ਸਿੱਖਿਆ ਮੰਤਰੀ ਮੀਤ ਹੇਅਰ ਵੱਲੋਂ ਸਰਕਾਰੀ ਸਕੂਲਾਂ ਦੀ ਅਚਨਚੇਤ ਚੈਕਿੰਗ

By  Ravinder Singh April 21st 2022 04:18 PM

ਗੜਸ਼ੰਕਰ : ਪੰਜਾਬ ਦੇ ਨਵੇਂ ਬਣੇ ਮੰਤਰੀ ਲਗਾਤਰ ਐਕਸ਼ਨ ਦੇ ਰੌਅ ਵਿੱਚ ਨਜ਼ਰ ਆ ਰਹੇ ਹਨ ਤੇ ਲਗਾਤਾਰ ਸਰਕਾਰੀ ਵਿਭਾਗਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ। ਇਸੇ ਕੜੀ ਤਹਿਤ ਪੰਜਾਬ ਦੇ ਸਿੱਖਿਆ ਮੰਤਰੀ ਮੀਤ ਹੇਅਰ ਵੱਲੋਂ ਅੱਜ ਗੜ੍ਹਸ਼ੰਕਰ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਅਤੇ ਪਿੰਡ ਲੱਲੀਆਂ ਦੇ ਸਰਕਾਰੀ ਐਲੀਮੈਂਟਰੀ ਸਕੂਲ ਦਾ ਅਚਨਚੇਤ ਦੌਰਾ ਕਰ ਕੇ ਸਕੂਲ ਦਾ ਮੁਆਇਨਾ ਕੀਤਾ। ਸਿੱਖਿਆ ਮੰਤਰੀ ਮੀਤ ਹੇਅਰ ਵੱਲੋਂ ਸਰਕਾਰੀ ਸਕੂਲਾਂ ਦੀ ਅਚਨਚੇਤ ਚੈਕਿੰਗਇਸ ਮੌਕੇ ਉਨ੍ਹਾਂ ਨਾਲ ਗੜਸ਼ੰਕਰ ਤੋਂ ਵਿਧਾਇਕ ਜੈ ਕ੍ਰਿਸ਼ਨ ਸਿੰਘ ਰੋੜੀ ਵਿਸ਼ੇਸ਼ ਤੌਰ ਉਤੇ ਹਾਜ਼ਰ ਸਨ। ਸਿੱਖਿਆ ਮੰਤਰੀ ਵੱਲੋਂ ਸਕੂਲ ਦੇ ਟੀਚਰਾਂ ਤੇ ਬੱਚਿਆਂ ਨਾਲ ਗੱਲਬਾਤ ਕਰ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ ਗਈਆਂ। ਸਿੱਖਿਆ ਮੰਤਰੀ ਮੀਤ ਹੇਅਰ ਵੱਲੋਂ ਸਰਕਾਰੀ ਸਕੂਲਾਂ ਦੀ ਅਚਨਚੇਤ ਚੈਕਿੰਗਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਿੱਖਿਆ ਮੰਤਰੀ ਮੀਤ ਹੇਅਰ ਨੇ ਕਿਹਾ ਕਿ ਪੰਜਾਬੀਆਂ ਨੇ ਆਮ ਆਦਮੀ ਪਾਰਟੀ ਨੂੰ ਬਹੁਮਤ ਦਿੱਤਾ ਹੈ ਅਤੇ 'ਆਪ' ਸਰਕਾਰ ਲੋਕਾਂ ਦੀਆਂ ਉਮੀਦਾਂ 'ਤੇ ਖ਼ਰਾ ਉੱਤਰਨ ਲਈ ਪਹਿਲੇ ਦਿਨ ਤੋਂ ਹੀ ਕਾਰਜਸ਼ੀਲ ਹੋ ਚੁੱਕੀ ਹੈ। ਸਿੱਖਿਆ ਮੰਤਰੀ ਮੀਤ ਹੇਅਰ ਵੱਲੋਂ ਸਰਕਾਰੀ ਸਕੂਲਾਂ ਦੀ ਅਚਨਚੇਤ ਚੈਕਿੰਗਸਿੱਖਿਆ ਮੰਤਰੀ ਮੀਤ ਹੇਅਰ ਨੇ ਕਿਹਾ ਕਿ ਉਨ੍ਹਾਂ ਵੱਲੋਂ ਹਰ ਜ਼ਿਲ੍ਹੇ ਦੇ ਸਕੂਲਾਂ ਵਿੱਚ ਜਾ ਕੇ ਫੀਡ ਬੈਕ ਲਈ ਜਾ ਰਹੀ ਹੈ ਕਿਉਂਕਿ ਫੀਲਡ ਦੀ ਸਮੱਸਿਆਵਾਂ ਨੂੰ ਗਰਾਊਂਡ ਵਿੱਚ ਜਾਕੇ ਚੰਗੀ ਤਰ੍ਹਾਂ ਪਤਾ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿ ਪੰਜਾਬ ਦੇ ਵਿੱਚ ਆਮ ਆਦਮੀ ਪਾਰਟੀ ਪਹਿਲੀ ਸਰਕਾਰ ਹੈ ਜਿਸ ਨੇ ਪਹਿਲੇ ਮਹੀਨੇ ਵਿੱਚ 25 ਹਜ਼ਾਰ ਦੇ ਕਰੀਬ ਅਸਾਮੀਆਂ ਕੱਢੀਆਂ ਹਨ ਨਹੀਂ ਤਾਂ ਦੂਜੀਆਂ ਸਰਕਾਰਾਂ ਨੇ ਕਾਰਜਕਾਲ ਪੂਰਾ ਹੋਣ ਤੋਂ ਕੁੱਝ ਸਮਾਂ ਪਹਿਲਾਂ ਸਿਰਫ ਐਲਾਨ ਹੀ ਕੀਤੇ ਹਨ। ਉਨ੍ਹਾਂ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਹੋਰ ਵਿਕਾਸ ਦੇ ਐਲਾਨ ਕੀਤੇ ਜਾਣਗੇ। ਇਹ ਵੀ ਪੜ੍ਹੋ : ਝਾਰਖੰਡ ਦੇ ਧਨਬਾਦ 'ਚ ਨਾਜਾਇਜ਼ ਕੋਲਾ ਖਾਣ ਧਸੀ, 12 ਤੋਂ ਵੱਧ ਵਿਅਕਤੀ ਦੱਬੇ ਗਏ

Related Post