ਚੰਡੀਗੜ੍ਹ: ਪੰਜਾਬ ਸਰਕਾਰ ਦੇ ਕਿਸਾਨਾਂ ਉੱਤੇ ਕਰਜ਼ੇ ਦਾ ਭਾਰ ਹੈ। ਜਿਸ ਨੂੰ ਲੰਬੇ ਸਮੇਂ ਤੇਂ ਕਰਜ਼ਾ ਨਾ ਮੋੜਨ ਵਾਲੇ 2000 ਕਿਸਾਨਾਂ ਨੂੰ ਡਿਫਾਲਟਰ ਘੋਸ਼ਿਤ ਕੀਤਾ ਗਿਆ ਸੀ। ਇਨ੍ਹਾਂ ਕਿਸਾਨਾਂ ਦੇ ਖਿਲਾਫ਼ ਵਾਰੰਟ ਜਾਰੀ ਹੋ ਰਹੇ ਹਨ। ਜਿਸ ਨੂੰ ਲੈ ਕੇ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਵੱਲੋਂ ਲਗਾਤਾਰ ਵਿਰੋਧ ਕੀਤਾ ਗਿਆ। ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਇਕ ਨਿੱਜੀ ਚੈਨਲ ਦੀ ਇੰਟਰਵਿਊ ਵਿੱਚ ਕਿਹਾ ਹੈ ਕਿ ਕਿਸੇ ਵੀ ਕਿਸਾਨ ਦੀ ਗ੍ਰਿਫ਼ਤਾਰੀ ਨਹੀਂ ਕੀਤੀ ਜਾਵੇਗੀ ਅਤੇ ਜਿਹੜੇ ਕਿਸਾਨਾਂ ਖਿਲਾਫ਼ ਵਾਰੰਟ ਜਾਰੀ ਹੋਏ ਹਨ ਉਹਨਾਂ ਨੂੰ ਜਲਦੀ ਹੀ ਰੱਦ ਕੀਤਾ ਜਾਵੇਗਾ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਕਿਹਾ ਹੈ ਗਿਆ ਹੈ ਕਿ ਕਿਸਾਨਾਂ ਨੂੰ ਕਰਜ਼ੇ ਦੇ ਭਾਰ ਵਿੱਚ ਬਾਹਰ ਕੱਢਣ ਲਈ ਜਲਦੀ ਹੀ ਕੋਈ ਨੀਤੀ ਲਿਆਂਦੀ ਜਾਵੇਗੀ। ਤੁਹਾਨੂੰ ਦੱਸ ਦੇਈਏ ਕਿ ਸਰਕਾਰ ਵੱਲੋਂ ਖੇਤੀ ਵਿਕਾਸ ਬੈਂਕਾਂ ਦੇ ਕਰਜ਼ੇ ਨਾ ਮੋੜਨ ਵਾਲੇ ਕਿਸਾਨਾਂ ਖਿਲਾਫ਼ ਗ੍ਰਿਫਤਾਰੀ ਵਾਰੰਟ ਜਾਰੀ ਕੀਤੇ ਜਾ ਰਹੇ ਹਨ। ਪੂਰੇ ਸੂਬੇ ਵਿੱਚ 2,000 ਦੇ ਕਰੀਬ ਕਿਸਾਨਾਂ ਦੇ ਗ੍ਰਿਫਤਾਰੀ ਵਾਰੰਟ ਜਾਰੀ ਕਰ ਦਿੱਤੇ ਗਏ ਹਨ। ਇੰਨ੍ਹਾਂ ਵਾਰੰਟਾਂ ਵਿੱਚ ਕੁਝ ਨਵੇਂ ਅਤੇ ਕੁਝ ਪੁਰਾਣਿਆਂ ਨੂੰ ਰਿਨਿਊ ਕੀਤਾ ਗਿਆ ਹੈ। ਜਾਣਕਾਰੀ ਅਨੁਸਾਰ ਸਰਕਾਰ ਵੱਲੋਂ 71 ਕਿਸਾਨਾਂ ਤੋਂ 3200 ਕਰੋੜ ਰੁਪਏ ਦੀ ਵਸੂਲੀ ਕੀਤੀ ਜਾਣੀ ਹੈ।