ਅੰਮ੍ਰਿਤਸਰ ਦੇ ਖ਼ਾਲਸਾ ਕਾਲਜ ਦੇ ਬਾਹਰ 2 ਧੜਿਆਂ ਵਿਚ ਹਿੰਸਕ ਝੜਪ, ਇੱਕ ਵਿਦਿਆਰਥੀ ਦੀ ਮੌਤ
ਅੰਮ੍ਰਿਤਸਰ, 1 ਜੂਨ: ਪੰਜਾਬ ਵਿੱਚ ਝਗੜਿਆਂ ਦੌਰਾਨ ਲਗਾਤਾਰ ਗੋਲੀ ਬਾਰੀ ਦੇ ਮਾਮਲੇ ਸਾਹਮਣੇ ਆ ਰਹੇ ਹਨ। ਮੌਜੂਦਾ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਇਨ੍ਹਾਂ ਹਿੰਸਕ ਮਾਮਲਿਆਂ 'ਤੇ ਨਕੇਲ ਕੱਸਣ ਵਿਚ ਲਗਾਤਾਰ ਅਸਫਲ ਹੋ ਰਹੀ ਹੈ।
ਇਹ ਵੀ ਪੜ੍ਹੋ: ਸਿੱਧੂ ਮੂਸੇਵਾਲੇ ਦੀਆਂ ਅਸਥੀਆਂ ਜਲ੍ਹ ਪਰਵਾਹ, ਨਮ ਅੱਖਾਂ ਨਾਲ ਸਾਰਿਆਂ ਨੇ ਦਿੱਤੀ ਵਿਦਾਈ
ਅਜਿਹਾ ਹੀ ਇੱਕ ਤਾਜ਼ਾ ਮਾਮਲਾ ਬੁੱਧਵਾਰ ਨੂੰ ਅੰਮ੍ਰਿਤਸਰ 'ਚ ਦੇਖਣ ਨੂੰ ਮਿਲਿਆ। ਜਿੱਥੇ ਖ਼ਾਲਸਾ ਕਾਲਜ ਫ਼ਾਰ ਵੁਮੈਨ ਦੇ ਬਾਹਰ ਵਿਦਿਆਰਥੀਆਂ ਦੇ ਦੋ ਧੜੇ ਆਪਸ ਵਿੱਚ ਭਿੜ ਗਏ। ਦੋਵਾਂ ਵਿਚਾਲੇ ਝਗੜਾ ਇੰਨਾ ਵੱਧ ਗਿਆ ਕਿ ਗੋਲੀਆਂ ਤੱਕ ਚੱਲ ਗਈਆਂ।
ਦੱਸਿਆ ਜਾ ਰਿਹਾ ਹੈ ਕਿ ਇਸ ਝਗੜੇ ਵਿਚ ਦੋ ਵਿਦਿਆਰਥੀ ਗੰਭੀਰ ਰੂਪ ਨਾਲ ਜ਼ਖਮੀ ਹੋ ਗਏ ਜਿਨ ਹਾਂ ਨੂੰ ਤੁਰੰਤ ਹਸਪਤਾਲ ਦਾਖਲ ਕਰਵਾਇਆ ਗਿਆ। ਜਿੱਥੇ ਇਲਾਜ ਦੌਰਾਨ ਇੱਕ ਨੌਜਵਾਨ ਦੀ ਮੌਤ ਹੋ ਗਈ। ਗੋਲੀਆਂ ਚੱਲਣ ਕਾਰਨ ਇਲਾਕੇ 'ਚ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ।
ਸ਼ਹਿਰੀ ਪੁਲਿਸ ਨੇ ਇਸ ਮਾਮਲੇ 'ਚ ਆਪਣੀ ਜਾਂਚ ਸ਼ੁਰੂ ਕਰ ਦਿੱਤੀ ਹੈ। ਦੱਸਣਯੋਗ ਹੈ ਕਿ ਪੁਲਿਸ ਨੇ ਦੋਸ਼ੀਆਂ ਤੋਂ ਪੁੱਛਗਿੱਛ ਸ਼ੁਰੂ ਕਰ ਦਿੱਤੀ ਹੈ। ਇੰਸਪੈਕਟਰ ਰਾਜਵਿੰਦਰ ਕੌਰ ਅਨੁਸਾਰ ਇੱਕ ਕੁੜੀ ਕਾਰਨ ਇਸ ਝਗੜੇ ਦੇ ਹੋਣ ਦਾ ਖ਼ਦਸ਼ਾ ਜਤਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਉਨ੍ਹਾਂ ਕਿਹਾ ਜੋ ਵੀ ਦੋਸ਼ੀ ਪਾਇਆ ਜਾਂਦਾ ਉਸ ਦੇ ਖ਼ਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇਗੀ। ਫ਼ਿਲਹਾਲ ਪੁਲਿਸ ਵੱਲੋਂ ਸੀਸੀਟੀਵੀ ਫੁਟੇਜ ਨੂੰ ਸਕੈਨ ਕੀਤਾ ਜਾ ਰਿਹਾ ਹੈ। ਖ਼ਾਲਸਾ ਕਾਲਜ ਦੇ ਬਾਹਰ ਜਿਨ੍ਹਾਂ ਦੋ ਧੜਿਆਂ ਵਿੱਚ ਲੜਾਈ ਹੋਈ, ਉਨ੍ਹਾਂ ਵਿੱਚੋਂ ਇੱਕ ਧੜਾ ਜੰਡਿਆਲਾ ਅਤੇ ਦੂਜਾ ਬਟਾਲਾ ਦਾ ਹੈ।