪਕਾਂ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਿਸਵਾਂ ਫਾਰਮ ਹਾਊਸ ‘ਤੇ ਬੋਲਿਆ ਧਾਵਾ[/caption] ਪੜ੍ਹੋ ਹੋਰ ਖ਼ਬਰਾਂ : ਦੇਸ਼ ਦੀ ਪਹਿਲੀ ਮਹਿਲਾ ਪੈਰਾ ਸ਼ੂਟਰ ਦਿਲਰਾਜ ਕੌਰ ਸੜਕ ਕਿਨਾਰੇ ਚਿਪਸ ਅਤੇ ਬਿਸਕੁਟ ਵੇਚਣ ਲਈ ਮਜਬੂਰ ਜ਼ਿਕਰਯੋਗ ਹੈ ਕਿ ਪਿਛਲੇ 100 ਦਿਨ ਤੋਂ ਨੌਕਰੀ ਦੇਣ ਦੀ ਮੰਗ ਨੂੰ ਲੈ ਕੇ ਇਕ ਬੇਰੁਜ਼ਗਾਰ ਅਧਿਆਪਕ ਪਟਿਆਲਾ ਵਿਚ ਟਾਵਰ ਉੱਤੇ ਚੜ੍ਹਿਆਂ ਹੋਇਆ ਹੈ। ਜਿਸ ਦੀ ਹਾਲਤ ਦਿਨੋਂ ਦਿਨ ਵਿਗੜੀ ਜਾ ਰਹੀ ਹੈ। ਬੇਰੁਜ਼ਗਾਰ ਅਧਿਆਪਕਾਂ ਨੇ ਕਿਹਾ ਕਿ ਅੱਜ ਉਸ ਨੂੰ ਇਨਸਾਫ ਦੇ ਕੇ ਉਸਦੀ ਜਾਨ ਬਚਾਈ ਜਾਵੇ। -PTCNews