ਦੀਪ ਸਿੱਧੂ ਨੂੰ ਅਨੋਖੀ ਸ਼ਰਧਾਂਜਲੀ, ਰੋਟੀ 'ਤੇ ਬਣਾਈ ਤਸਵੀਰ
Pardeep Singh
February 16th 2022 12:09 PM --
Updated:
February 16th 2022 12:16 PM
ਚੰਡੀਗੜ੍ਹ: ਪੰਜਾਬੀ ਅਦਾਕਾਰ ਦੀਪ ਸਿੱਧੂ ਦੀ ਬੀਤੀ ਰਾਤ ਸੜਕ ਹਾਦਸੇ ਦੌਰਾਨ ਮੌਤ ਹੋ ਗਈ ਹੈ। ਉਸ ਦਾ ਅੱਜ ਲੁਧਿਆਣਾ ਵਿਖੇ ਅੰਤਿਮ ਸੰਸਕਾਰ ਕੀਤਾ ਜਾਵੇਗਾ। ਦੀਪ ਸਿੱਧੂ ਦੀ ਮੌਤ ਨੂੰ ਲੈ ਕੇ ਵੱਡੀਆਂ ਸਖਸ਼ੀਅਤ ਦੁਆਰਾ ਦੀਪ ਸਿੱਧੂ ਸ਼ਰਧਾਂਜਲੀ ਦਿੱਤੀ ਜਾ ਰਹੀ ਹੈ।ਉੱਥੇ ਹੀ ਚੰਡੀਗੜ੍ਹ ਦੇ ਕਲਾਕਾਰ ਵਰੁਣ ਟੰਡਨ ਨੇ ਇਕ ਰੋਟੀ ਉੱਤੇ ਆਪਣੀ ਕਲਾਕਾਰੀ ਨਾਲ ਦੀਪ ਸਿੱਧੂ ਦੀ ਤਸਵੀਰ ਬਣਾ ਕੇ ਸ਼ਰਧਾਂਜਲੀ ਭੇਟ ਕੀਤੀ ਹੈ। ਦੀਪ ਸਿੱਧੂ ਦਾ ਪਿਛੋਕੜ ਪੰਜਾਬੀ ਫਿਲਮਾਂ ਵਿੱਚ ਆਪਣਾ ਲੋਹਾ ਮਨਵਾ ਚੁੱਕੇ ਦੀਪ ਸਿੱਧੂ ਦਾ ਜੱਦੀ ਪਿੰਡ ਉਦੇਕਰਨ ਪੰਜਾਬ ਦੇ ਸ੍ਰੀ ਮੁਕਤਸਰ ਵਿੱਚ ਸਥਿਤ ਹੈ। ਉਨ੍ਹਾਂ ਨੇ ਆਪਣਾ ਬਚਪਨ ਇਸ ਪਿੰਡ ਵਿਚ ਹੀ ਬਤੀਤ ਕੀਤਾ ਸੀ ਅਤੇ ਸ੍ਰੀ ਮੁਕਤਸਰ ਦੇ ਸਰਕਾਰੀ ਸਕੂਲ ਤੋਂ ਆਪਣੀ ਪੜ੍ਹਾਈ ਕੀਤੀ ਸੀ। ਉਨ੍ਹਾਂ ਦਾ ਜਨਮ 2 ਅਪ੍ਰੈਲ 1984 ਨੂੰ ਹੋਇਆ। ਦੀਪ ਸਿੱਧੂ ਨੇ ਆਪਣੇ ਕਰੀਅਰ ਦੀ ਸ਼ੁਰੂਆਤ ਮਾਡਲਿੰਗ ਤੋਂ ਕੀਤੀ ਸੀ।