ਉਤਰਾਖੰਡ ਦੇ ਕਿਸਾਨਾਂ ਦਾ ਪ੍ਰਦਰਸ਼ਨ, ਦਿੱਲੀ ਵੱਲ ਕੂਚ ਕਰਨ ਲਈ ਕਾਸ਼ੀਪੁਰ 'ਚ ਤੋੜਿਆ ਪੁਲਿਸ ਬੈਰੀਕੇਡ

By  Shanker Badra December 25th 2020 11:42 AM -- Updated: December 25th 2020 11:45 AM

ਉਤਰਾਖੰਡ ਦੇ ਕਿਸਾਨਾਂ ਦਾ ਪ੍ਰਦਰਸ਼ਨ, ਦਿੱਲੀ ਵੱਲ ਕੂਚ ਕਰਨ ਲਈ ਕਾਸ਼ੀਪੁਰ 'ਚ ਤੋੜਿਆ ਪੁਲਿਸ ਬੈਰੀਕੇਡ : ਨਵੀਂ ਦਿੱਲੀ : ਉਤਰਾਖੰਡ ਦੇ ਕਿਸਾਨ ਵੀ ਸ਼ੁੱਕਰਵਾਰ ਨੂੰ ਦਿੱਲੀ ਲਈ ਰਵਾਨਾ ਹੋ ਗਏ ਹਨ , ਉਹ ਉਤਰਾਖੰਡ ,ਯੂਪੀ ਬਾਰਡਰ ਜ਼ਰੀਏ ਦਿੱਲੀ ਵੱਲ ਕੂਚ ਕਰ ਰਹੇ ਹਨ। ਉਧਮਸਿੰਘ ਨਗਰ ਜ਼ਿਲ੍ਹੇ ਦੇ ਕਾਸ਼ੀਪੁਰ, ਜਸਪੁਰ ਅਤੇ ਰੁਦਰਪੁਰ ਤੋਂ ਸੈਂਕੜੇ ਕਿਸਾਨ ਸੈਂਕੜੇ ਕਿਸਾਨ ਦਿੱਲੀ ਲਈ ਰਵਾਨਾ ਹੋਏ ਹਨ। ਇਸ ਦੌਰਾਨ ਰੁਦਰਪੁਰ ਦੀ ਰਾਮਪੁਰ ਸਰਹੱਦ 'ਤੇ ਭਾਰੀ ਪੁਲਿਸ ਤਾਇਨਾਤ ਕੀਤੀ ਗਈ ਸੀ। [caption id="attachment_460814" align="aligncenter"]Uttarakhand farmers protest , break police barricade in Kashipur to march Delhi ਉਤਰਾਖੰਡ ਦੇ ਕਿਸਾਨਾਂ ਦਾ ਪ੍ਰਦਰਸ਼ਨ, ਦਿੱਲੀ ਵੱਲ ਕੂਚ ਕਰਨ ਲਈ ਕਾਸ਼ੀਪੁਰ 'ਚ ਤੋੜਿਆਪੁਲਿਸ ਬੈਰੀਕੇਡ[/caption] ਜਸਪੁਰ ਦੇ ਹਲਦੋਆ ਪਿੰਡ ਦੇ ਟੋਲ ਪਲਾਜ਼ਾ ਵਿਖੇ ਪੁਲਿਸ ਨੇ ਕਿਸਾਨਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਪਰ ਕਿਸਾਨ ਬੈਰੀਕੇਡ ਹਟਾ ਕੇ ਓਥੋਂ ਰਵਾਨਾ ਹੋ ਗਏ ਹਨ। ਓਥੇ ਹੀ ਕਾਸ਼ੀਪੁਰ ਵਿਖੇ ਕਿਸਾਨਾਂ ਨੇ ਘੇਰਾਬੰਦੀ ਤੋੜ ਕੇ ਅੱਗੇ ਨਿਕਲ ਗਏ। ਜਿੱਥੇ ਕਿਸਾਨਾਂ ਦੀ ਪੁਲਿਸ ਨਾਲ ਤਿੱਖੀ ਝੜਪ ਵੀ ਹੋਈ ਹੈ। ਕਿਸਾਨਾਂ ਨੂੰ ਦਿੱਲੀ ਜਾਣ ਤੋਂ ਰੋਕਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। [caption