ਅੰਕੁਸ਼ ਮਹਾਜਨ (ਚੰਡੀਗੜ੍ਹ, 2 ਜਨਵਰੀ): ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਦੀ ਮੁਸ਼ਕਿਲਾਂ ਵਧ ਸਕਦੀਆਂ ਹਨ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਿਕ ਵਿਜੀਲੈਂਸ ਵਿਭਾਗ ਵੱਲੋਂ ਬਲਬੀਰ ਸਿੰਘ ਸਿੱਧੂ ਦੀ ਆਮਦਨੀ ਤੋਂ ਜ਼ਿਆਦਾ ਜਾਇਦਾਦ ਮਾਮਲੇ ’ਚ ਜਾਂਚ ਕੀਤੀ ਜਾ ਸਕਦੀ ਹੈ।ਹਾਲਾਂਕਿ ਇਸ ਸਬੰਧੀ ਬਲਬੀਰ ਸਿੱਧੂ ਦੇ ਪਰਿਵਾਰ ਦਾ ਕਹਿਣਾ ਹੈ ਕਿ ਹੁਣ ਤੱਕ ਉਨ੍ਹਾਂ ਨੇ ਕੋਈ ਨੋਟਿਸ ਨਹੀਂ ਭੇਜਿਆ ਗਿਆ ਨਾ ਕਿਸੇ ਚੀਜ਼ ਦੀ ਕੋਈ ਜਾਣਕਾਰੀ ਮਿਲੀ ਹੈ।ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਦੇ ਖਿਲਾਫ ਵਿਜੀਲੈਂਸ ਦੁਆਰਾ ਜਾਂਚ ਸ਼ੁਰੂ ਕੀਤੀ ਗਈ ਹੈ। ਦੱਸ ਦਈਏ ਕਿ ਬਲਬੀਰ ਸਿੰਘ ਸਿੱਧੂ ਜਦੋ ਪਿਛਲੀ ਪੰਜਾਬ ਸਰਕਾਰ ’ਚ ਸਿਹਤ ਮੰਤਰੀ ਸੀ ਉਸ ਦੌਰਾਨ ਉਨ੍ਹਾਂ ’ਤੇ ਇਲਜ਼ਾਮ ਲਗਾ ਸੀ ਕਿ ਉਨ੍ਹਾਂ ਨੇ ਸ਼ਾਮਲਾਟ ਜ਼ਮੀਨ ’ਤੇ ਕਬਜ਼ਾ ਕੀਤਾ ਸੀ। ਉਨ੍ਹਾਂ ਦੀ ਪਤਨੀ ਦੇ ਨਾਂ ’ਤੇ ਕੁਝ ਜ਼ਮੀਨਾਂ ਖਰੀਦੀ ਗਈ ਸੀ। ਆਮਦਨੀ ਤੋਂ ਜਿਆਦਾ ਜਾਇਦਾਦ ਦਾ ਮਾਮਲਾ ਦੱਸਿਆ ਜਾ ਰਿਹਾ ਹੈ। ਬਲਬੀਰ ਸਿੱਧੂ ਦੇ ਭਰਾ ਦੀ ਕੰਪਨੀ ਵੱਲੋਂ ਵੀ 70 ਏਕੜ ਜ਼ਮੀਨ ਖਰੀਦੀ ਗਈ ਸੀ। ਇਹ ਵੀ ਪੜ੍ਹੋ: 'ਆਪ' ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਦੇ ਲਾਡਲੇ ਨੇ ਨਵੇਂ ਸਾਲ ਦੀ ਪਾਰਟੀ ਦੌਰਾਨ ਕੀਤੇ ਫਾਇਰ, ਮਾਮਲਾ ਦਰਜ