ਰਾਜ ਸਭਾ ਚੋਣਾਂ ਲਈ ਵੋਟਿੰਗ ਪ੍ਰਕਿਰਿਆ ਆਰੰਭ ,16 ਸੀਟਾਂ ਲਈ ਦਿਲਚਸਪ ਮੁਕਾਬਲਾ

By  Ravinder Singh June 10th 2022 10:39 AM

ਨਵੀਂ ਦਿੱਲੀ: ਵੱਖ-ਵੱਖ ਸੂਬਿਆਂ ਵਿੱਚ ਰਾਜ ਸਭਾ ਚੋਣਂ ਦੀ ਪ੍ਰਕਿਰਿਆ ਆਰੰਭ ਹੋ ਚੁੱਕੀ ਹੈ। ਹਰਿਆਣਾ ਵਿੱਚ ਦੋ ਰਾਜ ਸੀਟਾਂ ਲਈ ਚੋਣ ਪ੍ਰਕਿਰਿਆ ਚੱਲ ਰੀਹੀ ਹੈ। ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਆਪਣੀ ਵੋਟ ਪਾ ਦਿੱਤੀ ਹੈ। ਰਾਜ ਸਭਾ ਚੋਣਾਂ 'ਚ ਸੌਦੇਬਾਜ਼ੀ ਦੇ ਦੋਸ਼ਾਂ ਦਰਮਿਆਨ ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਨੇ ਕਿਹਾ ਕਿ ਚੋਣ ਪ੍ਰਕਿਰਿਆ ਦੀ ਨਿਗਰਾਨੀ ਲਈ ਵਿਸ਼ੇਸ਼ ਆਬਜ਼ਰਵਰ ਨਿਯੁਕਤ ਕੀਤੇ ਗਏ ਹਨ। ਰਾਜ ਸਭਾ ਚੋਣਾਂ ਲਈ ਵੋਟਿੰਗ ਪ੍ਰਕਿਰਿਆ ਆਰੰਭ ,16 ਸੀਟਾਂ ਲਈ ਦਿਲਚਸਪ ਮੁਕਾਬਲਾਸਾਰੀ ਚੋਣ ਪ੍ਰਕਿਰਿਆ ਦੀ ਵੀਡੀਓਗ੍ਰਾਫੀ ਕੀਤੀ ਜਾ ਰਹੀ ਹੈ। ਚਾਰ ਸੂਬਿਆਂ- ਹਰਿਆਣਾ, ਰਾਜਸਥਾਨ, ਮਹਾਰਾਸ਼ਟਰ ਅਤੇ ਕਰਨਾਟਕ ਦੀਆਂ 16 ਸੀਟਾਂ ਲਈ ਵੋਟਿੰਗ ਹੋਵੇਗੀ। ਇਨ੍ਹਾਂ ਸੂਬਿਆਂ ਵਿੱਚ ਚੋਣਾਂ ਜਿੱਤਣ ਲਈ ਸੱਤਾਧਾਰੀ ਪਾਰਟੀਆਂ ਅਤੇ ਵਿਰੋਧੀ ਧਿਰਾਂ ਦਰਮਿਆਨ ਤਿੱਖਾ ਸਿਆਸੀ ਸੰਘਰਸ਼ ਚੱਲ ਰਿਹਾ ਹੈ। ਰਾਜ ਸਭਾ ਚੋਣਾਂ ਲਈ ਵੋਟਿੰਗ ਪ੍ਰਕਿਰਿਆ ਆਰੰਭ ,16 ਸੀਟਾਂ ਲਈ ਦਿਲਚਸਪ ਮੁਕਾਬਲਾਮਹਾਰਾਸ਼ਟਰ ਵਿੱਚ ਲੜਾਈ ਦਿਲਚਸਪ ਹੋ ਗਈ ਹੈ। ਇੱਥੇ ਐਨਸੀਪੀ ਨੇਤਾਵਾਂ - ਅਨਿਲ ਦੇਸ਼ਮੁਖ ਅਤੇ ਨਵਾਬ ਮਲਿਕ - ਨੂੰ ਵਿਸ਼ੇਸ਼ ਅਦਾਲਤ ਨੇ ਵੋਟਿੰਗ ਲਈ ਇਕ ਦਿਨ ਲਈ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ। ਹੁਣ ਦੋਵੇਂ ਆਗੂ ਹਾਈਕੋਰਟ ਪਹੁੰਚ ਗਏ ਹਨ। ਹਰਿਆਣਾ ਅਤੇ ਰਾਜਸਥਾਨ ਵਿੱਚ ਵੀ ਕਰੀਬੀ ਮੁਕਾਬਲਾ ਹੈ। ਕਰਨਾਟਕ ਵਿੱਚ ਕਾਂਗਰਸ ਅਤੇ ਜੇਡੀਐਸ ਆਪਸੀ ਕਲੇਸ਼ ਵਿੱਚ ਉਲਝੇ ਹੋਏ ਹਨ। ਦੱਸ ਦੇਈਏ ਕਿ 11 ਸੂਬਿਆਂ ਦੀਆਂ 57 ਰਾਜ ਸਭਾ ਸੀਟਾਂ ਲਈ ਉਮੀਦਵਾਰ ਨਿਰਵਿਰੋਧ ਚੁਣੇ ਗਏ ਹਨ। ਰਾਜ ਸਭਾ ਚੋਣਾਂ ਲਈ ਵੋਟਿੰਗ ਪ੍ਰਕਿਰਿਆ ਆਰੰਭ ,16 ਸੀਟਾਂ ਲਈ ਦਿਲਚਸਪ ਮੁਕਾਬਲਾਮਹਾਰਾਸ਼ਟਰ ਵਿੱਚ ਮੁਕਾਬਲਾ ਦਿਲਚਸਪ ਹੋ ਗਿਆ ਹੈ। ਸਾਬਕਾ ਗ੍ਰਹਿ ਮੰਤਰੀ ਅਨਿਲ ਦੇਸ਼ਮੁਖ ਅਤੇ ਘੱਟ ਗਿਣਤੀ ਕਲਿਆਣ ਮੰਤਰੀ ਨਵਾਬ ਮਲਿਕ ਪੀਐਮਐਲਏ ਅਦਾਲਤ ਵੱਲੋਂ ਵੋਟਿੰਗ ਦੀ ਅਰਜ਼ੀ ਖਾਰਜ ਕੀਤੇ ਜਾਣ ਤੋਂ ਬਾਅਦ ਹਾਈਕੋਰਟ ਪਹੁੰਚ ਗਏ ਹਨ। ਫਿਲਹਾਲ ਨਿਆਂਇਕ ਹਿਰਾਸਤ ਵਿਚ ਦੋਵੇਂ ਨੇਤਾ ਚਾਹੁੰਦੇ ਹਨ ਕਿ ਉਨ੍ਹਾਂ ਨੂੰ ਸ਼ੁੱਕਰਵਾਰ ਨੂੰ ਹੋਣ ਵਾਲੀਆਂ ਰਾਜ ਸਭਾ ਚੋਣਾਂ ਵਿਚ ਵੋਟ ਪਾਉਣ ਦੀ ਇਜਾਜ਼ਤ ਦਿੱਤੀ ਜਾਵੇ। ਹਰਿਆਣਾ ਦੀਆਂ ਦੋ ਸੀਟਾਂ ਲਈ ਚੋਣਾਂ ਹੋਣਗੀਆਂ। ਚੋਣ ਕਮਿਸ਼ਨ ਵੱਲੋਂ ਸੁਰੱਖਿਆ ਦੇ ਪ੍ਰਬੰਧ ਪੁਖਤਾ ਕੀਤੇ ਹੋਏ ਹਨ। ਚੋਣ ਪ੍ਰਕਿਰਿਆ ਦੌਰਾਨ ਵੀਡੀਓਗ੍ਰਾਫੀ ਵੀ ਚੱਲ ਰਹੀ ਹੈ। ਇਹ ਵੀ ਪੜ੍ਹੋ : ਗੈਂਗਸਟਰ ਗੋਲਡੀ ਬਰਾੜ ਤੇ ਅੱਤਵਾਦੀ ਹਰਵਿੰਦਰ ਰਿੰਦਾ ਖ਼ਿਲਾਫ਼ ਰੈਡ ਕਾਰਨਰ ਨੋਟਿਸ ਜਾਰੀ

Related Post