id="attachment_460812" align="aligncenter"]Uttarakhand farmers protest , break police barricade in Kashipur to march Delhi ਉਤਰਾਖੰਡ ਦੇ ਕਿਸਾਨਾਂ ਦਾ ਪ੍ਰਦਰਸ਼ਨ, ਦਿੱਲੀ ਵੱਲ ਕੂਚ ਕਰਨ ਲਈ ਕਾਸ਼ੀਪੁਰ 'ਚ ਤੋੜਿਆਪੁਲਿਸ ਬੈਰੀਕੇਡ[/caption] ਇਸ ਮਾਮਲੇ ਦੀ ਸੰਵੇਦਨਸ਼ੀਲਤਾ ਨੂੰ ਵੇਖਦੇ ਹੋਏ ਰੁਦਰਪੁਰ ਦੀ ਰਾਮਪੁਰ ਸਰਹੱਦ 'ਤੇ ਭਾਰੀ ਪੁਲਿਸ ਫੋਰਸ ਤਾਇਨਾਤ ਕੀਤੀ ਗਈ ਹੈ। ਐਸਪੀ ਦੇਵੇਂਦਰ ਪਿੰਚਾ ਕਿਸਾਨਾਂ ਨੂੰ ਯਕੀਨ ਦਿਵਾਉਣ ਲਈ ਰਾਮਪੁਰ ਸਰਹੱਦ ਪਹੁੰਚੇ। ਇਸ ਦੇ ਨਾਲ ਹੀ ਯੂਪੀ ਅਤੇ ਦਿੱਲੀ ਲਈ ਬੱਸ ਸੇਵਾ ਕਿਸਾਨ ਅੰਦੋਲਨ ਕਾਰਨ ਪ੍ਰਭਾਵਤ ਹੋਈ ਹੈ। ਜਾਮਸਪੁਰ, ਕਾਸ਼ੀਪੁਰ ਅਤੇ ਰੁਦਰਪੁਰ ਤੋਂ ਸੈਂਕੜੇ ਕਿਸਾਨਾਂ ਦੇ ਦਿੱਲੀ ਜਾਣ ਕਰਕੇ ਜਾਮ ਦੀ ਸਥਿਤੀ ਬਣ ਗਈ ਹੈ। [caption id="attachment_460813" align="aligncenter"]Uttarakhand farmers protest , break police barricade in Kashipur to march Delhi ਉਤਰਾਖੰਡ ਦੇ ਕਿਸਾਨਾਂ ਦਾ ਪ੍ਰਦਰਸ਼ਨ, ਦਿੱਲੀ ਵੱਲ ਕੂਚ ਕਰਨ ਲਈ ਕਾਸ਼ੀਪੁਰ 'ਚ ਤੋੜਿਆਪੁਲਿਸ ਬੈਰੀਕੇਡ[/caption] ਦੱਸ ਦੇਈਏ ਕਿ ਕੇਂਦਰ ਸਰਕਾਰ ਵੱਲੋਂ ਲਿਆਂਦੇ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨ ਅੰਦੋਲਨ ਅੱਜ 30ਵੇਂ ਦਿਨ ‘ਚ ਪ੍ਰਵੇਸ਼ ਕਰ ਗਿਆ ਹੈ। ਪੰਜਾਬ-ਹਰਿਆਣਾ ਤੇ ਹੋਰ ਸੂਬਿਆਂ ਤੋਂ ਕਿਸਾਨ ਕੜਾਕੇ ਦੀ ਠੰਡ ‘ਚ ਦਿੱਲੀ ਦੇ ਵੱਖ-ਵੱਖ ਬਾਰਡਰਾਂ 'ਤੇ ਡਟੇ ਹੋਏ ਹਨ ਅਤੇ ਇਨ੍ਹਾਂ ਕਾਨੂੰਨਾਂ ਨੂੰ ਵਾਪਸ ਲੈਣ ਦੀ ਮੰਗ ਕਰ ਰਹੇ ਹਨ। ਕਿਸਾਨਾਂ ਨੇ ਹੁਣ ਅੰਦੋਲਨ ਤੇਜ਼ ਕਰਨ ਦਾ ਐਲਾਨ ਕੀਤਾ ਹੈ। -PTCNews

Related Post