ਰਿਸ਼ਵਤ ਦੇ ਦੋਸ਼ਾਂ 'ਚ ਘਿਰੇ ਡੀਆਈਜੀ ਇੰਦਰਬੀਰ ਸਿੰਘ ਤੋਂ ਵਿਜੀਲੈਂਸ ਵੱਲੋਂ ਪੁੱਛਗਿੱਛ

By  Ravinder Singh August 22nd 2022 04:00 PM

ਅੰਮ੍ਰਿਤਸਰ : ਨਸ਼ਾ ਤਸਕਰੀ ਤੇ ਭ੍ਰਿਸ਼ਟਾਚਾਰ ਦੇ ਦੋਸ਼ਾਂ ਵਿੱਚ ਘਿਰੇ ਡੀਆਈਜੀ ਇੰਦਰਬੀਰ ਸਿੰਘ ਤੋਂ ਅੱਜ ਵਿਜੀਲੈਂਸ ਨੇ ਬਾਰੀਕੀ ਨਾਲ ਪੁੱਛਗਿੱਛ ਕੀਤੀ। ਨਸ਼ਾ ਤਸਕਰੀ ਤੇ ਕੁਰੱਪਸ਼ਨ ਐਕਟ ਤਹਿਤ ਡੀਆਈਜੀ ਤੋਂ ਵਿਜੀਲੈਂਸ ਦੇ ਅਧਿਕਾਰੀਆਂ ਨੇ ਪੁੱਛਗਿੱਛ ਕੀਤੀ। ਇਸ ਮਾਮਲੇ ਦੀ ਜਾਂਚ ਐਸਐਸਪੀ ਵਿਜੀਲੈਂਸ ਫਿਰੋਜ਼ਪੁਰ ਗੁਰਮੀਤ ਸਿੰਘ ਤੇ ਸੁਰਿੰਦਰ ਸਿੰਘ ਐਸਐਸਪੀ ਵਿਜੀਲੈਂਸ ਅੰਮ੍ਰਿਤਸਰ ਆਧਾਰਿਤ ਸਿੱਟ ਵੱਲੋਂ ਕੀਤੀ ਜਾ ਰਹੀ ਹੈ। ਰਿਸ਼ਵਤ ਦੇ ਦੋਸ਼ਾਂ 'ਚ ਘਿਰੇ ਡੀਆਈਜੀ ਇੰਦਰਬੀਰ ਸਿੰਘ ਤੋਂ ਵਿਜੀਲੈਂਸ ਵੱਲੋਂ ਪੁੱਛਗਿੱਛਜ਼ਿਕਰਯੋਗ ਹੈ ਕਿ ਜੁਲਾਈ ਮਹੀਨੇ ਵਿੱਚ ਪੰਜਾਬ ਸਰਕਾਰ ਵੱਲੋਂ ਨਸ਼ਾ ਤਸਕਰਾਂ ਵਿਰੁੱਧ ਵਿੱਢੀ ਗਈ ਮੁਹਿੰਮ ਤਹਿਤ 900 ਗ੍ਰਾਮ ਅਫ਼ੀਮ ਸਣੇ ਸੁਰਜੀਤ ਸਿੰਘ ਨਾਂ ਦੇ ਇਕ ਵਿਅਕਤੀ ਨੂੰ ਪੁਲਿਸ ਨੇ ਗ੍ਰਿਫ਼ਤਾਰ ਕੀਤਾ ਸੀ। ਸੁਰਜੀਤ ਸਿੰਘ ਦੀ ਗ੍ਰਿਫਤਾਰੀ ਮਗਰੋਂ ਰਿਸ਼ਵਤ ਦੇ ਮਾਮਲਾ ਦਾ ਪਰਦਾਫਾਸ਼ ਹੋਇਆ ਜਿਸ ਵਿੱਚ ਇਕ ਤੋਂ ਬਾਅਦ ਇਕ ਪੁਲਿਸ ਅਧਿਕਾਰੀਆਂ ਦੀ ਰਿਸ਼ਵਤ ਤੇ ਨਸ਼ਾ ਤਸਕਰੀ ਵਿੱਚ ਸ਼ਮੂਲੀਅਤ ਸਾਹਮਣੇ ਆਈ। ਰਿਸ਼ਵਤ ਦੇ ਦੋਸ਼ਾਂ 'ਚ ਘਿਰੇ ਡੀਆਈਜੀ ਇੰਦਰਬੀਰ ਸਿੰਘ ਤੋਂ ਵਿਜੀਲੈਂਸ ਵੱਲੋਂ ਪੁੱਛਗਿੱਛਪੁਲਿਸ ਨੇ ਨਸ਼ਾ ਸਮੱਗਲਰ ਸੁਰਜੀਤ ਸਿੰਘ ਕੋਲੋਂ ਸਖ਼ਤੀ ਨਾਲ ਪੁੱਛਗਿੱਛ ਕੀਤੀ ਤਾਂ ਉਸ ਨੇ ਡੀਐਸਪੀ ਤੇ ਹੋਰਨਾਂ ਨੂੰ ਰਿਸ਼ਵਤ ਦੇਣ ਦੀ ਗੱਲ ਕਬੂਲੀ ਸੀ। 6 ਜੁਲਾਈ ਨੂੰ ਤਰਨਤਾਰਨ ਦੇ ਡੀਐਸਪੀ ਤੇ ਹੋਰਨਾਂ ਮੁਲਾਜ਼ਮਾਂ ਖ਼ਿਲਾਫ਼ ਭ੍ਰਿਸ਼ਟਾਚਾਰ ਤਹਿਤ ਮਾਮਲਾ ਦਰਜ ਕੀਤਾ ਗਿਆ ਸੀ। ਡੀਐਸਪੀ ਦਾ ਨਸ਼ਾ ਤਸਕਰੀ ਤੇ ਰਿਸ਼ਵਤ ਦੇ ਮਾਮਲੇ ਵਿੱਚ ਨਾਂ ਨਸ਼ਰ ਹੋਣ ਮਗਰੋਂ ਪੁਲਿਸ ਨੇ ਸ਼ਿਕੰਜਾ ਕੱਸ ਦਿੱਤਾ। ਇਹ ਵੀ ਪੜ੍ਹੋ : ਸਿਮਰਜੀਤ ਬੈਂਸ ਦੀ ਪਟਿਆਲਾ ਅਦਾਲਤ 'ਚ ਹੋਈ ਪੇਸ਼ੀ, 5 ਸਤੰਬਰ ਨੂੰ ਹੋਵੇਗੀ ਮਾਮਲੇ ਦੀ ਅਗਲੀ ਸੁਣਵਾਈ ਪੁੱਛਗਿੱਛ ਦੌਰਾਨ ਡੀਐਸਪੀ ਨੇ ਡੀਆਈਜੀ ਨੂੰ ਰਿਸ਼ਵਤ ਦਾ ਹਿੱਸਾ ਦੇਣ ਦੇ ਗੰਭੀਰ ਇਲਜ਼ਾਮ ਲਗਾਏ ਸਨ ਜਿਸ ਤਹਿਤ ਵਿਜੀਲੈਂਸ ਵੱਲੋਂ ਡੀਆਈਜੀ ਇੰਦਰਬੀਰ ਸਿੰਘ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਪੁੱਛਗਿੱਛ ਮਗਰੋਂ ਡੀਆਈਜੀ ਨੇ ਕਿਹਾ ਕਿ ਉਨ੍ਹਾਂ ਉਤੇ ਲਗਾਏ ਗਏ ਸਾਰੇ ਇਲਜ਼ਾਮ ਝੂਠੇ ਹਨ ਤੇ ਮਾਮਲੇ ਦੀ ਜਾਂਚ ਚੱਲ ਰਹੀ ਹੈ। ਇੰਦਰਬੀਰ ਸਿੰਘ ਪੁਲਿਸ ਅਕੈਡਮੀ ਫਿਲੌਰ ਵਿੱਚ ਤਾਇਨਾਤ ਹਨ।  

Related Post